
ਬਟਾਲਾ, 25 ਮਾਰਚ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਬਟਾਲਾ ਬਲਾਕ ਸੰਮਤੀ ਦੀ ਨਵ-ਨਿਯੁਕਤ ਚੇਅਰਪਰਸਨ ਕਰਮਜੀਤ ਕੌਰ ਪਤਨੀ ਨਿਸ਼ਾਨ ਸਿੰਘ ਰੰਧਾਵਾ ਅਤੇ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਮਿੰਟੂ ਤੱਤਲਾ ਨੇ ਅਹੁਦਾ ਸੰਭਾਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਗੁਰਪ੍ਰੀਤ ਸਿੰਘ ਗਿੱਲ, ਯਸ਼ਪਾਲ ਚੌਹਾਨ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ, ਬੀ.ਡੀ.ਪੀ.ਓ ਬਟਾਲਾ ਬਲਜੀਤ ਸਿੰਘ, ਹਰਿੰਦਬੀਰ ਸਿੰਘ ਪੰਚਾਇਤ ਅਫਸਰ, ਲਾਇਨ ਰਾਜੀਵ ਵਿੱਗ, ਮਿੱਤਰਪਾਲ ਸਿੰਘ ਜ਼ਿਲ੍ਹਾ ਪ੍ਰਸ਼ੀਦ ਮੈਂਬਰ, ਕਰਨੈਲ ਸਿੰਘ ਸੰਮਤੀ ਮੈਂਬਰ, ਜਤਿੰਦਰ ਸਿੰਘ ਸੰਮਤੀ ਮੈਂਬਰ, ਗੁਰਦੇਵ ਸਿੰਘ ਸੰਮਤੀ ਮੈਂਬਰ, ਜੋਧ ਸਿੰਘ ਸੰਮਤੀ ਮੈਂਬਰ, ਹਰਜਿੰਦਰ ਸਿੰਘ ਸੰਮਤੀ ਮੈਂਬਰ, ਗੁਰਪ੍ਰੀਤ ਸਿੰਘ ਸੰਮਤੀ ਮੈਂਬਰ, ਜਤਿੰਦਰਪਾਲ ਕੌਰ ਸੰਮਤੀ ਮੈਂਬਰ, ਗੁਰਮੀਤ ਸਿੰਘ ਸੰਮਤੀ ਮੈਂਬਰ, ਸੰਜੀਵ ਕੁਮਾਰ, ਨਰਿੰਦਰ ਕੌਰ, ਮਨਪ੍ਰੀਤ ਕੌਰ ਸੁਪਰਡੈਂਟ, ਦਵਿੰਦਰ ਕੌਰ, ਅਮਨਦੀਪ ਸਿੰਘ ਮੌਜੂਦ ਸਨ।
ਨਵ-ਨਿਯੁਕਤ ਚੈਅਰਪਰਸਨ ਕਰਮਜੀਤ ਕੌਰ ਅਤੇ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਮਿੰਟੂ ਨੂੰ ਮੁਬਾਰਕਬਾਦ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਿੱਚ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦੇ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਪਾਰਟੀ ਵਲੰਟੀਅਰਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਲਗਨ ਅਨੁਸਾਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਕਲਸੀ ਨੇ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਤੇਜਗਤੀ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਸਹੂਲਤਾਂ ਜਲਦ ਤੋਂ ਜਲਦ ਲਾਭ ਪੁਜਦਾ ਹੋ ਸਕੇ।
ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਉਦੇਸ਼ ਨਾਲ ਸੜਕਾਂ ਨੂੰ ਚੌੜਾਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ।
ਇਸ ਮੌਕੇ ਚੈਅਰਪਰਸਨ ਕਰਮਜੀਤ ਕੌਰ ਅਤੇ ਵਾਈਸ ਚੇਅਰਮੈਨ ਮਨਜਿੰਦਰ ਸਿੰਘ ਮਿੰਟੂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ, ਉਸਨੂੰ ਪੂਰੀ ਮਿਹਨਤ ਤੇ ਲਗਨ ਨਿਭਾਉਣਗੇ ਅਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ