ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ, 25 ਮਾਰਚ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੀ ਅਗਵਾਈ ਹੇਠ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਰਾਹੀਂ ਸੰਚਾਲਿਤ ਯੋਜਨਾਵਾਂ ਦੀ ਸਮੀਖਿਆ ਨੂੰ ਲੈ ਕੇ ਇੱਕ ਮਹਤੱਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾ
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਕੇਂਦਰੀ ਯੋਜਨਾਵਾਂ ਦੀ ਕੀਤੀ ਸਮੀਖਿਆ


ਚੰਡੀਗੜ੍ਹ, 25 ਮਾਰਚ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੀ ਅਗਵਾਈ ਹੇਠ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਰਾਹੀਂ ਸੰਚਾਲਿਤ ਯੋਜਨਾਵਾਂ ਦੀ ਸਮੀਖਿਆ ਨੂੰ ਲੈ ਕੇ ਇੱਕ ਮਹਤੱਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਤਹਿਤ ਪ੍ਰਾਪਤ ਰਕਮ ਦੇ ਉਪਯੋਗ, ਪ੍ਰਗਤੀ ਅਤੇ ਪੈਂਡਿੰਗ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਮੁੱਖ ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀ ਯੋਜਨਾਵਾਂ ਵਿੱਚ ਮੰਜ਼ੂਰ ਬਜਟ ਦਾ ਸਮੇਬੱਧ ਅਤੇ ਪ੍ਰਭਾਵੀ ਉਪਯੋਗ ਯਕੀਨੀ ਕੀਤਾ ਜਾਵੇ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਗ੍ਰਾਂਟਾਂ ਦਾ ਪੂਰਨ ਅਤੇ ਪਾਰਦਰਸ਼ੀ ਉਪਯੋਗ ਰਾਜ ਦੇ ਵਿਕਾਸ ਲਈ ਬਹੁਤਾ ਜਰੂਰੀ ਹੈ। ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਪਯੋਗਿਤਾ ਪ੍ਰਮਾਣ ਪੱਤਰ ਸਮੇ ਸਿਰ ਪੇਸ਼ ਕੀਤੇ ਜਾਣ ਤਾਂ ਜੋ ਆਗਾਮੀ ਕਿਸਤਾਂ ਦੀ ਮੰਜ਼ੂਰੀ ਵਿੱਚ ਕੋਈ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਵਿੱਚ ਪ੍ਰਗਤੀ ਘੱਟ ਹੈ, ਉਨ੍ਹਾਂ ਵਿੱਚ ਤੇਜੀ ਲਿਆਈ ਜਾਵੇ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਨੇ ਵਿਭਾਗਾਂ ਵਿੱਚਕਾਰ ਬੇਹਤਰ ਤਾਲਮੇਲ ਸਥਾਪਿਤ ਕਰਨ ਅਤੇ ਨਿਗਰਾਨੀ ਤੰਤਰ ਨੂੰ ਮਜਬੂਤ ਕਰਨ 'ਤੇ ਜੋਰ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਵਿਭਾਗਾਂ ਵਿੱਚ ਨੋਡਲ ਅਧਿਕਾਰੀ ਨਾਮਜਦ ਕਰਨ ਜੋ ਲਗਾਤਾਰ ਕੇਂਦਰ ਸਰਕਾਰ ਦੇ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕਰਦੇ ਰਹਿਣ ਤਾਂ ਜੋ ਗ੍ਰਾਂਟ ਰਕਮ ਮੰਜ਼ੂਰ ਅਤੇ ਜਾਰੀ ਹੋਣ ਵਿੱਚ ਦੇਰੀ ਨਾ ਹੋਵੇ।ਨਾਇਬ ਸਿੰਘ ਸੈਣੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾਵਾਂ ਦੇ ਲਾਗੂਕਰਨ ਵਿੱਚ ਪਾਰਦਰਸ਼ਿਤਾ ਅਤੇ ਜਵਾਬਦੇਈ ਯਕੀਨੀ ਕੀਤੀ ਜਾਵੇ ਅਤੇ ਤਕਨੀਕ ਦੇ ਜਿਆਦਾ ਤੋਂ ਜਿਆਦਾ ਉਪਯੋਗ ਰਾਹੀਂ ਕੰਮਾਂ ਦੀ ਨਿਗਰਾਨੀ ਕੀਤੀ ਜਾਵੇ। ਮੀਟਿੰਗ ਵਿੱਚ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਮਾਲਿਆ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿਤੀ ਕਮੀਸ਼ਨਰ ਡਾ. ਸੁਮਿਤਾ ਮਿਸ਼ਰਾ, ਟ੍ਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾ ਸ਼ੇਖਰ ਵੁੰਡਰੂ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ.ਕੇ ਸਿੰਘ, ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਰਾਜੀਵ ਰੰਜਨ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਪ੍ਰਧਾਨ ਸਕੱਤਰ ਪੰਕਜ ਅਗਰਵਾਲ, ਸਕੂਲ ਸਿੱਖਿਆ ਵਿਭਾਗ ਦੇ ਪ੍ਰਧਾਨ ਸਕੱਤਰ ਵਿਜੈ ਦਹਿਆ, ਵਿਤੀ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਮੁਹੱਮਦ ਸ਼ਾਇਨ, ਉਦਯੋਗ ਅਤੇ ਵਣਜ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਅਮਿਤ ਅਗਰਵਾਲ, ਵਿਤੀ ਵਿਭਾਗ ਦੀ ਕਮੀਸ਼ਨਰ ਅਤੇ ਸਕੱਤਰ ਆਸ਼ਿਮਾ ਬਰਾੜ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ਼ੇਖਰ ਵਿਦਿਆਰਥੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੁਰਾਕ ਸਿਵਲ ਸਪਲਾਈ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਅਸ਼ੋਕ ਮੀਣਾ, ਮੁੱਖ ਮੰਤਰੀ ਦੇ ਓਐਸਡੀ ਡਾ. ਰਾਜ ਨੇਹਰੂ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande