ਮੁੱਖ ਮੰਤਰੀ ਦੀ ਇਕ ਝਾੜ ਪੈਣ ’ਤੇ ਰਾਜਾ ਵੜਿੰਗ ਨੇ ਰੰਧਾਵਾ ਦੀ ਮੌਤ ਦੀ ਸੀਬੀਆਈ ਜਾਂਚ ਦੇ ਪਾਰਟੀ ਦੇ ਸਟੈਂਡ ਨੂੰ ਬਦਲਿਆ : ਸੁਖਬੀਰ ਬਾਦਲ
ਅਮਲੋਹ, 25 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੂੰ ਪੁਰਾਣੇ ਕੇਸ ਦੇ ਗੜ੍ਹੇ ਮੁਰਦੇ ਉਭਰਨ ਦਾ ਇੰਨਾ ਡਰ ਸੀ ਕਿ ਉਹਨਾਂ ਵੇਅਰ ਹਾਊਸ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੀ ਸੀ.ਬੀ.ਆਈ ਜਾਂਚ ਦੀ ਪਾ
ਪੰਜਾਬ ਬਚਾਓ ਮੁਹਿੰਮ ਤਹਿਤ ਵਿਸ਼ਾਲ ਰੈਲੀ ਦੌਰਾਨ ਸੁਖਬੀਬ ਸਿੰਘ ਬਾਦਲ ਅਤੇ ਹੋਰ ਆਗੂ।


ਅਮਲੋਹ, 25 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੂੰ ਪੁਰਾਣੇ ਕੇਸ ਦੇ ਗੜ੍ਹੇ ਮੁਰਦੇ ਉਭਰਨ ਦਾ ਇੰਨਾ ਡਰ ਸੀ ਕਿ ਉਹਨਾਂ ਵੇਅਰ ਹਾਊਸ ਅਫਸਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੀ ਸੀ.ਬੀ.ਆਈ ਜਾਂਚ ਦੀ ਪਾਰਟੀ ਦੀ ਮੰਗ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਕ ਝਾੜ ਮਗਰੋਂ ਹੀ ਸਟੈਂਡ ਬਦਲ ਦਿੱਤਾ। ਅਕਾਲੀ ਦਲ ਦੇ ਪ੍ਰਧਾਨ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੇ ਨਾਲ ਮਿਲ ਕੇ ਪੰਜਾਬ ਬਚਾਓ ਮੁਹਿੰਮ ਤਹਿਤ ਇਥੇ ਆਯੋਜਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰ ਰਹੇ ਸਨ।ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਸਾਰੇ ਕਾਂਗਰਸ ਐਮ. ਪੀਜ਼ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਤੀ ਬੇਨਤੀ ਕੀਤੀ ਕਿ ਡਾ. ਰੰਧਾਵਾ ਦੀ ਮੌਤ ਦੀ ਸੀਬੀਆਈ ਜਾਂਚ ਕਰਵਾਈ ਜਾਵੇ ਪਰ ਰਾਜਾ ਵੜਿੰਗ ਨੇ ਉਹਨਾਂ ਦੇ ਸਟੈਂਡ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਰਾਜਾ ਵੜਿੰਗ ਨੂੰ ਪੱਬਾਂ ਭਾਰ ਕਰਾਉਣ ਵਾਸਤੇ ਮੁੱਖ ਮੰਤਰੀ ਨੂੰ ਸਿਰਫ ਇਕ ਹੀ ਬਿਆਨ ਦੇਣਾ ਪਿਆ ਕਿ ਕਿ ਵੜਿੰਗ ਤੇ ਉਹਨਾਂ ਦੇ ਸਾਲੇ ਡਿੰਪੀ ਵਿਨਾਇਕ ਜਿਹਨਾਂ ਫਰੀਦਕੋਟ ਦੇ ਵਪਾਰੀ ਨੂੰ ਖੁਦਕੁਸ਼ੀ ਵਾਸਤੇ ਮਜਬੂਰ ਕੀਤਾ, ਦਾ ਕੇਸ ਵੀ ਸੀ.ਬੀ. ਆਈ ਜਾਂਚ ਵਾਸਤੇ ਨਹੀਂ ਭੇਜਿਆ ਗਿਆ।ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਹਮੇਸ਼ਾ ਇਕ ਫਾਈਲ ਵਿਖਾਉਂਦੇ ਰਹਿੰਦੇ ਹਨ ਕਿ ਉਹਨਾਂ ਕੋਲ 2021-22 ਵਿਚ ਟਰਾਂਸਪੋਰਟ ਮੰਤਰੀ ਹੁੰਦਿਆਂ ਰਾਜਾ ਵੜਿੰਗ ਵੱਲੋਂ 814 ਬੱਸਾਂ ਦੀਆਂ ਬਾਡੀਆਂ ਪੰਜਾਬ ਵਿਚ ਸਸਤੀਆਂ ਲੱਗਣ ਦੇ ਬਾਵਜੂਦ ਰਾਜਸਥਾਨ ਤੋਂ ਲਗਵਾਉਣ ਦੇ ਮਾਮਲੇ ਵਿਚ 100 ਕਰੋੜ ਰੁਪਏ ਦੇ ਕੀਤੇ ਘੁਟਾਲੇ ਦੀ ਫਾਈਲ ਮੌਜੂਦ ਹੈ। ਉਹਨਾਂ ਕਿਹਾ ਕਿ ਹੁਣ ਸੰਵੇਦਨਸ਼ੀਲ ਮਾਮਲੇ ’ਤੇ ਪੂਰੀ ਤਰ੍ਹਾਂ ਝੁਕ ਕੇ ਰਾਜਾ ਵੜਿੰਗ ਨੇ ਸਾਬਤ ਕਰ ਦਿੱਤਾ ਕਿ ਉਹ ਪੰਜਾਬ ਕਾਂਗਰਸ ਪ੍ਰਧਾਨ ਹੋਣ ਦੇ ਕਾਬਲ ਹੀ ਨਹੀਂ ਹਨ ਅਤੇ ਉਹ ਸਿਰਫ ਪਾਰਟੀ ਨੂੰ ਬਰਬਾਦ ਕਰਕੇ ਛੱਡਣਗੇ।ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅਜਿਹੀ ਪਾਰਟੀ ਅਤੇ ਮੁੱਖ ਮੰਤਰੀ ਦੀ ਜ਼ਰੂਰਤ ਹੈ ਜੋ ਸੂਬੇ ਨੂੰ ਸ਼ਾਂਤੀ ਤੇ ਤਰੱਕੀ ਦੇ ਯੁੱਗ ਵਿਚ ਲੈ ਜਾਵੇ। ਉਹਨਾਂ ਕਿਹਾ ਕਿ ਤੁਸੀਂ ਵੇਖਿਆ ਹੈ ਕਿ ਕਿਵੇਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਕੀਤਾ ਹੈ। ਇਸ ਲਈ ਹੁਣ ਹੋਰ ਤਜ਼ਰਬੇ ਕਰਨੇ ਬੰਦ ਕਰੋ ਅਤੇ ਆਪਣੀ ਖੇਤਰੀ ਪਾਰਟੀ ਤੇ ਇਸਦੀ ਲੀਡਰਸ਼ਿਪ ’ਤੇ ਭਰੋਸਾ ਕਰੋ ਤਾਂ ਜੋ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ’ਤੇ ਮੁੜ ਪਾਇਆ ਜਾ ਸਕੇ।ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਭਾਵੇਂ ਉਹ ਮੂੰਗੀ ਦੀ ਦਾਲ ਦੀ ਖਰੀਦ ਹੋਵੇ ਹਾਲਾਂਕਿ ਇਸ ਬਾਰੇ ਅਧਿਕਾਰਤ ਐਲਾਨ ਕੀਤੇ ਗਏ ਸਨ ਤੇ ਪਿਛਲੇ ਸਾਲ ਆਏ ਹੜ੍ਹਾਂ ਦਾ ਕੋਈ ਮੁਆਵਜ਼ਾ ਕਿਸਾਨਾਂ ਨੂੰ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਆਪ ਸਰਕਾਰ ਇਸ ਵੇਲੇ ਮੰਦੇ ਭਾਅ ਆਲੂ ਵੇਚਣ ਵਾਸਤੇ ਮਜਬੂਰ ਹੋਏ ਕਿਸਾਨਾਂ ਦੀ ਮਦਦ ਵਾਸਤੇ ਵੀ ਕੱਖ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਮੈਂ ਕਿਸਾਨਾਂ ਨੂੰ ਭਰੋਸਾ ਦੁਆਉਂਦਾ ਹਾਂ ਕਿ ਅਸੀਂ ਸਰਕਾਰੀ ਏਜੰਸੀਆਂ ਨੂੰ ਹਦਾਇਤ ਕਰਾਂਗੇ ਕਿ ਉਹ ਤੁਰੰਤ ਦਖਲ ਦੇਣ ਅਤੇ ਮੰਦੇ ਭਾਅ ਵਿਕਣ ਵਾਲੀਆਂ ਸਾਰੀਆਂ ਜਿਣਸਾਂ ਦੀ ਖਰੀਦ ਆਪ ਕਰਨ।ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਮੋਟਰ ਸਾਈਕਲਾਂ ਨੂੰ ਰੋਡ ਟੈਕਸ ਤੋਂ ਛੋਟ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ 10 ਲੱਖ ਰੁਪਏ ਵਿਆਜ਼ ਮੁਕਤ ਕਰਜ਼ਾ ਦਿੱਤਾ ਜਾਵੇਗਾ ਅਤੇ ਆਟਾ ਦਾਲ ਸਕੀਮ ਦਾ ਵਿਸਥਾਰ ਕੀਤਾ ਜਾਵੇਗਾ ਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਜਿਹੜੇ ਕਿਸਾਨਾਂ ਕੋਲ ਟਿਊਬਵੈਲ ਨਹੀਂ ਹਨ, ਉਹਨਾਂ ਨੂੰ ਟਿਊਬਵੈਲ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਸਾਂਝੀਆਂ ਜ਼ਮੀਨਾਂ ਦੀ ਤਕਸੀਮ ਮੁਫਤ ਕਰਵਾਈ ਜਾਵੇਗੀ ਅਤੇ ਵਪਾਰੀਆਂ ਨੂੰ ਆਪ ਸਰਕਾਰ ਦੇ ਟੈਕਸ ਅਤਿਵਾਦ ਤੋਂ ਰਾਹਤ ਦੁਆਉਣ ਵਾਸਤੇ ਰਾਹਤ ਨਾਂ ਦੀ ਇਕ ਨੁਕਾਤੀ ਟੈਕਸ ਸਕੀਮ ਸ਼ੁਰੂ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande