
ਚੰਡੀਗੜ੍ਹ, 26 ਮਾਰਚ (ਹਿੰ.ਸ.)। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਅੰਦਰਖਾਤੇ ਗਠਜੋੜ ਹੈ ਪਰ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ। ਸੈਣੀ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹਾ ਵਿੱਚ ਸਥਿਤ ਗੁਰੂਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿੱਚ ਸਮਾਗਮ ਨੂੰ ਸੰਬੋਧਿਤ ਕਰਨ ਦੇ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਨਾਇਬ ਸਿੰਘ ਸੈਣੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਆਪਸੀ ਅੰਦਰਖਾਤੇ ਗਠਜੋੜ ਹੋਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਚੋਣ ਦੇ ਸਮੇਂ ਦੋਨੋਂ ਪਾਰਟੀਆਂ ਅੰਦਰਖਾਤੇ ਇੱਕ ਹੋ ਜਾਂਦੀਆਂ ਹਨ ਪਰ ਹਰ ਵਾਰ ਉਨ੍ਹਾਂ ਨੂੰ ਹਾਰ ਦਾ ਮੁੰਹ ਦੇਖਣਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਰਾਸ਼ਟਰ ਬਨਾਉਣ ਦਾ ਸੰਕਲਪ ਲਿਆ ਹੈ, ਇਸ ਵਿੱਚ ਪੰਜਾਬ ਸੂਬਾ ਵੀ ਪਿੱਛੇ ਨਹੀਂ ਰਹੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਇਸ ਸੂਬੇ ਦੇ ਵੀਰਾਂ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਜਿਸ ਦੇਸ਼ ਅਤੇ ਸੂਬੇ ਦੇ ਸਪਨੇ ਦੇਖੇ ਸਨ ਉਨ੍ਹਾਂ ਨੂੰ ਪੂਰਾ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਲਗਾਤਾਰ ਵਿਕਾਸ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਕਾਸ ਦੇ ਮਾਮਲੇ ਵਿੱਚ ਪਹਿਲਾਂ ਵੀ ਨੰਬਰ ਵਨ ਸੂਬਾ ਰਿਹਾ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਇਸ ਸੂਬੇ ਵਿੱਚ ਅਜਿਹੀ ਸਿਆਸਤ ਰਹੀ ਕਿ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ਵਿੱਚ ਧਕੇਲ ਦਿੱਤਾ ਗਿਆ। ਵਿਕਾਸ ਦੇ ਮਾਮਲੇ ਵਿੱਚ ਵੀ ਪੰਜਾਬ ਪਿਛੜ ਗਿਆ। ਪਰ ਹੁਣ ਪੰਜਾਬ ਦੀ ਜਨਤਾ ਕਾਂਗਰਸ ਅਤੇ ਆਪ ਪਾਰਟੀ ਦੇ ਅੰਦਰੂਨੀ ਸਮਝੌਤੇ ਨੂੰ ਸਮਝ ਚੁੱਕੀ ਹੈ, ਇਸ ਲਈ ਇਸ ਵਾਰ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਦੀ ਨੀਤੀਆਂ 'ਤੇ ਭਰੋਸਾ ਕਰਨ ਦਾ ਫੈਸਲਾ ਲੈ ਲਿਆ ਹੈ। ਇਸ ਤੋਂ ਬਾਅਦ ਪੰਜਾਬ ਵੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਫਿਰ ਤੋਂ ਵਿਕਾਸ ਦੀ ਰਾਹ 'ਤੇ ਅੱਗੇ ਵਧੇਗਾ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ