ਮੰਤਰੀ ਮੰਡਲ ਵੱਲੋਂ ਪੰਜਾਬ ਕਾਮਨ ਇਨਫਰਾਸਟ੍ਰਕਚਰ ਬਿੱਲ-2026 ਪੇਸ਼ ਕਰਨ ਦੀ ਪ੍ਰਵਾਨਗੀ
ਚੰਡੀਗੜ੍ਹ, 29 ਮਾਰਚ (ਹਿੰ.ਸ.)। ਮੰਤਰੀ ਮੰਡਲ ਨੇ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ, 2026 ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਖੇਤਰਾਂ ਦੇ ਬਿਹਤਰ ਪ੍ਰਬੰਧਨ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.) ਦੀ ਪ੍ਰਭਾਵਸ਼ੀਲਤਾ, ਪ
ਮੀਟਿਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ


ਚੰਡੀਗੜ੍ਹ, 29 ਮਾਰਚ (ਹਿੰ.ਸ.)। ਮੰਤਰੀ ਮੰਡਲ ਨੇ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) (ਸੋਧ) ਬਿੱਲ, 2026 ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਸੂਬੇ ਭਰ ਵਿੱਚ ਉਦਯੋਗਿਕ ਖੇਤਰਾਂ ਦੇ ਬਿਹਤਰ ਪ੍ਰਬੰਧਨ ਲਈ ਸਪੈਸ਼ਲ ਪਰਪਜ਼ ਵਹੀਕਲ (ਐਸ.ਪੀ.ਵੀ.) ਦੀ ਪ੍ਰਭਾਵਸ਼ੀਲਤਾ, ਪਾਰਦਰਸ਼ਤਾ ਅਤੇ ਵਿੱਤੀ ਸਥਿਰਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਪ੍ਰਸਤਾਵਿਤ ਸੋਧਾਂ ਉਦਯੋਗਿਕ ਪਾਰਕਾਂ ਦੇ ਵਿਸਥਾਰ ਅਤੇ ਉਦਯੋਗਿਕ ਅਸਟੇਟਾਂ ਤੋਂ ਬਾਹਰ ਨਵੇਂ ਉਦਯੋਗਿਕ ਕਲੱਸਟਰਾਂ ਦੇ ਵਿਸਥਾਰ ਕਾਰਨ ਸਾਲਾਂ ਦੌਰਾਨ ਉਭਰੀਆਂ ਪ੍ਰਸ਼ਾਸਕੀ ਅਤੇ ਅਮਲ ਸਬੰਧੀ ਚੁਣੌਤੀਆਂ ਨੂੰ ਹੱਲ ਕਰਨਗੀਆਂ। ਇਸ ਤਹਿਤ ਉਦਯੋਗਿਕ ਖੇਤਰਾਂ ਵਿੱਚ ਸੜਕਾਂ, ਸਟਰੀਟ ਲਾਈਟਾਂ, ਪਾਰਕਾਂ, ਸੁਰੱਖਿਆ, ਡਰੇਨੇਜ ਪ੍ਰਣਾਲੀਆਂ ਅਤੇ ਹੋਰ ਸਾਂਝੀਆਂ ਸਹੂਲਤਾਂ ਵਰਗੇ ਸਾਂਝੇ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਲਈ ਸੇਵਾ ਖਰਚੇ ਵਸੂਲਣ ਅਤੇ ਇਹਨਾਂ ਦੀ ਵਰਤੋਂ ਲਈ ਸੁਚਾਰੂ ਪ੍ਰਣਾਲੀ ਵੀ ਵਿਕਸਿਤ ਕੀਤੀ ਜਾਵੇਗੀ।

ਸਾਰੇ ਉਦਯੋਗਿਕ ਖੇਤਰਾਂ ਵਿੱਚ ਐਸ.ਪੀ.ਵੀ. ਤਿਆਰ ਕੀਤੇ ਜਾਣਗੇ ਜੋ ਕਿ ਸੋਸਾਇਟੀਜ਼ ਰਜਿਸਟ੍ਰੇਸ਼ਨ ਐਕਟ, 1860 ਤਹਿਤ ਰਜਿਸਟਰਡ ਹੋਣਗੇ। ਇਹ ਐਸ.ਪੀ.ਵੀ. ਉਦਯੋਗਿਕ ਖੇਤਰਾਂ ਵਿੱਚ ਸਾਂਝੇ ਬੁਨਿਆਦੀ ਢਾਂਚੇ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਬਿਨਾਂ ਲਾਭ, ਬਿਨਾਂ ਨੁਕਸਾਨ ਆਧਾਰ 'ਤੇ ਕੰਮ ਕਰਨਗੇ। ਇਸ ਦੇ ਨਾਲ ਹੀ ਐਸ.ਪੀ.ਵੀ. ਦੇ ਕੰਮਕਾਜ ਦੀ ਨਿਗਰਾਨੀ ਕਰਨ ਅਤੇ ਵਿਵਾਦਾਂ ਦੇ ਹੱਲ ਲਈ ਸੰਸਥਾਗਤ ਵਿਧੀ ਪ੍ਰਦਾਨ ਕਰਨ ਵਾਸਤੇ ਜ਼ਿਲ੍ਹਾ ਨਿਗਰਾਨ ਅਥਾਰਟੀ ਸਥਾਪਤ ਕੀਤੀ ਜਾਵੇਗੀ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande