ਫਾਜ਼ਿਲਕਾ ’ਚ 600 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ
ਫਾਜ਼ਿਲਕਾ, 29 ਮਾਰਚ (ਹਿੰ.ਸ.)। ਨਸ਼ਿਆਂ ਦੇ ਖਾਤਮੇ ਲਈ ਫਾਜ਼ਿਲਕਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਸਦਰ ਫਾਜ਼ਿਲਕਾ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਹਿਚਾਣ ਰਮਨਦੀਪ ਸਿੰਘ ਵਾਸੀ ਗੰਜੂਆਣਾ ਵਜੋਂ ਹੋਈ ਹ
ਫਾਜ਼ਿਲਕਾ ’ਚ 600 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਗ੍ਰਿਫ਼ਤਾਰ


ਫਾਜ਼ਿਲਕਾ, 29 ਮਾਰਚ (ਹਿੰ.ਸ.)। ਨਸ਼ਿਆਂ ਦੇ ਖਾਤਮੇ ਲਈ ਫਾਜ਼ਿਲਕਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਤਹਿਤ ਸਦਰ ਫਾਜ਼ਿਲਕਾ ਥਾਣੇ ਦੀ ਪੁਲਿਸ ਨੇ ਇੱਕ ਵਿਅਕਤੀ ਨੂੰ 600 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮੁਲਜ਼ਮ ਦੀ ਪਹਿਚਾਣ ਰਮਨਦੀਪ ਸਿੰਘ ਵਾਸੀ ਗੰਜੂਆਣਾ ਵਜੋਂ ਹੋਈ ਹੈ।

ਮਾਮਲੇ ਸਬੰਧੀ ਜਾਂਚ ਅਧਿਕਾਰੀ ਐਸਆਈ ਨੀਲਮ ਰਾਣੀ ਨੇ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਨਯਾ ਸਲੇਮਸ਼ਾਹ ਤੋਂ ਥੋੜ੍ਹੀ ਪਿੱਛੇ ਗਸ਼ਤ ਕਰ ਰਹੀ ਸੀ, ਤਾਂ ਇੱਕ ਵਿਸ਼ੇਸ਼ ਮੁਖਬਰ ਨੇ ਸੂਚਨਾ ਦਿੱਤੀ ਕਿ ਗੰਜੂਆਣਾ ਦੇ ਰਹਿਣ ਵਾਲੇ ਰਮਨਦੀਪ ਸਿੰਘ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਜਾ ਸਕਦੀਆਂ ਹਨ। ਨਾਕਾਬੰਦੀ ਦੌਰਾਨ, ਪੁਲਿਸ ਨੇ ਉਸ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਤੋਂ 600 ਨਸ਼ੀਲੀਆਂ ਗੋਲੀਆਂ (ਅਲਪਰਾਜ਼ੋਲਮ) ਬਰਾਮਦ ਕੀਤੀਆਂ। ਉਸ ਵਿਰੁੱਧ ਐਨਡੀਪੀਐਸ ਐਕਟ ਦੀ ਧਾਰਾ 22/61/85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande