






ਸ਼੍ਰੀ ਅਨੰਦਪੁਰ ਸਾਹਿਬ, 04 ਮਾਰਚ (ਹਿੰ.ਸ.)। ਦਸਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦਾ ਬਹੁਤ ਪਿਆਰਾ ਅਤੇ ਨਿਆਰਾ ਤਿਹਾਰ ਹੋਲੇ ਮਹੱਲਾ ਆਰੰਭ ਕਰਾਇਆ ਸੀ ਜਿਸਦੀ ਰੀਤ ਅੱਜ ਵੀ ਸਿੱਖ ਪੰਥ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਉਂਦਾ ਆ ਰਿਹਾ ਹੈ। ਇਸ ਤਹਿਤ ਇਸ ਸਾਲ ਦੇ ਹੋਲੇ ਮਹੱਲੇ ਤੇ ਦੂਜੇ ਪੜਾਅ ਦੇ ਅਖੀਰਲੇ ਦਿਨ ਭਾਵ ਹੋਲੇ ਮਹੱਲੇ ਦੇ ਛੇਵੇਂ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਦੌਰਾਨ ਲਗਭਗ 30 ਲੱਖ ਤੋਂ ਵੱਧ ਸੰਗਤ ਨਤਮਸਤਕ ਹੋਈ।
ਸਮਾਪਤੀ ਦੀ ਅਰਦਾਸ ਪੰਥ ਦੀ ਚੜ੍ਹਦੀ ਕਲਾ ਲਈ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵੱਲੋਂ ਕੀਤੀ ਗਈ। ਇਸ ਮੌਕੇ ਆਉਣਾ ਸਿੱਖ ਕੌਮ ਦੇ ਨਾਮ ’ਤੇ ਸੰਦੇਸ਼ ਵੀ ਜਾਰੀ ਕੀਤਾ। ਸਟੇਜ ਤੋਂ ਸੰਬੋਧਨ ਕਰਦੇ ਹੋਏ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਮੁਖੀਆਂ ਨੇ ਆਪਣੇ ਵਿਚਾਰ ਅਤੇ ਇਤਿਹਾਸ ਤੇ ਚਾਨਣਾ ਪਾਇਆ। ਇਸ ਦੌਰਾਨ ਚਰਨ ਗੰਗਾ ਸਟੇਡੀਅਮ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਨੇ ਜੰਗਜੂ ਕਰਤਬ ਦਿਖਾਏ, ਜਿਨ੍ਹਾਂ ਨੂੰ ਦੇਖਣ ਲਈ ਵੱਡੀ ਗਿਣਤੀ ’ਚ ਸੰਗਤ ਇਕੱਠੀ ਹੋਈ ਨਜ਼ਰ ਆਈ।
ਇਸ ਮੌਕੇ ਜਥੇਦਾਰ ਗੜਗੱਜ ਤੋਂ ਇਲਾਵਾ ਬਾਬਾ ਟੇਕ ਸਿੰਘ ਧਨੋਲਾ, ਜਥੇਦਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਬਾਬਾ ਬਲਵੀਰ ਸਿੰਘ ਬੁੱਢਾ ਦਲ, ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ, ਬਾਬਾ ਬੰਤਾ ਸਿੰਘ, ਬਾਬਾ ਨਾਗਰ ਸਿੰਘ, ਬਾਬਾ ਅਵਤਾਰ ਸਿੰਘ, ਵਿਧੀ ਚੰਦ, ਭਾਈ ਸਾਹਿਬ ਭਾਈ ਸਾਹਿਬ ਸਿੰਘ ਦਮਦਮੀ ਟਕਸਾਲ, ਭਾਈ ਮਲਕੀਤ ਸਿੰਘ, ਰਜਿੰਦਰ ਸਿੰਘ ਮਹਿਤਾ, ਐਗਜੈਕਟਿਵ ਕਮੇਟੀ ਮੈਂਬਰ ਡਾਕਟਰ ਦਿਲਜੀਤ ਸਿੰਘ ਭਿੰਡਰ ਤੋ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ