ਫਾਜ਼ਿਲਕਾ : ਮੇਰਾ ਯੁਵਾ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਦਾ ਆਯੋਜਨ
ਫਾਜ਼ਿਲਕਾ, 05 ਮਾਰਚ (ਹਿੰ.ਸ.)। ਖੇਡ ਮੰਤਰਾਲੇ ਭਾਰਤ ਸਰਕਾਰ ਅਤੇ ਮੇਰਾ ਯੁਵਾ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਨੈਸ਼ਨਲ ਡਿਗਰੀ ਕਾਲੇਜ ਫਾਜ਼ਿਲਕਾ ਜਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮਾਂ ਅਫ਼ਸਰਾਂ, ਤਰੁਣਜੀਤ ਸਿੰਘ ਅਤੇ ਪ੍ਰ
ਜੇਤੂਆਂ ਦਾ ਸਨਮਾਨ ਕਰਦੇ ਮੁੱਖ ਮਹਿਮਾਨ ਅਤੇ ਪ੍ਰਬੰਧਕ


ਫਾਜ਼ਿਲਕਾ, 05 ਮਾਰਚ (ਹਿੰ.ਸ.)। ਖੇਡ ਮੰਤਰਾਲੇ ਭਾਰਤ ਸਰਕਾਰ ਅਤੇ ਮੇਰਾ ਯੁਵਾ ਭਾਰਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਨੈਸ਼ਨਲ ਡਿਗਰੀ ਕਾਲੇਜ ਫਾਜ਼ਿਲਕਾ ਜਿਲ੍ਹਾ ਯੂਥ ਅਫ਼ਸਰ ਮੋਹਿਤ ਕੁਮਾਰ ਸੈਣੀ, ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮਾਂ ਅਫ਼ਸਰਾਂ, ਤਰੁਣਜੀਤ ਸਿੰਘ ਅਤੇ ਪ੍ਰਿੰਸੀਪਲ ਰਚਨਾ ਮਹਿਰੋਕ ਦੀ ਦੇਖ ਰੇਖ ਵਿਚ ਕਰਵਾਇਆ ਗਿਆ ਜਿਸਦੇ ਮੁੱਖ ਮਹਿਮਾਨ ਫਾਜ਼ਿਲਕਾ ਦੇ ਡੀ.ਐੱਸ.ਪੀ ਅਤੇ ਹੋਰ ਸਕੂਲਾਂ ਕਾਲਜਾਂ ਤੋਂ ਆਏ ਪ੍ਰਿੰਸੀਪਲ ਨੇ ਬੱਚਿਆਂ ਨੂੰ ਹਰੀ ਝੰਡੀ ਦੇ ਕੇ ਖੇਡਾਂ ਸ਼ੁਰੂ ਕਰਵਾਈਆਂ।

ਇਸ ਮੌਕੇ ਤੇ ਕਾਲਜ ਦੇ ਲੜਕੇ ਲੜਕੀਆਂ ਦੇ ਵੱਖ ਸਪੋਰਟਸ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਲੜਕੀਆਂ ਵੱਲੋਂ 100 ਮੀਟਰ ਦੀ ਦੌੜ, ਰੱਸਾ ਕਸ਼ੀ, ਗੋਲਾ ਸੁੱਟਣਾ, ਹਾਈ ਜੰਪ ਅਤੇ ਲੜਕਿਆਂ ਵੱਲੋਂ ਫੁੱਟਬਾਲ, ਗੋਲਾ ਸੁੱਟਣਾ, 200 ਮੀਟਰ ਦੀ ਦੌੜ ਅਤੇ ਰੱਸਾ ਕਸ਼ੀ ਅਤੇ ਡਿਸਕਸ ਥ੍ਰੋ ਦੇ ਮੁਕਾਬਲੇ ਕਰਵਾਏ ਗਏ। ਮਨਜੀਤ ਸਿੰਘ ਭੁੱਲਰ ਵੱਲੋਂ ਸਪੋਰਟਸ ਮੀਟ ਥਾਰੇ ਦੱਸਿਆ ਗਿਆ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।

ਪ੍ਰਿੰਸੀਪਲ ਰਚਨਾ ਮਹਿਰੋਕ ਵੱਲੋਂ ਮਾਈ ਯੁਵਾ ਭਾਰਤ ਫਿਰੋਜ਼ਪੁਰ ਵੱਲੋਂ ਕਰਵਾਏ ਜਾਂਦੇ ਸਪੋਰਟਸ ਟੂਰਨਾਮੈਂਟ ਦੀ ਸ਼ਲਾਘਾ ਕੀਤੀ ਗਈ। ਮਨਜੀਤ ਸਿੰਘ ਭੁੱਲਰ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਆਖਿਰ ਵਿੱਚ ਮਨਜੀਤ ਸਿੰਘ ਭੁੱਲਰ ਵੱਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪ੍ਰਿੰਸੀਪਲ ਕਾਲੇਜ ਕਮੇਟੀ, ਡੀ.ਪੀ. ਬਲਵਿੰਦਰ ਸਿੰਘ, ਹਰ ਅਵਤਾਰ ਸਿੰਘ, ਹਰਵਿੰਦਰ ਸਿੰਘ, ਸੁਖਦੇਵ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਅੰਤ ਵਿਚ ਬੱਚਿਆ ਨੂੰ ਰਿਫਰੈਸ਼ਮੈਂਟ ਦਿੱਤੀ ਗਈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande