
ਫ਼ਿਰੋਜ਼ਪੁਰ, 05 ਮਾਰਚ (ਹਿੰ.ਸ.)। ਡਾ. ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ਼ ਖੇਤਰੀ ਖੋਜ ਕੇਂਦਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 17 ਮਾਰਚ ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ, ਫਰੀਦਕੋਟ ਵਿਖੇ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਿਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ’ਤੇ ਹੱਲ ਦੱਸੇ ਜਾਣਗੇ।
ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ। ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ