
ਚੰਡੀਗੜ੍ਹ, 05 ਮਾਰਚ (ਹਿੰ.ਸ.)। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੁਪਹਿਰ 1:30 ਵਜੇ ਮੁੱਖ ਮੰਤਰੀ ਨਿਵਾਸ 'ਤੇ ਕੈਬਨਿਟ ਮੀਟਿੰਗ ਬੁਲਾਈ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ਦੇ ਮੱਦੇਨਜ਼ਰ ਅੱਜ ਮੀਟਿੰਗ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਦੌਰਾਨ ਬਜਟ ਅਤੇ ਪੰਜਾਬ ਦੇ ਹੋਰ ਮੁੱਦਿਆਂ ਉਤੇ ਅਹਿਮ ਚਰਚਾ ਹੋਵੇਗੀ।ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 6 ਮਾਰਚ ਨੂੰ ਸ਼ੁਰੂ ਹੋ ਕੇ 16 ਮਾਰਚ ਤੱਕ ਚੱਲੇਗਾ। ਵਿੱਤ ਮੰਤਰੀ ਹਰਪਾਲ ਚੀਮਾ 8 ਮਾਰਚ ਨੂੰ ਮਹਿਲਾ ਦਿਵਸ ਦੇ ਮੌਕੇ ’ਤੇ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਹ ਮੀਟਿੰਗ ਸੱਦੀ ਗਈ ਹੈ, ਜੋ ਕਿ ਕਾਫੀ ਅਹਿਮ ਮੀਟਿੰਗ ਮੰਨੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੈ ਕਿ ਬਜਟ ਐਤਵਾਰ ਨੂੰ ਪੇਸ਼ ਹੋਣ ਜਾ ਰਿਹਾ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ