ਬਠਿੰਡਾ ’ਚ ਮੈਡੀਕਲ ਚੈਕਅੱਪ, ਕਾਨੂੰਨੀ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 6 ਮਾਰਚ ਨੂੰ
ਬਠਿੰਡਾ, 05 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੀਆਂ ਹਦਾਇਤਾ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਲਈ ਮ
ਬਠਿੰਡਾ ’ਚ ਮੈਡੀਕਲ ਚੈਕਅੱਪ, ਕਾਨੂੰਨੀ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 6 ਮਾਰਚ ਨੂੰ


ਬਠਿੰਡਾ, 05 ਮਾਰਚ (ਹਿੰ.ਸ.)। ਪੰਜਾਬ ਸਰਕਾਰ ਦੀਆਂ ਹਦਾਇਤਾ, ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਨਿਰਦੇਸ਼ਾਂ ਹੇਠ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਗਾਂ ਲਈ ਮੁਫ਼ਤ ਮੈਡੀਕਲ ਹੈਲਥ ਚੈਕਅੱਪ ਕੈਂਪ ਅਤੇ ਜਿਲ੍ਹਾਂ ਕਾਨੂੰਨੀ ਸੇਵਾਵਾਂ/ਬੈਕਿੰਗ ਸੇਵਾਵਾਂ ਸਬੰਧੀ ਕੈਂਪ 6 ਮਾਰਚ ਦਿਨ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 3:00 ਤੱਕ ਸਰਕਾਰੀ ਹਸਪਤਾਲ ਬਲਾਕ ਸੰਗਤ ਜ਼ਿਲ੍ਹਾ ਬਠਿੰਡਾ ਵਿਖੇ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਰਸ਼ਦੀਪ ਕੌਰ ਨੇ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ ਦੇ ਮੋਤੀਆਬਿੰਦ ਅਪ੍ਰੇਸ਼ਨ ਲਈ ਪ੍ਰੀ-ਅਸੈਸਮੈਂਟ ਕੈਂਪ, ਡਿਮੈਂਸ਼ੀਆਂ ਸਕ੍ਰੀਨਿੰਗ, ਬਲੱਡ ਪ੍ਰੈਸ਼ਰ ਤੇ ਸੂਗਰ ਜਾਂਚ, ਕੈਂਸਰ ਸਕ੍ਰੀਨਿੰਗ, ਅਰਥੋਪੀਡਿਕ ਜਾਂਚ, ਫਿਜਿਓਥੈਰੇਪੀ ਸੇਵਾਵਾਂ, ਕੰਨਾਂ ਦੇ ਰੋਗ ਅਤੇ ਮੁਫ਼ਤ ਦਵਾਈਆਂ ਦੇ ਨਾਲ-ਨਾਲ ਕਾਨੂੰਨੀ ਸਹਾਇਤਾ, ਬੈਂਕਾਂ ਵੱਲੋਂ ਦੁਰਘਟਨਾ ਅਤੇ ਸਿਹਤ ਜਾਂਚ ਮੁਫ਼ਤ ਕੀਤੇ ਜਾਣਗੇ।ਉਨ੍ਹਾਂ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਬੈਂਕ ਪਾਸਬੁੱਕ ਅਤੇ ਪੈਨਸ਼ਨਾਂ ਦੀ ਜਾਣਕਾਰੀ ਲਈ ਆਪਣਾ ਆਧਾਰ ਕਾਰਡ ਨਾਲ ਜ਼ਰੂਰ ਲਿਆਂਦਾ ਜਾਵੇ ਤਾਂ ਜੋ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕੀਤਾ ਜਾ ਸਕੇ

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande