ਫਾਜ਼ਿਲਕਾ : 104 ਪਿੰਡਾਂ ’ਚ ਪੈਰਾ ਲੀਗਲ ਵਲੰਟੀਅਰ ਲਗਾਉਣਗੇ ਮੁਫਤ ਕਾਨੂੰਨੀ ਜਾਗਰੁਕਤਾ ਸੈਮੀਨਾਰ
ਫਾਜ਼ਿਲਕਾ, 05 ਮਾਰਚ (ਹਿੰ.ਸ.)। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ ਅਤੇ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਧਰਮਿ
ਐਸ.ਐਮ.ਐਲ.ਵੈਨ ਨੂੰ ਰਵਾਨਾ ਕਰਦੇ ਜ਼ਿਲਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ


ਫਾਜ਼ਿਲਕਾ, 05 ਮਾਰਚ (ਹਿੰ.ਸ.)। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ), ਜਸਟਿਸ ਲਪਿਤਾ ਬੈਨਰਜੀ, ਪ੍ਰਬੰਧਕੀ ਜੱਜ ਅਤੇ ਨਵਜੋਤ ਕੌਰ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਧਰਮਿੰਦਰ ਪਾਲ ਸਿੰਗਲਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਮੁਫਤ ਕਾਨੂੰਨੀ ਸਲਾਹ ਅਤੇ ਵਕੀਲ ਅਤੇ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੀਆਂ ਸਕੀਮਾਂ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਤੋਂ ਐਸ.ਐਮ.ਐਲ.ਵੈਨ ਨੂੰ ਜ਼ਿਲਾ ਅਤੇ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਵੱਲੋਂ ਹਰੀ ਝੰਡੀ ਦੇ ਕੇ ਪਿੰਡਾਂ ਵਿੱਚ ਰਵਾਨਾ ਕੀਤੀ ਗਈ।

ਰੂਚੀ ਸਵਪਨ ਸ਼ਰਮਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 5 ਮਾਰਚ 2026 ਤੋਂ 19 ਮਾਰਚ 2026 ਤੱਕ ਐਸ.ਐਮ.ਐਲ. ਵੈਨ ਰਾਹੀਂ 104 ਪਿੰਡਾਂ ਵਿੱਚ ਸੈਮੀਨਾਰ ਲਗਾਏ ਜਾ ਰਹੇ ਹਨ। ਇਹ ਸੈਮੀਨਾਰ ਪੈਰਾ ਲੀਗਲ ਵਲੰਟੀਅਰਾਂ ਦੁਆਰਾ ਲਗਾਏ ਜਾਣਗੇ ਅਤੇ ਇਨ੍ਹਾਂ ਸੈਮੀਨਾਰਾਂ ਵਿੱਚ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ ਦੇ ਤਹਿਤ ਸਕੀਮਾਂ ਦੇ ਇਸ਼ਤਿਹਰ ਵੀ ਵੰਡੇ ਜਾਣਗੇ। ਇਹ ਐਸ. ਐਮ. ਐਲ. ਵੈਨ ਦੇ ਰਾਹੀਂ 15 ਦਿਨਾਂ ਦੇ ਵਿੱਚ ਜ਼ਿਲ੍ਹਾ ਫਾਜ਼ਿਲਕਾ ਦੇ ਕੱਲ 104 ਪਿੰਡਾਂ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਏ ਜਾਣਗੇ, ਜਿਸ ਵਿੱਚ ਮੁਫਤ ਕਾਨੂੰਨੀ ਸਹਾਇਤਾ, ਨਾਲਸਾ ਦੀਆਂ ਸਕੀਮਾਂ, ਮੈਡੀਏਸ਼ਨ ਦੇ ਲਾਭ, ਲੋਕ ਅਦਾਲਤਾਂ ਦੇ ਲਾਭ ਅਤੇ ਪੰਜਾਬ ਪੀੜਤ ਮੁਆਵਜ਼ਾ ਸਕੀਮ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਇਆ ਜਾਏਗਾ।

ਆਮ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਫਾਜ਼ਿਲਕਾ, ਅਬੋਹਰ, ਜਲਾਲਾਬਾਦ ਵਿਚ ਬਣੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਚ ਆ ਕਰ ਸੰਪਰਕ ਕਰੋ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਨੰਬਰ 01638-261500 ਜਾਂ ਟੋਲ ਫਰੀ ਨੰਬਰ 15100 ’ਤੇ ਸੰਪਰਕ ਕਰ ਸਕਦੇ ਹੋ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande