ਗੁਰਦਾਸਪੁਰ : ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਬਣਾਇਆ ਸ਼ਿਕਾਰ, ਦਰਦਨਾਕ ਮੌਤ
ਗੁਰਦਾਸਪੁਰ, 06 ਮਾਰਚ (ਹਿੰ.ਸ.)। ਗੁਰਦਾਸਪੁਰ ਦੇ ਧਾਰੀਵਾਲ ਸ਼ਾਹ ਪੰਪ ਦੇ ਨਜ਼ਦੀਕ ਰਹਿੰਦੇ ਇੱਕ ਮਜ਼ਦੂਰ ਪਰਿਵਾਰ ਉੱਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਅਵਾਰਾ ਖੂਖਾਰ ਕੁੱਤਿਆਂ ਦੇ ਹਮਲੇ ਕਾਰਨ ਦੋ ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸਮਾਈਲ (2) ਵਜੋਂ ਹੋਈ ਹੈ, ਜੋ
ਮ੍ਰਿਤਕ ਬੱਚੇ ਦੀ ਫਾਈਲ ਫੋਟੋ।


ਗੁਰਦਾਸਪੁਰ, 06 ਮਾਰਚ (ਹਿੰ.ਸ.)। ਗੁਰਦਾਸਪੁਰ ਦੇ ਧਾਰੀਵਾਲ ਸ਼ਾਹ ਪੰਪ ਦੇ ਨਜ਼ਦੀਕ ਰਹਿੰਦੇ ਇੱਕ ਮਜ਼ਦੂਰ ਪਰਿਵਾਰ ਉੱਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ ਜਦੋਂ ਅਵਾਰਾ ਖੂਖਾਰ ਕੁੱਤਿਆਂ ਦੇ ਹਮਲੇ ਕਾਰਨ ਦੋ ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਸਮਾਈਲ (2) ਵਜੋਂ ਹੋਈ ਹੈ, ਜੋ ਕਿ ਇੰਦਰਾਸ ਦਾ ਪੁੱਤਰ ਸੀ। ਜ਼ਿਕਰਯੋਗ ਹੈ ਕਿ ਮ੍ਰਿਤਕ ਸਮਾਈਲ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਬੱਚਾ ਆਪਣੇ ਘਰ ਦੇ ਬਾਹਰ ਗਲੀ ਵਿੱਚ ਖੇਡ ਰਿਹਾ ਸੀ। ਇਸ ਦੌਰਾਨ, ਗਲੀ ਵਿੱਚ ਘੁੰਮ ਰਹੇ ਅਵਾਰਾ ਕੁੱਤਿਆਂ ਨੇ ਬੱਚੇ ਨੂੰ ਗੇਟ ਦੇ ਅੰਦਰੋਂ ਖਿੱਚ ਲਿਆ, ਉਸਨੂੰ ਘਸੀਟ ਲਿਆ ਅਤੇ ਉਸਨੂੰ ਬੁਰੀ ਤਰ੍ਹਾਂ ਨੋਚ-ਨੋਚ ਲਿਆ। ਬੱਚੇ ਦੀਆਂ ਚੀਕਾਂ ਸੁਣ ਕੇ, ਆਂਢ-ਗੁਆਂਢ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਕੁੱਤਿਆਂ ਨੂੰ ਭਜਾ ਕੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ।

ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਬੱਚੇ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ, ਪਰ ਉਦੋਂ ਤੱਕ ਬੱਚਾ ਬੁਰੀ ਤਰ੍ਹਾਂ ਜ਼ਖਮੀ ਹੋ ਕੇ ਗੰਭੀਰ ਹਾਲਤ ਵਿੱਚ ਪਹੁੰਚ ਚੁੱਕਾ ਸੀ। ਉਸਨੂੰ ਇਲਾਜ ਲਈ ਧਾਰੀਵਾਲ ਦੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸਨੂੰ ਸਿਵਲ ਹਸਪਤਾਲ, ਗੁਰਦਾਸਪੁਰ ਰੈਫਰ ਕਰ ਦਿੱਤਾ।ਸਿਵਲ ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਕੁੱਤਿਆਂ ਦੇ ਹਮਲੇ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਲੋਕਾਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ ਤੋਂ ਮੰਗ ਕੀਤੀ ਹੈ ਕਿ ਅਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਉੱਤੇ ਸਖ਼ਤ ਕੰਟਰੋਲ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਪਰਿਵਾਰ ਨੂੰ ਅਜਿਹੀ ਦਰਦਨਾਕ ਘਟਨਾ ਦਾ ਸਾਹਮਣਾ ਨਾ ਕਰਨਾ ਪਵੇ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande