
ਬਠਿੰਡਾ, 07 ਮਾਰਚ (ਹਿੰ.ਸ.)। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ 8 ਮਾਰਚ ਇਸਤਰੀ ਦਿਵਸ ਵਾਲੇ ਦਿਨ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਇਕ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਵਿਚਾਰ ਚਰਚਾ ਕੀਤੀ ਜਾਵੇਗੀ, ਅਤੇ ਸੰਘਰਸ਼ ਦੀ ਅਗਲੀ ਰੂਪ ਰੇਖਾ ਦਾ ਐਲਾਨ ਕੀਤਾ ਜਾਵੇਗਾ।
ਇਸ ਤੋਂ ਬਿਨਾਂ ਔਰਤਾਂ ਦੇ ਨਾਲ ਸੰਬੰਧਿਤ ਮੁਸ਼ਕਲਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾਵੇਗੀ ਕਿ ਔਰਤਾਂ ਬਿਲਕੁਲ ਸੁਰੱਖਿਆ ਨਹੀਂ ਹਨ। ਘਰਾਂ ਦੇ ਵਿੱਚ, ਸੜਕਾਂ ਤੇ ਬਾਜ਼ਾਰਾਂ ਦੇ ਵਿੱਚ ਲੁੱਟਾਂ ਖੋਹਾਂ ਹੋ ਰਹੀਆਂ ਹਨ, ਹਾਲਾਤ ਬਿਲਕੁਲ ਵਸੋਂ ਬਾਹਰ ਹੋ ਚੁੱਕੇ ਹਨ, ਉਸਨੂੰ ਕੰਟਰੋਲ ਕੀਤਾ ਜਾਵੇ ਅਤੇ ਔਰਤਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ