ਸੈਸ਼ਨ 2026-27- ਵੀ.ਆਰ.ਸੀ. 'ਚ ਮੁਫਤ ਪੰਜਾਬੀ ਸਟੈਨੋਗ੍ਰਾਫੀ ਦਾ ਨਵਾਂ ਸੈਸ਼ਨ ਪਹਿਲੀ ਅਪ੍ਰੈਲ ਤੋਂ ਸ਼ੁਰੂ
ਲੁਧਿਆਣਾ, 07 ਮਾਰਚ (ਹਿੰ.ਸ.)। ਅੰਗਹੀਣ ਲੜਕੀਆਂ/ਇਸਤਰੀਆਂ (ਦੋਵੇਂ ਹੱਥਾਂ ਤੋਂ ਤੰਦਰੁਸਤ) ਨੂੰ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਦੇਣ ਲਈ ਨਵਾਂ ਸੈਸ਼ਨ 2026-27 ਸਥਾਨਕ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਬਰੇਲ ਭਵਨ, ਚੰਡੀਗੜ੍ਹ ਰੋਡ ਜਮਾਲਪੁਰ ਵਿਖੇ 01 ਅਪ੍ਰੈਲ, 2026 ਤੋਂ ਸ਼ੁਰੂ ਹੋ ਰਿ
ਸੈਸ਼ਨ 2026-27- ਵੀ.ਆਰ.ਸੀ. 'ਚ ਮੁਫਤ ਪੰਜਾਬੀ ਸਟੈਨੋਗ੍ਰਾਫੀ ਦਾ ਨਵਾਂ ਸੈਸ਼ਨ ਪਹਿਲੀ ਅਪ੍ਰੈਲ ਤੋਂ ਸ਼ੁਰੂ


ਲੁਧਿਆਣਾ, 07 ਮਾਰਚ (ਹਿੰ.ਸ.)। ਅੰਗਹੀਣ ਲੜਕੀਆਂ/ਇਸਤਰੀਆਂ (ਦੋਵੇਂ ਹੱਥਾਂ ਤੋਂ ਤੰਦਰੁਸਤ) ਨੂੰ ਮੁਫਤ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਦੇਣ ਲਈ ਨਵਾਂ ਸੈਸ਼ਨ 2026-27 ਸਥਾਨਕ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ (ਵੀ.ਆਰ.ਸੀ.) ਬਰੇਲ ਭਵਨ, ਚੰਡੀਗੜ੍ਹ ਰੋਡ ਜਮਾਲਪੁਰ ਵਿਖੇ 01 ਅਪ੍ਰੈਲ, 2026 ਤੋਂ ਸ਼ੁਰੂ ਹੋ ਰਿਹਾ ਹੈ।

ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ ਦੇ ਸੁਪਰਡੰਟ ਵੱਲੋਂ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਅੰਗਹੀਣ ਲੜਕੀਆਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਵਿੱਚ ਸਹਾਇਤਾ ਕਰਨ ਹਿੱਤ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਜਮਾਲਪੁਰ, ਵਿਖੇ ਪੰਜਾਬੀ ਸ਼ਾਰਟਹੈਂਡ ਅਤੇ ਟਾਈਪ ਦੀ ਇੱਕ ਸਾਲ ਦੀ ਮੁੱਫਤ ਸਿਖਲਾਈ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ/ਇਸਤਰੀਆਂ ਇਸ ਕੋਰਸ ਦਾ ਲਾਭ ਲੈ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਨਵਾਂ ਸੈਸ਼ਨ 2026-27 ਪਹਿਲੀ ਅਪ੍ਰੈਲ, 2026 ਤੋਂ ਸ਼ੁਰੂ ਹੋ ਰਿਹਾ ਹੈ। ਸਿਖਲਾਈ ਦੌਰਾਨ ਅੰਗਹੀਣ ਸਿਖਿਆਰਥਣਾਂ ਨੂੰ 1500/- ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਵੇਗਾ ਹੈ ਅਤੇ ਸਿਖਿਆਰਥਣਾਂ ਲਈ ਹੋਸਟਲ ਅਤੇ ਕੋਆਪਰੇਟਿਵ ਮੈਸ ਦਾ ਵੀ ਪ੍ਰਬੰਧ ਹੈ ਜਿਥੋਂ ਸਿਖਿਆਰਥਣਾਂ ਆਪ ਖਾਣਾ ਤਿਆਰ ਕਰਕੇ ਖਾ ਸਕਦੀਆਂ ਹਨ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 73474-48398 ਅਤੇ 98883-43121 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande