ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਇਲਾਕੇ ਵਾਸਤੇ ਵਿਸ਼ੇਸ਼ ਉਦਯੋਗਿਕ ਪੈਕੇਜ ਦਾ ਕੀਤਾ ਜਾਵੇਗਾ ਐਲਾਨ : ਸੁਖਬੀਰ ਬਾਦਲ
ਗੜ੍ਹਸ਼ੰਕਰ/ਚੰਡੀਗੜ੍ਹ, 09 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਇਲਾਕੇ ਦੇ ਵਿਕਾਸ ਵਾਸਤੇ ਵਿਆਪਕ ਯੋਜਨਾ ਲਾਗੂ ਕੀਤੀ ਜਾਵੇਗੀ ਅਤੇ ਹਾਈਵੇ ਉਸਾਰੇ ਜਾਣਗੇ ਤੇ ਉਨ੍ਹਾਂ ਨੇ ਸ਼੍ਰੋਮਣੀ ਗੁਰਦ
ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ, ਹੋਰ ਆਗੂ ਅਤੇ ਪਾਰਟੀ ਵਰਕਰ


ਗੜ੍ਹਸ਼ੰਕਰ/ਚੰਡੀਗੜ੍ਹ, 09 ਮਾਰਚ (ਹਿੰ.ਸ.)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੰਢੀ ਇਲਾਕੇ ਦੇ ਵਿਕਾਸ ਵਾਸਤੇ ਵਿਆਪਕ ਯੋਜਨਾ ਲਾਗੂ ਕੀਤੀ ਜਾਵੇਗੀ ਅਤੇ ਹਾਈਵੇ ਉਸਾਰੇ ਜਾਣਗੇ ਤੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਵਿਧਾਇਕ ਸਰਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ 22 ਡੈਲੀਗੇਟਾਂ ਤੇ ਹੋਰ ਸਾਥੀਆਂ ਸਮੇਤ ਹੁਸ਼ਿਆਰਪੁਰ ਦੀ ਸਮੁੱਚੀ ਇਕਾਈ ਦੀ ਪਾਰਟੀ ਵਿਚ ਵਾਪਸੀ ’ਤੇ ਸਵਾਗਤ ਕੀਤਾ।ਇਥੇ ਸੈਲਾ ਖੁਰਦ ਅਨਾਜ ਮੰਡੀ ਵਿਚ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਦੁਆਬੇ ਵਿਚ ਅਕਾਲੀ ਦਲ ਦਾ ਮੁੜ ਉਭਾਰ ਹੋ ਰਿਹਾ ਹੈ ਤੇ ਅਕਾਲੀ ਦਲ ਦੇ ਆਗੂਆਂ ਦੀ ਘਰ ਵਾਪਸੀ ਦੀ ਲਹਿਰ ਚਲ ਰਹੀ ਹੈ ਤੇ ’ਚੁੱਲ੍ਹਾ ਦਲ’ ਜਿਸਨੂੰ ਪੁਨਰ ਸੁਰਜੀਤ ਦਲ ਵੀ ਆਖਿਆ ਜਾਂਦਾ ਹੈ, ਦਾ ਪੰਜਾਬ ਵਿਚ ਸਫਾਇਆ ਹੋ ਰਿਹਾ ਹੈ ਤੇ ਇਸਦੇ ਆਗੂ ਮਹਿਸੂਸ ਕਰ ਰਹੇ ਹਨ ਕਿ ਉਨ੍ਹਾਂ ਨੂੰ ਕੇਂਦਰੀ ਏਜੰਸੀਆਂ ਦੇ ਇਸ਼ਾਰੇ ’ਤੇ ਆਪਣੀ ਮਾਂ ਪਾਰਟੀ ਨੂੰ ਕਮਜ਼ੋਰ ਕਰਨ ਦੀ ਥਾਂ ਮਾਂ ਪਾਰਟੀ ਦੀ ਮਜ਼ਬੂਤੀ ਵਾਸਤੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਤਸੱਲੀ ਵਾਲੀ ਗੱਲ ਹੈ ਕਿ ਚੁੱਲ੍ਹਾ ਦਲ ਦੀ ਹੁਸ਼ਿਆਰਪੁਰ ਇਕਾਈ ਸਮੁੱਚੇ ਤਰ ’ਤੇ ਅਕਾਲੀ ਦਲ ਵਿਚ ਮੁੜ ਵਾਪਸ ਸ਼ਾਮਲ ਹੋ ਗਈ ਹੈ। ਉਨ੍ਹਾਂ ਨੇ ਭੁੱਲੇਵਾਲ ਰਾਠਾਂ ਨੂੰ ਇਸ ਮੌਕੇ ਇਸ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰਨ ਦਾ ਵੀ ਐਲਾਨ ਕੀਤਾ।

ਬਾਦਲ ਨੇ ਚੁੱਲ੍ਹਾ ਦਲ ਦੇ ਸੀਨੀਅਰ ਆਗੂਆਂ ਜਿਨ੍ਹਾਂ ਵਿਚ ਹੁਸ਼ਿਆਰਪੁਰ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਢੱਟ ਅਤੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਡਾ. ਜੰਗ ਬਹਾਦਰ ਸਿੰਘ ਵੀ ਸ਼ਾਮਲ ਸਨ, ਦਾ ਮੁੜ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

ਕੰਢੀ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਕ ਵਾਰ 2027 ਵਿਚ ਅਕਾਲੀ ਦਲ ਦੀ ਸਰਕਾਰ ਬਣ ਗਈ ਤਾਂ ਅਸੀਂ ਇਸ ਪੱਟੀ ਵਾਸਤੇ ਵਿਸ਼ੇਸ਼ ਉਦਯੋਗਿਕ ਵਿਕਾਸ ਪੈਕੇਜ ਦਾ ਐਲਾਨ ਕਰਾਂਗੇ ਜਿਸ ਵਿਚ ਬਿਜਲੀ ਤੇ ਟੈਕਸ ਰਿਆਇਤਾਂ ਵੀ ਸ਼ਾਮਲ ਹੋਣਗੀਆਂ ਤੇ ਇਸ ਵਿਚ ਪਠਾਨਕੋਟ ਤੋਂ ਚੰਡੀਗੜ੍ਹ ਤੇ ਅੰਮ੍ਰਿਤਸਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਹਾਈਵੇ ਦੀ ਉਸਾਰੀ ਵੀ ਸ਼ਾਮਲ ਹੋਵੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੰਢੀ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਵੀ ਸਮਝਦਾ ਹੈ ਖਾਸ ਤੌਰ ’ਤੇ ਪਾਣੀ ਦੀ ਘਾਟ ਬਾਰੇ ਜਾਣਕਾਰੀ ਰੱਖਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਵਾਸਤੇ ਸਰਕਾਰੀ ਟਿਊਬਵੈਲ ਲਗਾਵਾਂਗੇ ਅਤੇ ਤੁਪਕਾ ਸਿੰਜਾਈ ਪ੍ਰਣਾਲੀ ਸ਼ੁਰੂ ਕਰਾਂਗੇ ਤਾਂ ਜੋ ਕਿਸਾਨਾਂ ਨੂੰ ਖੇਤਾਂ ਦੀ ਸਿੰਜਾਈ ਵਾਸਤੇ ਲਾਭ ਮਿਲ ਸਕੇ।

ਇਕ ਹੋਰ ਅਹਿਮ ਐਲਾਨ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਮਹਿਲਪੁਰ ਵਿਖੇ ਸੈਂਟਰ ਫਾਰ ਐਕਸੀਲੈਂਸ ਸਥਾਪਿਤ ਕਰੇਗਾ ਜਿਸਦਾ ਫੁੱਟਬਾਲ ਖੇਡ ਵਾਸਤੇ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਸ ਕੇਂਦਰ ਵਿਚ ਹਾਕੀ ਵਾਸਤੇ 17 ਐਸਟਰੋ ਫਾਰਮ ਸਥਾਪਿਤ ਹੋਣਗੇ ਜੋ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਇਸ ਕੇਂਦਰ ਨੂੰ ਕੌਮਾਂਤਰੀ ਕੇਂਦਰ ਵਜੋਂ ਵਿਕਸਤ ਕਰਨ ਵਾਸਤੇ ਬਣਾਏ ਸਨ।

ਮੁੱਖ ਮੰਤਰੀ ਭਗਵੰਤ ਮਾਨ ’ਤੇ ਆਸਟ੍ਰੇਲੀਆ ਵਿਚ ਭ੍ਰਿਸ਼ਟ ਸਾਧਨਾਂ ਰਾਹੀਂ 2500 ਏਕੜ ਜ਼ਮੀਨ ਬਣਾਉਣ ਦਾ ਦੋਸ਼ ਲਾਉਂਦਿਆਂ ਬਾਦਲ ਨੇ ਕਿਹਾ ਕਿ ਆਪ ਸਰਕਾਰ ਕੋਲ ਬੁਢਾਪਾ ਪੈਨਸ਼ਨ, ਸ਼ਗੀਨ ਸਕੀਮ ਜਾਂ ਫਿਰ ਸੜਕਾਂ ਤੇ ਸੀਵਰੇਜ ਦੇ ਕੰਮਾਂ ਵਾਸਤੇ ਪੈਸਾ ਨਹੀਂ ਹੈ ਪਰ ਉਸਨੇ ਪਿਛਲੇ ਚਾਰ ਸਾਲਾਂ ਵਿਚ ਇਸ਼ਤਿਹਾਰਬਾਜ਼ੀ ’ਤੇ 4400 ਕਰੋੜ ਰੁਪਏ ਦਾ ਖਰਚਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਿਸੇ ਤਰੀਕੇ ਸਰਕਾਰ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਿਆ ਦੇਣ ਵਿਚ ਨਾਕਾਮ ਸਾਬਤ ਹੋਈ ਹੈ ਪਰ ਇਸਨੇ ਇਸੇ ਸਾਲ 52000 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਤੇ ਸਰਕਾਰੀ ਜਾਇਦਾਦਾਂ ਵੇਚ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੁਝ ਮਹੀਨਿਆਂ ਵਾਸਤੇ ਨਗਦ ਅਦਾਇਗੀ ਰਾਹੀਂ ਵੋਟਾਂ ਖਰੀਦਣ ਦੀ ਕੋਸ਼ਿਸ਼ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਸੱਤਾ ਵਿਚ ਆਉਣ ’ਤੇ ਰਾਜਸਥਾਨ ਨਹਿਰ ਰਾਹੀਂ ਇਕ ਬੂੰਦ ਵੀ ਪਾਣੀ ਨਹੀਂ ਜਾਣ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਪਾਣੀ ਰਾਜਸਥਾਨ ਨੂੰ ਦੇਣ ਵਾਸਤੇ ਜ਼ਿੰਮੇਵਾਰ ਹੈ ਅਤੇ ਉਹ ਇਹ ਯਕੀਨੀ ਬਣਾਉਣਗੇ ਕਿ ਇਸ ਇਤਿਹਾਸਕ ਅਨਿਆਂ ਨੂੰ ਦਰੁੱਸਤ ਕੀਤਾ ਜਾਵੇ। ਇਸ ਮੌਕੇ ਰੈਲੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਮੰਤਰੀ ਸੋਹਣ ਸਿੰਘ ਠੰਢਲ, ਲਖਵਿੰਦਰ ਸਿੰਘ ਲੱਖੀ ਟਾਂਡਾ, ਜਤਿੰਦਰ ਸਿੰਘ ਲਾਲੀ ਬਾਜਵਾ, ਵਰਿੰਦਰ ਬਾਜਵਾ, ਵਿਨਰਜੀਤ ਸਿੰਘ ਗੋਲਡੀ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਰਵਿੰਦਰ ਸਿੰਘ ਚੱਕ ਤੇ ਬਿਕਰਮ ਸਿੰਘ ਅੱਲ੍ਹਾਬਖਸ਼ ਨੇ ਵੀ ਸੰਬੋਧਨ ਕੀਤਾ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande