ਅੰਮ੍ਰਿਤਸਰ ‘ਚ ਪੁਲਿਸ ਹਿਰਾਸਤ ‘ਚ ਨੌਜਵਾਨ ਦੀ ਮੌਤ, ਪਰਿਵਾਰ ਵੱਲੋਂ ਤਸ਼ੱਦਦ ਦੇ ਗੰਭੀਰ ਦੋਸ਼
ਅੰਮ੍ਰਿਤਸਰ, 01 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਪੁੱਤ ਨੂੰ ਰ
ਮ੍ਰਿਤਕ ਦੇ ਪਰਿਵਾਰਿਕ ਮੈਂਬਰ ਜਾਣਕਾਰੀ ਦਿੰਦੇ ਹੋਏ।


ਮ੍ਰਿਤਕ ਦੀ ਫਾਈਲ ਫੋਟੋ


ਅੰਮ੍ਰਿਤਸਰ, 01 ਅਪ੍ਰੈਲ (ਹਿੰ.ਸ.)| ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਦੀ ਪੁਲਿਸ ਹਿਰਾਸਤ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਪੁੱਤ ਨੂੰ ਰਿਮਾਂਡ ਦੌਰਾਨ ਬੇਹੱਦ ਤੰਗ ਕੀਤਾ ਗਿਆ ਅਤੇ ਕੁੱਟਮਾਰ ਕਰਕੇ ਉਸਦੀ ਜਾਨ ਚਲੀ ਗਈ ਹੈ।

ਮ੍ਰਿਤਕ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਸਨੇ ਦੱਸਿਆ ਕਿ ਉਸਦਾ ਇਕੱਲਾ ਪੁੱਤ ਪਿਛਲੇ ਪੰਜ ਦਿਨਾਂ ਤੋਂ ਪੁਲਿਸ ਰਿਮਾਂਡ ਵਿੱਚ ਸੀ। ਉਸਦੇ ਅਨੁਸਾਰ ਪੁੱਤ ਨੂੰ ਇੱਕ ਕਾਰ ਚੋਰੀ ਦੇ ਕੇਸ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਮਾਂ ਨੇ ਦੋਸ਼ ਲਗਾਇਆ ਕਿ ਰਿਮਾਂਡ ਦੌਰਾਨ ਉਸਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸਦੀ ਹਾਲਤ ਲਗਾਤਾਰ ਖਰਾਬ ਹੁੰਦੀ ਗਈ।

ਉਸਨੇ ਦੱਸਿਆ ਕਿ ਰਾਤ ਸਮੇਂ ਪੁਲਿਸ ਉਸਦੇ ਪੁੱਤ ਨੂੰ ਸਿਵਲ ਹਸਪਤਾਲ ਲੈ ਕੇ ਆਈ, ਜਿੱਥੇ ਉਹ ਬਹੁਤ ਜ਼ਿਆਦਾ ਦਰਦ ਵਿੱਚ ਸੀ ਅਤੇ ਉਸਦਾ ਸਰੀਰ ਆਕੜਿਆ ਹੋਇਆ ਸੀ। ਮਾਂ ਨੇ ਕਿਹਾ ਕਿ ਉਸਨੇ ਪੁਲਿਸ ਅਧਿਕਾਰੀਆਂ ਅੱਗੇ ਬੇਨਤੀ ਕੀਤੀ ਕਿ ਉਸਦੇ ਪੁੱਤ ਨੂੰ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਨ ਦਿੱਤਾ ਜਾਵੇ, ਪਰ ਉਸਦੀ ਕੋਈ ਸੁਣਵਾਈ ਨਹੀਂ ਹੋਈ।

ਮ੍ਰਿਤਕ ਦੀ ਪਤਨੀ ਨੇ ਵੀ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਉਸਦਾ ਦੋ ਸਾਲ ਦਾ ਇੱਕ ਛੋਟਾ ਬੱਚਾ ਹੈ ਅਤੇ ਇਸ ਘਟਨਾ ਨਾਲ ਉਸਦਾ ਘਰ ਉਜੜ ਗਿਆ ਹੈ। ਉਸਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਉਸਦੇ ਪਤੀ ਨਾਲ ਬੁਰਾ ਵਤੀਰਾ ਕੀਤਾ ਗਿਆ ਅਤੇ ਸਮੇਂ ਸਿਰ ਢੰਗ ਨਾਲ ਇਲਾਜ ਨਹੀਂ ਕਰਵਾਇਆ ਗਿਆ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਮੰਗ ਕਰ ਰਿਹਾ ਹੈ।

ਦੂਜੇ ਪਾਸੇ, ਥਾਣਾ ਰਣਜੀਤ ਐਵਨਿਊ ਦੇ ਪੁਲਿਸ ਅਧਿਕਾਰੀ ਰੋਬਿਨ ਹੰਸ ਨੇ ਕਿਹਾ ਕਿ ਨੌਜਵਾਨ ਚੋਰੀ ਦੇ ਮਾਮਲੇ ਵਿੱਚ ਰਿਮਾਂਡ ‘ਤੇ ਸੀ ਅਤੇ ਉਸਦੀ ਤਬੀਅਤ ਖਰਾਬ ਹੋਣ ‘ਤੇ ਉਸਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜੁਡੀਸ਼ਲ ਇਨਕੁਆਇਰੀ ਰਾਹੀਂ ਸੱਚਾਈ ਸਾਹਮਣੇ ਲਿਆਈ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande