ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ
ਚੰਡੀਗੜ੍ਹ, 10 ਅਪ੍ਰੈਲ (ਹਿੰ.ਸ.)। ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 80ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 449 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ
ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ


ਚੰਡੀਗੜ੍ਹ, 10 ਅਪ੍ਰੈਲ (ਹਿੰ.ਸ.)। ਗੈਂਗਸਟਰਾਂ ਤੇ ਵਾਰ ਮੁਹਿੰਮ ਦੇ 80ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 449 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਗੈਂਗਸਟਰਾਂ ਤੇ ਵਾਰ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

80ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਬਰਾਮਦ ਕਰਨ ਤੋਂ ਬਾਅਦ 262 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 20,156 ਹੋ ਗਈ ਹੈ। ਇਸ ਤੋਂ ਇਲਾਵਾ 76 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 75 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ 405ਵੇਂ ਦਿਨ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 36 ਕਿਲੋ ਗਾਂਜਾ, 385 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 38,000 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, ਸਿਰਫ 405 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,136 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande