
ਜਲੰਧਰ, 10 ਅਪ੍ਰੈਲ (ਹਿੰ.ਸ.)| ਚੌਗਿੱਟੀ ਚੌਕ ਨੇੜੇ ਸ਼ੁੱਕਰਵਾਰ ਨੂੰ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਬਾਈਕ ਸਵਾਰ ਪਿਉ-ਪੁੱਤ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਸੜਕ ‘ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਬੱਚਾ ਬੇਹੋਸ਼ ਵੀ ਹੋ ਗਿਆ ਸੀ।
ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਪਿਤਾ ਆਪਣੇ ਪੁੱਤ ਨੂੰ ਸਕੂਲ ਛੱਡਣ ਲਈ ਜਾ ਰਹੇ ਸਨ। ਜਦੋਂ ਉਹ ਬਿਜਲੀ ਘਰ ਦੇ ਬਾਹਰ ਪਹੁੰਚੇ ਤਾਂ ਇੱਕ ਸੁਰਮੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਦੇ ਤੁਰੰਤ ਬਾਅਦ ਕਾਰ ਚਾਲਕ ਮੌਕੇ ਤੋਂ ਭੱਜ ਗਿਆ।
ਹਾਦਸੇ ਤੋਂ ਬਾਅਦ ਰਾਹਗੀਰਾਂ ਨੇ ਤੁਰੰਤ ਮਦਦ ਲਈ ਅੱਗੇ ਆ ਕੇ ਬੱਚੇ ਨੂੰ ਪਾਣੀ ਦੇ ਛਿਟੇ ਮਾਰ ਕੇ ਹੋਸ਼ ਵਿੱਚ ਲਿਆਂਦਾ, ਜਦਕਿ ਜ਼ਖ਼ਮੀ ਪਿਤਾ ਨੂੰ ਐਂਬੂਲੈਂਸ ਰਾਹੀਂ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜ਼ਖ਼ਮੀ ਦੀ ਪਛਾਣ ਸੂਰਿਆ ਐਨਕਲੇਵ ਗ੍ਰੀਨ ਸਿਟੀ ਵਾਸੀ 47 ਸਾਲਾ ਵਿਜੇ ਕੁਮਾਰ ਵਜੋਂ ਹੋਈ ਹੈ। ਸੂਚਨਾ ਮਿਲਣ ‘ਤੇ 112 ਅਤੇ ਐਸਐਸਐਫ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਟ੍ਰੈਫਿਕ ਨੂੰ ਸੁਚਾਰੂ ਬਣਾਇਆ। ਥਾਣਾ ਰਾਮਾਮੰਡੀ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਪੁਲਿਸ ਵੱਲੋਂ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਜਲਦ ਹੀ ਫਰਾਰ ਕਾਰ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / GURSHARAN SINGH