
ਚੰਡੀਗੜ੍ਹ, 14 ਅਪ੍ਰੈਲ (ਹਿੰ.ਸ.)|
ਪੰਜਾਬ ਸਰਕਾਰ ਦੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਪੂਰਾ ਲਾਭ ਵਿਧਾਨ ਸਭਾ ਹਲਕਾ ਚੱਬੇਵਾਲ ਦੀਆਂ ਮਹਿਲਾਵਾਂ ਤੱਕ ਪਹੁੰਚੇ ਇਸ ਮੰਤਵ ਨਾਲ ਹਲਕੇ ਦੀਆਂ ਮਹਿਲਾਵਾਂ ਨਾਲ ਇਸ ਸਬੰਧੀ ਜਾਣਕਾਰੀ ਸਾਂਝੀ ਕਰਨ ਲਈ ਵਿਧਾਇਕ ਡਾ. ਇਸ਼ਾਂਕ ਕੁਮਾਰ ਦੀ ਅਗਵਾਈ ਹੇਠ ਇਕ ਵੱਡੀ ਬੈਠਕ ਕੀਤੀ ਗਈ , ਜਿਸ ਵਿੱਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ ।
ਇਸ ਮੌਕੇ ਹਲਕੇ ਵਿਚ ਪਾਰਟੀ ਦੇ ਸਾਰੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਪਹੁੰਚੀਆਂ ਮਹਿਲਾਵਾਂ ਤੋਂ ਇਲਾਵਾ ਡਾ. ਜਤਿੰਦਰ ਕੁਮਾਰ ਵੀ ਮੌਜੂਦ ਰਹੇ।
ਇਸ ਮੀਟਿੰਗ ਵਿਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਸੂਬੇ ਦੀ ਹਰ ਇੱਕ ਮਹਿਲਾ ਨੂੰ ਦਿੱਤਾ ਜਾ ਰਿਹਾ ਹੈ ਜਿਸ ਨਾਲ ਆਉਂਦੇ ਸਮੇਂ ਵਿੱਚ ਮਹਿਲਾਵਾਂ ਦੀ ਆਰਥਿਕ ਹਾਲਾਤ ਵਿੱਚ ਵੱਡਾ ਸੁਧਾਰ ਦੇਖਣ ਲਈ ਮਿਲੇਗਾ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੀ ਆਪ ਸਰਕਾਰ ਨੇ ਉਹ ਸਾਰੀਆਂ ਗਾਰੰਟੀਆਂ ਨੂੰ 4 ਸਾਲ ਦੇ ਸ਼ਾਸ਼ਨ ਵਿੱਚ ਲਾਗੂ ਕਰ ਦਿੱਤਾ ਹੈ ਜਿਨ੍ਹਾਂ ਪ੍ਰਤੀ ਸੂਬਾ ਵਾਸੀਆਂ ਨਾਲ ਵਾਅਦੇ ਕੀਤੇ ਗਏ ਸਨ। ਉਹਨਾਂ ਕਿਹਾ ਕਿ ਇਸ ਸਕੀਮ ਦੀ ਖ਼ਾਸੀਅਤ ਇਹ ਹੈ ਕਿ ਇਸ ਦੇ ਤਹਿਤ ਮਿਲਣ ਵਾਲੀ ਰਕਮ ਸਿੱਧੀ ਮਹਿਲਾਵਾਂ ਦੇ ਖਾਤਿਆਂ ਵਿਚ ਪਾਈ ਜਾਵੇਗੀ |
ਹਲਕਾ ਮਹਿਲਾ ਵਿੰਗ ਕੋਆਰਡੀਨੇਟਰ ਸੁਮਨਦੀਪ ਕੌਰ ਨੇ ਇਸ ਮੌਕੇ 'ਤੇ ਮੁਖ ਮੰਤਰੀ ਭਗਵੰਤ ਮਾਨ , ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਅਤੇ ਵਿਧਾਇਕ ਡਾ . ਇਸ਼ਾਂਕ ਕੁਮਾਰ ਦਾ ਸਮੂਹ ਮਹਿਲਾਵਾਂ ਵਲੋਂ ਧੰਨਵਾਦ ਕੀਤਾ ਕਿ ਉਹ ਘਰ-ਗ੍ਰਿਹਸਥੀ ਸੰਭਾਲ ਰਹੀਆਂ ਮਹਿਲਾਵਾਂ ਪ੍ਰਤੀ ਵੀ ਅਗਾਂਹ ਵਧੂ ਸੋਚ ਰੱਖਦੇ ਹੋਏ ਉਹਨਾਂ ਦੇ ਖਾਤਿਆਂ ਵਿਚ 1000-1500 ਦੀ ਰਕਮ ਦੇ ਕੇ ਉਹਨਾਂ ਨੂੰ ਆਰਥਿਕ ਰੂਪ ਵਿਚ ਵੀ ਮਜ਼ਬੂਤੀ ਦੇ ਰਹੇ ਹਨ |
ਹਿੰਦੂਸਥਾਨ ਸਮਾਚਾਰ / GURSHARAN SINGH