ਪੰਜਾਬ ‘ਚ ਆਪ ਦੇ ਰਾਜਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ 9 ਠਿਕਾਣਿਆਂ ‘ਤੇ ਈਡੀ ਦੀ ਛਾਪੇਮਾਰੀ
ਜਲੰਧਰ, 15 ਅਪ੍ਰੈਲ (ਹਿੰ.ਸ.)| ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਹੋਰ ਠਿਕਾਣਿਆਂ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੁੱਧਵਾਰ ਸਵੇਰੇ ਵੱਡੀ ਕਾਰਵਾਈ ਕੀਤੀ ਗਈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 7:30 ਵਜੇ ਦਿੱਲੀ ਤੋਂ ਆਈਆਂ ਟੀਮਾਂ ਜਲੰਧਰ ਵਿੱਚ ਉਨ੍ਹਾ
ਰਾਜਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਜਲੰਧਰ ਦੀ ਰਿਹਾਇਸ਼ ਜਿਥੇ ਈਡੀ ਵੱਲੋਂ ਰੇਡ ਕੀਤਾ ਗਿਆ ਹੈ।


ਜਲੰਧਰ, 15 ਅਪ੍ਰੈਲ (ਹਿੰ.ਸ.)| ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜਸਭਾ ਸੰਸਦ ਮੈਂਬਰ ਅਸ਼ੋਕ ਮਿੱਤਲ ਦੇ ਘਰ ਅਤੇ ਹੋਰ ਠਿਕਾਣਿਆਂ ‘ਤੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੁੱਧਵਾਰ ਸਵੇਰੇ ਵੱਡੀ ਕਾਰਵਾਈ ਕੀਤੀ ਗਈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 7:30 ਵਜੇ ਦਿੱਲੀ ਤੋਂ ਆਈਆਂ ਟੀਮਾਂ ਜਲੰਧਰ ਵਿੱਚ ਉਨ੍ਹਾਂ ਦੇ ਨਿਵਾਸ ਸਥਾਨ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਸਮੇਤ ਕੁੱਲ 9 ਥਾਵਾਂ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ। ਛਾਪੇਮਾਰੀ ਦੌਰਾਨ ਘਰ ਦੇ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਹੈ। ਇਸ ਵੇਲੇ ਅਸ਼ੋਕ ਮਿੱਤਲ ਆਪਣੇ ਜਲੰਧਰ ਸਥਿਤ ਘਰ ਵਿੱਚ ਮੌਜੂਦ ਹਨ। ਇਹ ਮਾਮਲਾ ਮਨੀ ਲਾਂਡਰਿੰਗ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਦਾ ਨਾਮ ਵੀ ਸਾਹਮਣੇ ਆ ਰਿਹਾ ਹੈ।

ਧਿਆਨਯੋਗ ਹੈ ਕਿ ਲਗਭਗ 12 ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਰਾਜਸਭਾ ਵਿੱਚ ਉਪਨੇਤਾ ਦੇ ਪਦ ਤੋਂ ਰਾਘਵ ਚੱਢਾ ਨੂੰ ਹਟਾ ਕੇ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਸੀ। ਅਸ਼ੋਕ ਮਿੱਤਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਹਨ ਅਤੇ 2022 ਵਿੱਚ ਰਾਜਸਭਾ ਲਈ ਚੁਣੇ ਗਏ ਸਨ। ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਪ੍ਰਤੀਕਿਰਿਆ ਦਿੰਦਿਆਂ ਇਸ ਕਾਰਵਾਈ ਨੂੰ “ਟਿਪਿਕਲ ਮੋਦੀ ਸਟਾਈਲ” ਕਰਾਰ ਦਿੱਤਾ।

ਉਨ੍ਹਾਂ ਲਿਖਿਆ ਕਿ ਭਾਜਪਾ ਵੱਲੋਂ ਪੰਜਾਬ ਚੋਣਾਂ ਦੀ ਤਿਆਰੀ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਤਰ੍ਹਾਂ ਦੀਆਂ ਕਾਰਵਾਈਆਂ ਰਾਜਨੀਤਿਕ ਦਬਾਅ ਦਾ ਹਿੱਸਾ ਹਨ। ਦੂਜੇ ਪਾਸੇ, ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਇਸ ਕਾਰਵਾਈ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਇਸਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਭਾਜਪਾ ਨੂੰ ਇਸਦਾ ਕਰਾਰਾ ਜਵਾਬ ਦਿੱਤਾ ਜਾਵੇਗਾ। ਫਿਲਹਾਲ ਈਡੀ ਵੱਲੋਂ ਜਾਂਚ ਜਾਰੀ ਹੈ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande