ਲੁਧਿਆਣਾ ਦੇ ਸਰੀਹ ਪਿੰਡ ਨੇੜੇ ਸੜਕ ਹਾਦਸੇ ’ਚ ਦੁੱਧ ਟੈਂਕਰ ਡਰਾਈਵਰ ਦੀ ਮੌਤ
ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਡੇਹਲੋਂ ਇਲਾਕੇ ਦੇ ਪਿੰਡ ਸਰੀਹ ਨੇੜੇ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਦੁੱਧ ਦੇ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਅੱਗੇ ਚੱਲ ਰਹੇ ਇੱਕ ਅਣਪਛਾਤੇ ਟੈਂਕਰ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੇ
ਲੁਧਿਆਣਾ ਦੇ ਸਰੀਹ ਪਿੰਡ ਨੇੜੇ ਸੜਕ ਹਾਦਸੇ ’ਚ ਦੁੱਧ ਟੈਂਕਰ ਡਰਾਈਵਰ ਦੀ ਮੌਤ


ਚੰਡੀਗੜ੍ਹ, 15 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਡੇਹਲੋਂ ਇਲਾਕੇ ਦੇ ਪਿੰਡ ਸਰੀਹ ਨੇੜੇ ਦੇਰ ਰਾਤ ਇੱਕ ਸੜਕ ਹਾਦਸੇ ਵਿੱਚ ਦੁੱਧ ਦੇ ਟੈਂਕਰ ਦੇ ਡਰਾਈਵਰ ਦੀ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਅੱਗੇ ਚੱਲ ਰਹੇ ਇੱਕ ਅਣਪਛਾਤੇ ਟੈਂਕਰ ਦੇ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੇ ਆ ਰਿਹਾ ਟੈਂਕਰ ਉਸ ਨਾਲ ਟਕਰਾ ਗਿਆ। ਪੁਲਿਸ ਨੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਪਰਮਿੰਦਰ ਸਿੰਘ (ਨਿਵਾਸੀ ਝੰਝੋੜੀ, ਖਰੜ, ਮੋਹਾਲੀ) ਨੇ ਦੱਸਿਆ ਕਿ ਉਸਦਾ ਡਰਾਈਵਰ ਵਿਪਿਨ ਕੁਮਾਰ ਟਾਟਾ ਟੈਂਕਰ ਵਿੱਚ ਹੁਸ਼ਿਆਰਪੁਰ ਤੋਂ ਦੁੱਧ ਖਾਲੀ ਕਰਕੇ ਸੰਗਰੂਰ ਵਾਪਸ ਜਾ ਰਿਹਾ ਸੀ। ਪਰਮਿੰਦਰ ਸਿੰਘ ਖੁਦ ਆਪਣੀ ਕਾਰ ਵਿੱਚ ਟੈਂਕਰ ਦੇ ਪਿੱਛੇ-ਪਿੱਛੇ ਚੱਲ ਰਹੇ ਸਨ। ਜਦੋਂ ਉਹ ਪਿੰਡ ਸਰੀਹ ਨੇੜੇ ਪਹੁੰਚੇ ਤਾਂ ਅੱਗੇ ਚੱਲ ਰਹੇ ਟੈਂਕਰ ਦੇ ਡਰਾਈਵਰ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਅਚਾਨਕ ਜ਼ੋਰ ਨਾਲ ਬ੍ਰੇਕ ਲਗਾ ਦਿੱਤੀ। ਇਸ ਕਾਰਨ ਵਿਪਿਨ ਕੁਮਾਰ ਆਪਣੇ ਟੈਂਕਰ ‘ਤੇ ਕਾਬੂ ਨਾ ਰੱਖ ਸਕਿਆ ਅਤੇ ਅੱਗੇ ਵਾਲੇ ਟੈਂਕਰ ਨਾਲ ਜ਼ੋਰਦਾਰ ਟੱਕਰ ਹੋ ਗਈ।

ਹਾਦਸੇ ਤੋਂ ਬਾਅਦ ਅਣਪਛਾਤਾ ਟੈਂਕਰ ਡਰਾਈਵਰ ਆਪਣਾ ਵਾਹਨ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਜ਼ਖ਼ਮੀ ਵਿਪਿਨ ਕੁਮਾਰ ਨੂੰ ਤੁਰੰਤ ਸਿਵਲ ਹਸਪਤਾਲ ਲੁਧਿਆਣਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਡੇਹਲੋਂ ਪੁਲਿਸ ਨੇ ਇਸ ਮਾਮਲੇ ਵਿੱਚ ਭਾਰਤੀ ਨਿਆਂ ਸੰਹਿਤਾ ਦੀ ਧਾਰਾ 281 (ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣਾ), 106 (ਲਾਪਰਵਾਹੀ ਨਾਲ ਮੌਤ) ਅਤੇ 324(4) (ਸੰਪਤੀ ਨੂੰ ਨੁਕਸਾਨ) ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ ਹੈ ਅਤੇ ਫਰਾਰ ਡਰਾਈਵਰ ਦੀ ਤਲਾਸ਼ ਲਈ ਨੇੜਲੇ ਇਲਾਕਿਆਂ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ। ਜਲਦੀ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande