ਪੰਜਾਬੀਆਂ ਨੇ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਅਕਾਲੀ-ਕਾਂਗਰਸ ਦੀ ਲੁੱਟ ਦਾ ਕੀਤਾ ਅੰਤ : ਭਗਵੰਤ ਸਿੰਘ ਮਾਨ
ਬਟਾਲਾ, 16 ਅਪ੍ਰੈਲ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦੇ ਹੋਏ ਮੁੱਖ
ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਬਟਾਲਾ, 16 ਅਪ੍ਰੈਲ (ਹਿੰ.ਸ.)| ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਅਕਾਲੀ ਦਲ ਦੀ

ਅਖੌਤੀ ‘ਪੰਜਾਬ ਬਚਾਓ ਯਾਤਰਾ’

‘ਤੇ ਚੁਟਕੀ ਲੈਂਦੇ ਹੋਏ ਮੁੱਖ

ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦੀ ਇਸ

ਯਾਤਰਾ ਦਾ ਅਸਲ ਨਾਮ ‘ਪਰਿਵਾਰ ਬਚਾਓ

ਯਾਤਰਾ’ ਹੈ ਕਿਉਂਕਿ ਇਹ ਸਾਰਾ ਯਤਨ

ਉਨ੍ਹਾਂ ਦੇ ਪਰਿਵਾਰਕ ਹਿੱਤਾਂ ਦੀ ਰਾਖੀ ਲਈ ਹੈ।” ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ਨੂੰ ਚੁਣੌਤੀ ਦਿੰਦੇ ਹੋਏ ਪੁੱਛਿਆ, 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ

ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ

ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਮਨਾਂ

ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਵੱਖ-ਵੱਖ ਮਾਫੀਏ ਨੂੰ ਸਰਪ੍ਰਸਤੀ ਦਿੱਤੀ।

ਮੁੱਖ ਮੰਤਰੀ ਨੇ

ਅੱਗੇ ਕਿਹਾ, “ਹਰ ਕੋਈ ਜਾਣਦਾ ਹੈ

ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ

ਸਾਜ਼ਿਸ਼ਾਂ ਘੜਨ ਬਦਲੇ ਉਨ੍ਹਾਂ ਨੇ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਦਿੱਤੀ ਸੀ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ

ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ,”

ਉਨ੍ਹਾਂ ਕਿਹਾ ਕਿ ਅਜਿਹੇ

ਕੰਮਾਂ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਬੇਪਰਦ ਕੀਤਾ ਹੈ।

ਉਨ੍ਹਾਂ ਕਿਹਾ,

“ਸਿਰਫ ਇਹ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ

ਵਿਖੇ ਸਿਰੋਪਾ ਅਤੇ ਮੁਆਫ਼ੀ ਦੇਣਾ ਵੀ ਯਕੀਨੀ ਬਣਾਇਆ।” ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ

ਸਕਦਾ, ਮੁੱਖ ਮੰਤਰੀ ਭਗਵੰਤ ਸਿੰਘ

ਮਾਨ ਨੇ ਕਿਹਾ, “ਬਾਦਲ ਦੇ ਪੁਰਖਿਆਂ

ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ 'ਚ ਦਰਜ ਹਨ।

ਉਨ੍ਹਾਂ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ

ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ

ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

ਮੁੱਖ ਮੰਤਰੀ ਨੇ

ਕਿਹਾ ਕਿ ਅਕਾਲੀ ਆਗੂ ਸੁਖਬੀਰ ਬਾਦਲ ਅਜਿਹੇ ਵਾਅਦੇ ਕਰ ਰਹੇ ਹਨ ਜੋ ਕਦੇ ਪੂਰੇ ਨਹੀਂ ਕੀਤੇ ਜਾ

ਸਕਦੇ ਅਤੇ ਸੂਬੇ ਵਿੱਚ ਡਾਇਨਾਸੌਰਾਂ ਦੀ ਵਾਪਸੀ ਵਰਗੇ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸੱਤਾ ਮੁੜ ਹਾਸਲ ਕਰਨ ਪ੍ਰਤੀ ਉਹਨਾਂ ਦੀ ਬੇਚੈਨੀ ਨੂੰ ਦਰਸਾਉਂਦੇ

ਹਨ ਪਰ ਉਨ੍ਹਾਂ ਨੂੰ ਕਦੇ ਵੀ ਸੂਬੇ ਦੀ ਸੱਤਾ ਹਾਸਲ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ

ਆਗੂ ਸਵੇਰੇ ਹੀ ਉਨ੍ਹਾਂ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਦਾ ਅਸਲ

ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।

ਮੁੱਖ ਮੰਤਰੀ ਭਗਵੰਤ

ਸਿੰਘ ਮਾਨ ਨੇ ਕਿਹਾ, ਇਨ੍ਹਾਂ ਪਾਰਟੀਆਂ

ਨੇ ਵਾਰੋ-ਵਾਰੀ ਆਪਣੇ ਕਾਰਜਕਾਲ ਦੌਰਾਨ ਸੂਬੇ ਦੀ ਦੌਲਤ ਨੂੰ ਲੁੱਟਿਆ ਹੈ ਅਤੇ ਦੂਜੀ ਪਾਰਟੀ ਨੂੰ

ਬਚਾਉਣ ਲਈ ਹੱਥਕੰਡੇ ਆਪਣਾਏ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਝਾੜੂ ਨੂੰ ਵੋਟ ਦਿੱਤੀ

ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ

ਖੇਤਰਾਂ ਵਿੱਚ ਅਹਿਮ ਬਦਲਾਅ ਆਇਆ। ਉਨ੍ਹਾਂ ਕਿਹਾ ਕਿ ਪਿਛਲੇ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ

ਦੀ ਦੁਰਵਰਤੋਂ ਕਰਕੇ ਭਾਰੀ ਦੌਲਤ ਇਕੱਠੀ ਕੀਤੇ ਅਤੇ ਵੱਡੇ-ਵੱਡੇ ਮਹਿਲ ਉਸਾਰੇ।

ਉਨ੍ਹਾਂ ਅੱਗੇ ਕਿਹਾ,

“ਇਨ੍ਹਾਂ ਆਲੀਸ਼ਾਨ ਮਹਿਲਾਂ

ਦੀਆਂ ਕੰਧਾਂ ਉੱਚੀਆਂ ਅਤੇ ਦਰਵਾਜ਼ੇ ਲੋਕਾਂ ਲਈ ਹਮੇਸ਼ਾਂ ਬੰਦ ਰਹਿੰਦੇ ਸਨ।” ਉਨ੍ਹਾਂ ਕਿਹਾ ਕਿ ਇਹ ਆਗੂ ਆਮ ਲੋਕਾਂ ਦੀ ਪਹੁੰਚ ਤੋਂ

ਬਾਹਰ ਰਹਿੰਦੇ ਸਨ ਅਤੇ ਆਖਰਕਾਰ ਜਨਤਾ ਨੇ ਇਹਨਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ।

ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਗਏ ਹਨ ਅਤੇ ਉਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ

ਹਨ।

ਇਸ ਮੌਕੇ ਮਨੀਸ਼

ਸਿਸੋਦੀਆ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੀਨੀਅਰ 'ਆਪ' ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande