ਵਿਜੀਲੈਂਸ ਬਿਊਰੋ ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 16 ਅਪ੍ਰੈਲ (ਹਿੰ.ਸ.)| ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿ
Kanungo Raman Kumar in Vigilance Bureau custody.


ਚੰਡੀਗੜ੍ਹ, 16 ਅਪ੍ਰੈਲ (ਹਿੰ.ਸ.)| ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੀ ਤਹਿਸੀਲ ਬਲਾਚੌਰ, ਸਰਕਲ ਕਾਠਗੜ੍ਹ ਵਿਖੇ ਤਾਇਨਾਤ ਕਾਨੂੰਗੋ ਰਮਨ ਕੁਮਾਰ ਨੂੰ 33,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਐਸ.ਬੀ.ਐਸ. ਨਗਰ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਮਾਣਯੋਗ ਅਦਾਲਤ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਦਾ ਹੁਕਮ ਦਿੱਤਾ ਸੀ ਅਤੇ ਇਹ ਕੰਮ ਦੋਸ਼ੀ ਰਮਨ ਕੁਮਾਰ ਨੂੰ ਸੌਂਪਿਆ ਗਿਆ ਸੀ। ਸ਼ਿਕਾਇਤਕਰਤਾ ਦੇ ਕੰਮ ਨੂੰ ਗੁੰਝਲਦਾਰ ਦੱਸਦਿਆਂ ਮੁਲਜ਼ਮ ਨੇ ਉਸ ਕੋਲੋਂ 80,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਵਿੱਚੋਂ, ਉਸ ਨੇ ਸ਼ਿਕਾਇਤਕਰਤਾ ਕੋਲੋਂ 33,000 ਰੁਪਏ (15,000 ਰੁਪਏ ਨਕਦ ਅਤੇ 18,000 ਰੁਪਏ ਆਨਲਾਈਨ/ਕਿਊਆਰ ਕੋਡ ਰਾਹੀਂ) ਰਿਸ਼ਵਤ ਵਜੋਂ ਲਏ।

ਰਿਸ਼ਵਤ ਲੈਣ ਸਬੰਧੀ ਆਡੀਓ ਰਿਕਾਰਡਿੰਗ, ਆਨਲਾਈਨ ਲੈਣ-ਦੇਣ ਦੇ ਵੇਰਵਿਆਂ ਸਮੇਤ ਹੋਰ ਸਬੰਧਿਤ ਸਬੂਤ ਉਪਲਬਧ ਹਨ।

ਇਸ ਸਬੰਧੀ, ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande