ਭਾਜਪਾ ਨੂੰ 117 ਉਮੀਦਵਾਰ ਨਹੀਂ ਮਿਲ ਰਹੇ, ਇਸ ਲਈ ਈ.ਡੀ. ਰਾਹੀਂ ‘ਆਪ’ ਆਗੂਆਂ ਨੂੰ ਡਰਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼: ਮੁੱਖ ਮੰਤਰੀ ਮਾਨ
ਚੰਡੀਗੜ੍ਹ, 17 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਹਾਲੀਆ ਛਾਪਿਆਂ ਨੂੰ ਲੈ ਕੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪ’ ਆਗੂਆਂ ਦੇ ਘਰਾਂ ‘ਤੇ ਪਏ ਛਾਪੇ ਇਸ ਗੱਲ ਦਾ ਸਪੱਸ਼ਟ ਸਬੂਤ ਹਨ
ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ।


ਚੰਡੀਗੜ੍ਹ, 17 ਅਪ੍ਰੈਲ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਹਾਲੀਆ ਛਾਪਿਆਂ ਨੂੰ ਲੈ ਕੇ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪ’ ਆਗੂਆਂ ਦੇ ਘਰਾਂ ‘ਤੇ ਪਏ ਛਾਪੇ ਇਸ ਗੱਲ ਦਾ ਸਪੱਸ਼ਟ ਸਬੂਤ ਹਨ ਕਿ ਭਾਜਪਾ ਪੰਜਾਬ ਵਿੱਚ 2027 ਦੀਆਂ ਚੋਣਾਂ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ।

ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਲੋਕਾਂ ਦੀ ਹਮਾਇਤ ਹਾਸਲ ਕਰਨ ਵਿੱਚ ਅਸਫਲ ਰਹੀ ਹੈ ਅਤੇ ਹੁਣ ਡਰ ਅਤੇ ਦਬਾਅ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਤੰਜ ਕੱਸਦੇ ਹੋਏ ਕਿਹਾ ਕਿ ਭਾਜਪਾ ਨੂੰ ਪੰਜਾਬ ਵਿੱਚ 117 ਉਮੀਦਵਾਰ ਵੀ ਨਹੀਂ ਮਿਲ ਰਹੇ, ਇਸ ਲਈ ਉਹ ਵਿਰੋਧੀ ਧਿਰ ਨੂੰ ਡਰਾਉਣ ਲਈ ਈ.ਡੀ., ਸੀ.ਬੀ.ਆਈ. ਅਤੇ ਹੋਰ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ-ਭਾਜਪਾ ਸਰਕਾਰਾਂ ਨੂੰ ਫੰਡ ਰੋਕ ਕੇ, ਰਾਜਪਾਲਾਂ ਰਾਹੀਂ ਦਖਲ ਦੇ ਕੇ ਅਤੇ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਕੇ ਤੰਗ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜਿਹੜੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਜਾਂਦੇ ਹਨ, ਉਹ “ਵਾਸ਼ਿੰਗ ਮਸ਼ੀਨ” ਰਾਹੀਂ ਸਾਫ ਹੋ ਜਾਂਦੇ ਹਨ, ਜਦਕਿ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ।

ਉਨ੍ਹਾਂ ਦਿੱਲੀ ਦੇ ਮਾਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਝੂਠੇ ਕੇਸ ਬਣਾ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਪਾਇਆ ਗਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵਰਗੇ ਆਗੂਆਂ ਨੂੰ ਬਿਨਾਂ ਪੱਕੇ ਸਬੂਤਾਂ ਦੇ ਨਿਸ਼ਾਨਾ ਬਣਾਇਆ ਗਿਆ, ਜੋ ਕਿ ਲੋਕਤੰਤਰ ਲਈ ਖ਼ਤਰਨਾਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਲੋਕਤੰਤਰ ਲਈ ਬਹੁਤ ਹੀ ਖ਼ਤਰਨਾਕ ਹੈ ਅਤੇ ਦੇਸ਼ ਵਿੱਚ ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੋਕਾਂ ਦੇ ਸਮਰਥਨ ਨਾਲ ਨਹੀਂ, ਸਗੋਂ ਏਜੰਸੀਆਂ ਦੇ ਜ਼ਰੀਏ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਡਰਣ ਵਾਲੇ ਨਹੀਂ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਦਬਾਅ ਅੱਗੇ ਨਹੀਂ ਝੁਕਣਗੇ। ਮੁੱਖ ਮੰਤਰੀ ਨੇ ਭਾਜਪਾ ਨੂੰ ਸਲਾਹ ਦਿੱਤੀ ਕਿ ਉਹ ਡਰਾਉਣ ਦੀ ਰਾਜਨੀਤੀ ਛੱਡ ਕੇ ਲੋਕਾਂ ਵਿੱਚ ਕੰਮ ਕਰੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੱਚਾਈ ਦੇ ਨਾਲ ਖੜੀ ਰਹੇਗੀ ਅਤੇ ਕਿਸੇ ਵੀ ਹਾਲਤ ਵਿੱਚ ਆਪਣੇ ਅਸੂਲਾਂ ਤੋਂ ਪਿੱਛੇ ਨਹੀਂ ਹਟੇਗੀ।

ਉਨ੍ਹਾਂ ਕਿਹਾ ਕਿ ਇਤਿਹਾਸ ਨੇ ਵਾਰ-ਵਾਰ ਦਿਖਾਇਆ ਹੈ ਕਿ ਹੰਕਾਰ ਪਤਨ ਵੱਲ

ਲੈ ਜਾਂਦਾ ਹੈ। “ਸਿਕੰਦਰ ਜਿੱਤਦਾ ਰਿਹਾ ਅਤੇ ਭੁੱਲ ਗਿਆ ਕਿ ਵਾਪਸ ਕਿਵੇਂ ਮੁੜਨਾ ਹੈ। ਇਹ

ਛਾਪੇ ਕਾਇਰਤਾਪੂਰਨ ਕਾਰਾ ਹਨ। ਪੁਰਾਣੇ ਦੋਸ਼ਾਂ ਨੂੰ ਵਾਰ-ਵਾਰ ਵਾਪਸ ਲਿਆਂਦਾ ਜਾਂਦਾ ਹੈ। ਅਸੀਂ ਇਨ੍ਹਾਂ

ਛਾਪਿਆਂ ਦੀ ਸਖ਼ਤ ਨਿੰਦਾ ਕਰਦੇ ਹਾਂ। ਅਸੀਂ ਸੱਚਾਈ ਦੇ ਨਾਲ ਖੜ੍ਹੇ ਹਾਂ ਅਤੇ ਸੱਚਾਈ ਨੂੰ ਖ਼ਤਮ ਨਹੀਂ

ਕੀਤਾ ਜਾ ਸਕਦਾ।

ਉਨ੍ਹਾਂ ਹਮੇਸ਼ਾ ਮੋਦੀ ਦਾ ਗੁਣਗਾਣ ਕਰਦੇ ਰਹਿਣ ਲਈ ਮੀਡੀਆ ਦੇ ਇਕ ਹਿੱਸੇ

ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਹਰ ਚੀਜ਼ ਇਕ ਮਾਸਟਰ ਸਟ੍ਰੋਕ ਬਣ ਜਾਂਦੀ ਹੈ। ਮਨਰੇਗਾ ਹਟਾਓ, ਮਾਸਟਰ ਸਟ੍ਰੋਕ। ਮਨਰੇਗਾ

ਲਿਆਓ, ਮਾਸਟਰ ਸਟ੍ਰੋਕ। ਹਰ ਫੈਸਲੇ ਨੂੰ ਉਸੇ ਤਰ੍ਹਾਂ ਪੇਸ਼ ਕੀਤਾ ਜਾਂਦਾ ਹੈ, ਜਿਸ ਤਰ੍ਹਾਂ ਸਰਕਾਰ ਚਾਹੁੰਦੀ

ਹੈ।” ਉਨ੍ਹਾਂ ਹੰਗਰੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਨਿਆਂਪਾਲਿਕਾ, ਮੀਡੀਆ ਅਤੇ ਹਰ ਸਰੋਤ

ਨੂੰ ਖ਼ਰੀਦ ਲਿਆ ਗਿਆ ਸੀ, ਫਿਰ ਵੀ ਜਦੋਂ ਲੋਕ ਇਕੱਠੇ ਹੋ ਕੇ ਤੁਰ ਪਏ ਤਾਂ ਤਾਨਾਸ਼ਾਹੀ ਦੀ ਬੁਰੀ ਹਾਰ

ਹੋਈ। ਜੇ ਉਹ 2027 ਦੀ ਤਿਆਰੀ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਈ.ਡੀ. ਤੇ ਸੀ.ਬੀ.ਆਈ.

ਦਾ ਸਹਾਰਾ ਲੈਣ ਦੀ ਬਜਾਏ ਲੋਕਾਂ ਵਿੱਚ ਜਾ ਕੇ ਕੰਮ ਕਰਨਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande