ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ ਕਣਕ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ
ਖਰੀਦ 19 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ ਚੰਡੀਗੜ੍ਹ, 17 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਏਜੰਸੀਆਂ ਨਾਲ ਮਿਲ ਕੇ ਕਿਸਾਨਾਂ ਤੋਂ ਫਸਲ ਦੀ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਵੇਰ
ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ ਕਣਕ ਖਰੀਦ ਪ੍ਰਕਿਰਿਆ ਵਿੱਚ ਤੇਜ਼ੀ


ਖਰੀਦ 19 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ

ਚੰਡੀਗੜ੍ਹ, 17 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਐਸ.ਏ.ਐਸ ਨਗਰ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖਰੀਦ ਏਜੰਸੀਆਂ ਨਾਲ ਮਿਲ ਕੇ ਕਿਸਾਨਾਂ ਤੋਂ ਫਸਲ ਦੀ ਸਮੇਂ-ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਵੇਰਵਾ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4,000 ਮੀਟ੍ਰਿਕ ਟਨ (ਐੱਮ.ਟੀ.) ਕਣਕ ਦੀ ਆਮਦ ਦਰਜ ਕੀਤੀ ਗਈ, ਜਿਸ ਨਾਲ ਕੁੱਲ ਆਮਦ 30,562 ਮੈਟ੍ਰਿਕ ਟਨ ਤੱਕ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਮੰਡੀਆਂ ਵਿੱਚੋਂ ਸ਼ਾਮ 4 ਵਜੇ ਤੱਕ ਦੇ ਅੰਕੜਿਆਂ ਮੁਤਾਬਕ 3,000 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਦਕਿ ਹੁਣ ਤੱਕ ਦੀ ਕੁੱਲ ਖਰੀਦ 19,360 ਮੀਟ੍ਰਿਕ ਟਨ ਹੋ ਚੁੱਕੀ ਹੈ, ਜੋ ਖਰੀਦ ਕੇਂਦਰਾਂ ‘ਤੇ ਲਗਾਤਾਰ ਚੱਲ ਰਹੀ ਕਾਰਵਾਈ ਨੂੰ ਦਰਸਾਉਂਦੀ ਹੈ।

ਲਿਫਟਿੰਗ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵਰਿੰਦਰ ਕੁਣਾਰ ਨੇ ਦੱਸਿਆ ਕਿ ਅੱਜ 955 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ, ਜਿਸ ਨਾਲ ਕੁੱਲ ਲਿਫਟਿੰਗ 4,225 ਮੀਟ੍ਰਿਕ ਟਨ 'ਤੇ ਪਹੁੰਚ ਗਈ ਹੈ। ਮੰਡੀਆਂ ਵਿੱਚ ਲੋੜੀਂਦੀ ਥਾਂ ਨੂੰ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਤੋਂ ਬਚਾਉਣ ਲਈ ਲਿਫਟਿੰਗ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਦੁਹਰਾਇਆ ਕਿ ਕਿਸਾਨਾਂ ਲਈ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਢੁਕਵੇਂ ਬੰਦੋਬਸਤ, ਸਮੇਂ-ਸਿਰ ਭੁਗਤਾਨ ਅਤੇ ਸਾਰੇ ਸੰਬੰਧਿਤ ਵਿਭਾਗਾਂ ਵਿੱਚ ਆਪਸੀ ਤਾਲਮੇਲ ਸ਼ਾਮਲ ਹੈ। ਅਧਿਕਾਰੀਆਂ ਨੇ ਹੋਰ ਦੱਸਿਆ ਕਿ ਸਟੋਰੇਜ, ਆਵਾਜਾਈ ਅਤੇ ਨਿਗਰਾਨੀ ਲਈ ਸਾਰੇ ਲੋੜੀਂਦੇ ਪ੍ਰਬੰਧ ਮੌਜੂਦ ਹਨ, ਤਾਂ ਜੋ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਾ ਆਵੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande