ਮੋਹਾਲੀ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ
ਮੋਹਾਲੀ, 17 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 17 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਯੂਨੀਵਰਸਲ ਗਰੁੱਪ ਆਫ ਇੰਸੀਟਿਊਸ਼ਨ, ਚੰਡੀਗੜ੍ਹ-ਅੰਬਾਲਾ ਹਾਈਵੇਅ, ਜ਼ਿਲ੍ਹਾ ਸਾਹਿਬਜ਼ਾਦਾ ਅ
ਮੋਹਾਲੀ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ ਅੱਜ


ਮੋਹਾਲੀ, 17 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਮਿਤੀ 17 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਯੂਨੀਵਰਸਲ ਗਰੁੱਪ ਆਫ ਇੰਸੀਟਿਊਸ਼ਨ, ਚੰਡੀਗੜ੍ਹ-ਅੰਬਾਲਾ ਹਾਈਵੇਅ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਦਾ ਸਮਾਂ ਸਵੇਰ 10:00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਤਹਿਤ ਉਕਤ ਪਲੇਸਮੈਂਟ ਕੈਂਪਾਂ ਦਾ ਆਯੋਜਨ ਕੀਤਾ ਜਾਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਅਪੋਲੋ ਫਾਰਮੇਸੀ, ਸ਼ੋਰੀ ਈ ਸਲਿਊਸ਼ਨ, ਐਲੇਨਾ ਆਟੋਜ਼, ਮੁਰਾਰੀ ਸਰਵਿਸਿਜ਼, ਅਲਾਬਾਉਟ੍ਰ, ਕਰਸਰਜ਼, ਅਲਾਇੰਸ ਜੌਬਸ, ਪੂਮਾ, ਮੇਹਰ ਹਸਪਤਾਲ, ਨੀਲਮ ਹਸਪਤਾਲ, ਐਨਸੂਸਾਫਟ, ਕੋਗਨੀਮੈਬ, ਸਟੈਲਰ ਡੇਟਾ ਸਲਿਊਸ਼ਨ, ਸ਼੍ਰੀ ਸੀਮੈਂਟ, ਟੈਕ ਕੈਡ, ਐਸਟਰੀਟ, ਨੀਟ ਲਿਮਟਿਡ, ਜੇ ਸੀ ਬੀ ਐਲ, ਟਾਰਕ ਫਾਰਮਾ ਲਈ 10ਵੀ, 12ਵੀ, ਗਰੈਜੂਏਸ਼ਨ , ਬੀ.ਕਾਮ, ਆਈ.ਟੀ.ਆਈ. ਬੀ.ਬੀ.ਏ., ਐਮ.ਬੀ.ਏ. ਬੀ.ਐਸ.ਸੀ ਨਰਸਿੰਗ,ਬੀ.ਫਾਰਮਾ, ਡੀ.ਫਾਰਮਾ ਆਦਿ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਚੁਣੇ ਗਏ ਪ੍ਰਾਰਥੀਆਂ ਦੀ ਤਨਖਾਹ ਤਜ਼ਰਬੇ ਅਤੇ ਕੰਪਨੀ ਨਿਯਮਾਂ ਅਨੁਸਾਰ ਹੋਵੇਗੀ।

ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿਚ ਭਾਗ ਲੈਣ ਲਈ ਆਪਦੀ ਯੋਗਤਾ ਦੇ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆ ਫੋਟੋ ਕਾਪੀਆਂ, ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ। ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਮਿਲਣਯੋਗ ਨਹੀਂ ਹੋਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande