ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਫ਼ਾਜ਼ਿਲਕਾ, 17 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦ
ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਡਿਪਟੀ ਕਮਿਸ਼ਨਰ ਫਾਜ਼ਿਲਕਾ


ਫ਼ਾਜ਼ਿਲਕਾ, 17 ਅਪ੍ਰੈਲ (ਹਿੰ.ਸ.)। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਰੰਭੀ ਮੁਹਿੰਮ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਤੋਂ 2 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਖੇਤੀਬਾੜੀ ਵਿਭਾਗ ਫਾਜ਼ਿਲਕਾ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਇਸ ਖੇਤਰ ਵਿੱਚ ਹੁਣ ਤੋਂ ਹੀ ਜ਼ਮੀਨੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਣਕ ਦਾ ਨਾੜ ਸਾੜਨ ਨਾਲ ਵਾਤਾਵਰਣ ਉਪਰ ਹੋਣ ਵਾਲੇ ਮਾਰੂ ਪ੍ਰਭਾਵਾਂ ਅਤੇ ਅੱਗ ਲਗਾਉਣ ਨਾਲ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਜਾਗਰੂਕਤਾ ਮੁਹਿੰਮ ਫ਼ਾਜ਼ਿਲਕਾ ਦੇ ਹਰੇਕ ਪਿੰਡ ਵਿੱਚ ਚਲਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਅੱਜ ਰਵਾਨਾ ਕੀਤੀਆਂ ਗਈਆਂ ਇਹ 2 ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਹਰ ਪਿੰਡ ਵਿੱਚ ਪਹੁੰਚ ਕੇ 20 ਦਿਨ ਲੋਕਾਂ ਨੂੰ ਕਣਕ ਦਾ ਨਾੜ ਨਾ ਸਾੜਨ ਪ੍ਰਤੀ ਜਗਰੂਕ ਕਰੇਗੀ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਵੱਢਣ ਉਪਰੰਤ ਬਚੀ ਰਹਿੰਦ ਖੂੰਹਦ (ਨਾੜ) ਨੂੰ ਜਮੀਨ ਵਿੱਚ ਹੀ ਵਾਹੁਣ ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਅਗਲੀ ਫਸਲ ਦਾ ਝਾੜ ਵੀ ਵਧੇਗਾ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦੇ ਹਨ ਤਾਂ ਇਸ ਤੋਂ ਉਪਜੇ ਧੂੰਏ ਨਾਲ ਅਨੇਕਾਂ ਪ੍ਰਕਾਰ ਦੀਆਂ ਚਮੜੀ ਤੇ ਸਾਹ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਤੇ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ, ਇਸ ਲਈ ਕਿਸਾਨ ਆਪਣੀਆਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਫ਼ਾਜ਼ਿਲਕਾ ਡਾ. ਹਰਬੰਸ ਸਿੰਘ ਸਿੱਧੂ, ਖੇਤੀਬਾੜੀ ਅਫ਼ਸਰ ਡਾ. ਬਲਦੇਵ ਸਿੰਘ, ਏ.ਡੀ ਓ ਡਾ. ਹਰਵਿੰਦਰ ਸਿੰਘ, ਏ.ਡੀ.ਓ ਡਾ. ਪਰਵਿੰਦਰ ਸਿੰਘ, ਇੰਜ ਕਮਲ ਕ੍ਰਿਸ਼ਨ ਏ.ਏ.ਈ, ਅਤੇ ਹਰਪ੍ਰੀਤ ਸਿੰਘ ਜੂਨੀਅਰ ਤਕਨੀਸ਼ੀਅਨ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande