ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ : ਡੀ.ਸੀ. ਬਰਨਾਲਾ
ਬਰਨਾਲਾ, 17 ਅਪ੍ਰੈਲ (ਹਿੰ.ਸ.)। ਰੱਖਿਆ ਨੂੰ ਯਕੀਨੀ ਬਣਾਉਣ ਅਤੇ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਦੇ ਮਕਸਦ ਨਾਲ, ਰਿਜਨਲ ਟਰਾਂਸਪੋਰਟ ਅਥਾਰਟੀ, ਬਰਨਾਲਾ ਵੱਲੋਂ ਪੁਲਿਸ ਵਿਭਾਗ ਬਰਨਾਲਾ ਨੂੰ ਸੜਕ ਸੁਰੱਖਿਆ ਨਾਲ ਸਬੰਧਤ ਅਹਿਮ ਸਮੱਗਰੀ ਸੌਂਪੀ ਗਈ। ਇਹ ਸਮੱਗਰੀ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ
ਆਰ. ਟੀ. ਏ ਵਲੋਂ ਪੁਲਿਸ ਵਿਭਾਗ ਨੂੰ ਸੜਕ ਸੁਰੱਖਿਆ ਸਮੱਗਰੀ ਸੌਂਪੀ ਗਈ।


ਬਰਨਾਲਾ, 17 ਅਪ੍ਰੈਲ (ਹਿੰ.ਸ.)। ਰੱਖਿਆ ਨੂੰ ਯਕੀਨੀ ਬਣਾਉਣ ਅਤੇ ਟ੍ਰੈਫਿਕ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਦੇ ਮਕਸਦ ਨਾਲ, ਰਿਜਨਲ ਟਰਾਂਸਪੋਰਟ ਅਥਾਰਟੀ, ਬਰਨਾਲਾ ਵੱਲੋਂ ਪੁਲਿਸ ਵਿਭਾਗ ਬਰਨਾਲਾ ਨੂੰ ਸੜਕ ਸੁਰੱਖਿਆ ਨਾਲ ਸਬੰਧਤ ਅਹਿਮ ਸਮੱਗਰੀ ਸੌਂਪੀ ਗਈ। ਇਹ ਸਮੱਗਰੀ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਪੁਲਿਸ ਵਿਭਾਗ ਨੂੰ ਦਿੱਤੀ ਗਈ। ਇਸ ਮੌਕੇ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਇਸ ਉਪਰਾਲੇ ਤਹਿਤ ਆਰ.ਟੀ.ਏ. ਦਫ਼ਤਰ ਵੱਲੋਂ 1000 ਸਟਿੱਕਰ ਤੇ 50 ਸਾਈਨ ਬੋਰਡ ਟ੍ਰੈਫਿਕ ਚੇਤਾਵਨੀਆਂ ਲਈ, 7 ਫਲੈਕਸ ਟ੍ਰੈਫਿਕ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ, 20 ਰਿਫਲੈਕਸ਼ਨ ਟੇਪਾਂ ਰਾਤ ਸਮੇਂ ਵਾਹਨਾਂ ਦੀ ਦਿੱਖ ਵਧਾਉਣ ਲਈ ਅਤੇ 50 ਟ੍ਰੈਫਿਕ ਕੋਨ ਪੁਲਿਸ ਪ੍ਰਸ਼ਾਸਨ ਨੂੰ ਸਪੁਰਦ ਕੀਤੇ ਗਏ।

ਇਸ ਮੌਕੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਘਟਾਉਣਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਇਹ ਸਾਈਨ ਬੋਰਡ, ਫਲੈਕਸ ਅਤੇ ਰਿਫਲੈਕਸ਼ਨ ਟੇਪਾਂ ਜ਼ਿਲ੍ਹੇ ਦੀਆਂ ਪ੍ਰਮੁੱਖ ਸੜਕਾਂ, ਚੌਰਾਹਿਆਂ ਅਤੇ ਹਾਦਸਿਆਂ ਵਾਲੀਆਂ ਥਾਵਾਂ (ਬਲੈਕ ਸਪਾਟਸ) 'ਤੇ ਲਗਾਈਆਂ ਜਾਣਗੀਆਂ, ਤਾਂ ਜੋ ਰਾਤ ਦੇ ਸਮੇਂ ਅਤੇ ਖਰਾਬ ਮੌਸਮ ਦੌਰਾਨ ਵਾਹਨ ਚਾਲਕਾਂ ਨੂੰ ਸਹੀ ਸੇਧ ਮਿਲ ਸਕੇ।

ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਰਾਖੀ ਲਈ ਟ੍ਰੈਫਿਕ ਨਿਯਮਾਂ ਦੀ ਪੂਰੀ ਜ਼ਿੰਮੇਵਾਰੀ ਨਾਲ ਪਾਲਣਾ ਕਰਨ ਅਤੇ ਸੜਕ ਸੁਰੱਖਿਆ ਮੁਹਿੰਮ ਵਿੱਚ ਪੁਲਿਸ ਦਾ ਸਾਥ ਦੇਣ। ਇਸ ਮੌਕੇ ਏਆਰਟੀਓ ਬਰਨਾਲਾ ਜਸ਼ਨਜੋਤ ਸਿੰਘ ਸਿੱਧੂ, ਗੁਰਚਰਨ ਸਿੰਘ ਜੈਦਕਾ, ਅਵਤਾਰ ਸਿੰਘ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande