ਐੱਸਏਐੱਸ ਨਗਰ ਪੁਲਿਸ ਵੱਲੋਂ ਸਾਈਬਰ ਠੱਗੀ ਗਿਰੋਹ ਦਾ ਪਰਦਾਫਾਸ਼, 10 ਗ੍ਰਿਫ਼ਤਾਰ
ਮੋਹਾਲੀ, 18 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਐੱਸਏਐੱਸ ਨਗਰ ਪੁਲਿਸ ਨੇ ਸਾਈਬਰ ਅਪਰਾਧਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੇ ਅੰਤਰਰਾਜੀ ਠੱਗੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਨੂੰ ਘੱਟ ਬਿਆਜ ਦਰ ‘ਤੇ ਲੋਨ ਦੇਣ ਦਾ ਝਾਂਸਾ ਦੇ ਕੇ ਔਨਲਾਈਨ ਠ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐਸਐਚਓ ਜ਼ੀਰਕਪੁਰ।


ਮੋਹਾਲੀ, 18 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਐੱਸਏਐੱਸ ਨਗਰ ਪੁਲਿਸ ਨੇ ਸਾਈਬਰ ਅਪਰਾਧਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੇ ਅੰਤਰਰਾਜੀ ਠੱਗੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਗਿਰੋਹ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਨੂੰ ਘੱਟ ਬਿਆਜ ਦਰ ‘ਤੇ ਲੋਨ ਦੇਣ ਦਾ ਝਾਂਸਾ ਦੇ ਕੇ ਔਨਲਾਈਨ ਠੱਗੀ ਕਰਦਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 9 ਲੈਪਟਾਪ ਅਤੇ 12 ਮੋਬਾਈਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ ਦੀ ਵਰਤੋਂ ਠੱਗੀ ਦੀਆਂ ਵਾਰਦਾਤਾਂ ਲਈ ਕੀਤੀ ਜਾ ਰਹੀ ਸੀ। ਇਹ ਕਾਰਵਾਈ ਸੀਨੀਅਰ ਪੁਲਿਸ ਕਪਤਾਨ ਹਰਮਨਦੀਪ ਸਿੰਘ ਹੰਸ ਦੇ ਨਿਰਦੇਸ਼ਾਂ ਹੇਠ ਥਾਣਾ ਜ਼ੀਰਕਪੁਰ ਪੁਲਿਸ ਵੱਲੋਂ ਕੀਤੀ ਗਈ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 185, ਮਿਤੀ 18 ਅਪ੍ਰੈਲ 2026 ਦਰਜ ਕੀਤੀ ਗਈ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਆਪਣੇ ਸਰਗਨਾ ਮੇਲਵਿਨ ਠੋਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰਦਾ ਸੀ। ਮੁਲਜ਼ਮ ਵਿਦੇਸ਼ਾਂ ਵਿੱਚ ਰਹਿੰਦੇ ਲੋਕਾਂ ਨਾਲ ਆਨਲਾਈਨ ਕਾਲਾਂ ਰਾਹੀਂ ਸੰਪਰਕ ਕਰਦੇ ਸਨ ਅਤੇ ਉਨ੍ਹਾਂ ਨੂੰ ਘੱਟ ਬਿਆਜ ‘ਤੇ ਲੋਨ ਦੇਣ ਦਾ ਲਾਲਚ ਦੇ ਕੇ ਡਾਲਰਾਂ ਦੀ ਮੰਗ ਕਰਕੇ ਠੱਗੀ ਕਰਦੇ ਸਨ। ਇਹ ਗਿਰੋਹ ਕਿਸੇ ਵੀ ਤਰ੍ਹਾਂ ਦੀ ਲੋਨ ਦੇਣ ਦੀ ਵੈਧ ਮਨਜ਼ੂਰੀ ਨਹੀਂ ਰੱਖਦਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਮੇਲਵਿਨ ਠੋਕਰ (ਗੁਜਰਾਤ), ਅਨਿਰੁੱਧ ਪਨਿਹੀਆ (ਹਿਮਾਚਲ ਪ੍ਰਦੇਸ਼), ਅਨੰਤ ਦੇਵ ਕੌਸ਼ਿਕ, ਪਵਨ ਪਾਂਡੇਯਵਰ (ਅਹਿਮਦਾਬਾਦ), ਸੋਨੂ ਦਿਆਲੀ, ਮਿਲਨ ਸੁਨਵਾਰ, ਆਸ਼ਿਕ ਦਰਜ਼ੀ, ਅਰਜੁਨ ਖੇਤਰੀ (ਪੱਛਮੀ ਬੰਗਾਲ), ਪ੍ਰਸ਼ਾਂਤ ਓਮਪ੍ਰਕਾਸ਼ ਜੈਸਵਾਲ ਅਤੇ ਪਲਵਿੰਦਰ ਸਿੰਘ (ਲਾਲੜੂ) ਸ਼ਾਮਲ ਹਨ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਗਿਰੋਹ ਸੰਗਠਿਤ ਢੰਗ ਨਾਲ ਭਾਰਤ ਵਿੱਚ ਬੈਠ ਕੇ ਵਿਦੇਸ਼ੀ ਨਾਗਰਿਕਾਂ ਨੂੰ ਨਿਸ਼ਾਨਾ ਬਣਾ ਰਿਹਾ ਸੀ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande