
ਤਰਨ ਤਾਰਨ, 18 ਅਪ੍ਰੈਲ (ਹਿੰ.ਸ.)। ਪੰਜਾਬ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦੇ ਉਪਰਾਲਿਆਂ ਨੂੰ ਅੱਗੇ ਵਧਾਉਂਦੇ ਹੋਏ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਗੋਹਲਵੜ ਅਤੇ ਕੈਰੋਂਵਾਲ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਬੜੇ ਉਤਸ਼ਾਹ ਨਾਲ ਕੀਤਾ ਗਿਆ।
ਵਿਧਾਇਕ ਤਰਨ ਤਾਰਨ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਵਾਈਸ ਚੇਅਰਮੈਨ ਇੰਪਰੂਵਮੈਂਟ ਟਰੱਸਟ ਰੁਪਿੰਦਰ ਕੌਰ ਸੰਧੂ ਅਤੇ ਮਾਰਕੀਟ ਕਮੇਟੀ ਚੇਅਰਮੈਨ ਕੁਲਦੀਪ ਸਿੰਘ ਰੰਧਾਵਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਸਕੂਲ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਸਦਕਾ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ, ਜਿਸ ਦਾ ਸਿੱਧਾ ਲਾਭ ਪੇਂਡੂ ਖੇਤਰਾਂ ਦੇ ਬੱਚਿਆਂ ਨੂੰ ਮਿਲੇਗਾ।
ਸਮਾਗਮ ਦੌਰਾਨ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਤਰਨ ਨੂਰਦੀ, ਗੁਰਦੀਪ ਸਿੰਘ, ਬਲਾਕ ਨੋਡਲ ਅਫਸਰ ਪ੍ਰਭਜੋਤ ਸਿੰਘ ਗੋਹਲਵੜ ਅਤੇ ਸਮੂਹ ਸੈਂਟਰ ਹੈਂਡ ਟੀਚਰਜ਼ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ। ਇਸ ਮੌਕੇ ਕੁਲਜੀਤ ਸਿੰਘ ਦੀ ਅਗਵਾਈ ਵਿਚ ਸਕੂਲੀ ਬੱਚਿਆਂ ਵੱਲੋਂ ਬਹੁਤ ਹੀ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੇ ਉਥੇ ਮੌਜੂਦ ਹਾਜ਼ਰੀਨ ਦਾ ਮਨ ਮੋਹ ਲਿਆ।
ਇਸ ਮੌਕੇ ਬਲਾਕ ਸਿੱਖਿਆ ਅਫ਼ਸਰ ਗੁਰਦੀਪ ਸਿੰਘ, ਸੈਂਟਰ ਹੈੱਡ ਟੀਚਰ ਸਰਬਜੀਤ ਸਿੰਘ, ਹੈੱਡ ਟੀਚਰ ਜਸਬੀਰ ਕੌਰ, ਹੈੱਡ ਟੀਚਰ ਸਰਬਜੀਤ ਕੌਰ, ਸ਼ਰਨਜੀਤ ਕੌਰ, ਹੈੱਡ ਟੀਚਰ ਕੁਲਜੀਤ ਸਿੰਘ, ਹੈੱਡ ਟੀਚਰ ਜਗਜੀਤ ਸਿੰਘ, ਹੈੱਡ ਟੀਚਰ ਪਲਵਿੰਦਰ ਸਿੰਘ, ਸੈਂਟਰ ਹੈੱਡ ਟੀਚਰ ਸ਼ਰਮੀਲੀ, ਹੈੱਡ ਟੀਚਰ ਸਤਨਾਮ ਸਿੰਘ, ਸਰਪੰਚ ਕਸ਼ਮੀਰ ਸਿੰਘ, ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸ਼ਾਮਲ ਹੋਏ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ