
ਬਟਾਲਾ, 18 ਅਪ੍ਰੈਲ (ਹਿੰ.ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਵਾਰਡ ਨੰਬਰ 46 ਬਟਾਲਾ ਤੋਂ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਲੋਕ ਪੂਰੀ ਸ਼ਰਧਾ ਭਾਵਨਾ ਨਾਲ ਯਾਤਰਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਸੁਵਿਧਾਜਨਕ ਢੰਗ ਨਾਲ ਕਰਵਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਪਹਿਲ ਨਾਲ ਨਾ ਸਿਰਫ਼ ਲੋਕਾਂ ਦੀਆਂ ਆਸਥਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸਮਾਜ ਵਿੱਚ ਏਕਤਾ ਅਤੇ ਸਾਂਝ ਨੂੰ ਵੀ ਹੋਰ ਮਜ਼ਬੂਤੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਇਹ ਬੱਸ ਰਾਹੀਂ ਤਿੰਨ ਦਿਨਾਂ ਵਿੱਚ ਸ਼ਰਧਾਲੂਆਂ ਨੂੰ ਸ਼੍ਰੀ ਆਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ -ਏ-ਖਾਲਸਾ, ਸ਼੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਇਹ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਲੈ ਕੇ ਸਮਾਜ ਦੇ ਹਰ ਵਰਗ ਵਿੱਚ ਖੁਸ਼ੀ ਪਾਈ ਜਾ ਰਹੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ