‘ਆਪ’ ਸਰਕਾਰ ਦੇ ਕਾਰਜਕਾਲ ’ਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ : ਚੇਅਰਮੈਨ ਰੰਧਾਵਾ
ਬਟਾਲਾ, 18 ਅਪ੍ਰੈਲ (ਹਿੰ.ਸ.)। ''ਸਿੱਖਿਆ ਕ੍ਰਾਂਤੀ'' ਦੀ ਲਹਿਰ ਤਹਿਤ ਸਰਕਾਰੀ ਹਾਈ ਸਕੂਲ, ਕੋਟ ਟੋਡਰ ਮੱਲ ਵਿਖੇ ਬਣੇ ਨਵੇਂ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ, ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਐਜੂਕੇਸ਼ਨ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਪ
ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ, ਕੋਟ ਟੋਡਰ ਮੱਲ ਵਿਖੇ ਬਣੇ ਨਵੇਂ ਸਾਇੰਸ ਲੈਬ ਦਾ ਉਦਘਾਟਨ


ਬਟਾਲਾ, 18 ਅਪ੍ਰੈਲ (ਹਿੰ.ਸ.)। 'ਸਿੱਖਿਆ ਕ੍ਰਾਂਤੀ' ਦੀ ਲਹਿਰ ਤਹਿਤ ਸਰਕਾਰੀ ਹਾਈ ਸਕੂਲ, ਕੋਟ ਟੋਡਰ ਮੱਲ ਵਿਖੇ ਬਣੇ ਨਵੇਂ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ, ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਐਜੂਕੇਸ਼ਨ ਵਿੰਗ ਮਾਝਾ ਜ਼ੋਨ ਦੇ ਇੰਚਾਰਜ ਪ੍ਰਿੰਸੀਪਲ ਹਰਪਿੰਦਰਪਾਲ ਸਿੰਘ ਸੰਧੂ , ਚੇਅਰਮੈਨ ਮਾਰਕੀਟ ਕਮੇਟੀ ਕਾਹਨੂੰਵਾਨ ਜਸਪਾਲ ਸਿੰਘ ਪੰਧੇਰ , ਹਲਕਾ ਕੋਆਰਡੀਨੇਟਰ ਐਜੂਕੇਸ਼ਨ ਵਿੰਗ ਜਗਰੂਪ ਸਿੰਘ ਰਿਆੜ, ਸੋਸ਼ਲ ਮੀਡੀਆ ਜ਼ਿਲ੍ਹਾ ਗੁਰਦਾਸਪੁਰ ਤੋਂ ਵਾਈਸ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ , ਬਲਾਕ ਪ੍ਰਧਾਨ ਇੰਦਰਜੀਤ ਸਿੰਘ ਅਤੇ ਪਾਰਟੀ ਦੇ ਕਈ ਸੀਨੀਅਰ ਸਾਥੀ ਮੌਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਜੋਬਨ ਰੰਧਾਵਾ ਅਤੇ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਅਤੇ ਬੁਨਿਆਦੀ ਢਾਂਚਾ ਮਾਡਲ ਅਤੇ ਕਾਨਵੈਂਟ ਸਕੂਲਾਂ ਤੋਂ ਬਿਹਤਰ ਕਰ ਦਿੱਤਾ ਗਿਆ ਹੈ। ਵਿਦਿਆਰਥੀ ਅਤੇ ਵਿਦਿਆਰਥਣਾਂ ਸਰਕਾਰੀ ਸਕੂਲਾਂ ਵਿੱਚ ਟ੍ਰਾਂਸਪੋਰਟ, ਸੁਰੱਖਿਆ ਦੀ ਸਹੂਲਤ ਨਾਲ ਸਿੱਖਿਆ ਗ੍ਰਹਿਣ ਕਰ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਭਰ ਵਿੱਚ ‘ਸਕੂਲ ਆਫ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰ ਕਰਨ ਲਈ ਹਰ ਸੰਭਵ ਯਤਨ ਕੀਤੇ ਗਏ ਹਨ ਅਤੇ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਸਿੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।

---------------

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande