
ਸੰਗਰੂਰ, 19 ਅਪ੍ਰੈਲ (ਹਿੰ.ਸ.)|
ਸੰਗਰੂਰ ਪੁਲਿਸ ਵੱਲੋਂ ਇੱਕ ਨਿੱਜੀ ਸਪਾ ਸੈਂਟਰ ‘ਤੇ ਛਾਪਾ ਮਾਰ ਕੇ 5 ਕੁੜੀਆਂ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਸ ਸਪਾ ਸੈਂਟਰ ਵਿੱਚ ਦੇਹ ਵਪਾਰ ਦਾ ਧੰਧਾ ਚੱਲ ਰਿਹਾ ਹੈ। ਇਹ ਕਾਰਵਾਈ ਸ਼ਨੀਵਾਰ ਦੇਰ ਸ਼ਾਮ ਨੂੰ ਕੀਤੀ ਗਈ।
ਪੁਲਿਸ ਮੁਤਾਬਕ ਛਾਪੇ ਦੌਰਾਨ ਇੱਕ ਕਲਾਇੰਟ ਰਿੰਕੂ ਅਤੇ ਪੰਜ ਕੁੜੀਆਂ ਮੌਕੇ ‘ਤੇ ਮਿਲੀਆਂ। ਜਾਂਚ ਵਿੱਚ ਸਾਹਮਣੇ ਆਇਆ ਕਿ ਇਨ੍ਹਾਂ ਕੁੜੀਆਂ ਨੂੰ ਜਬਰਦਸਤੀ ਦੇਹ ਵਪਾਰ ਵਿੱਚ ਧੱਕਿਆ ਜਾ ਰਿਹਾ ਸੀ। ਇਸ ਮਾਮਲੇ ਵਿੱਚ ਸਪਾ ਸੈਂਟਰ ਦੇ ਮੈਨੇਜਰ ਅਮਨ ਅੰਸਾਰੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਮਾਲਕ ਜੋਯਾ ਖਾਨ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵੱਲੋਂ ਉਸਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਦੋਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਐਸਐਚਓ ਸਿਟੀ ਗੁਲਾਬ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਚੱਲ ਰਹੇ ਸਾਰੇ ਸਪਾ ਸੈਂਟਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਕੋਈ ਵੀ ਗੈਰਕਾਨੂੰਨੀ ਗਤੀਵਿਧੀ ਕਰਦਾ ਮਿਲਿਆ ਤਾਂ ਉਸ ਖਿਲਾਫ ਕੜੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸਪੀ ਸਰਤਾਜ ਸਿੰਘ ਚਹਿਲ ਦੇ ਸਪਸ਼ਟ ਹੁਕਮ ਹਨ ਕਿ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਾ ਜਾਵੇ ਅਤੇ ਅਜਿਹੀਆਂ ਗਤੀਵਿਧੀਆਂ ‘ਤੇ ਪੂਰੀ ਤਰ੍ਹਾਂ ਨਕੇਲ ਕੱਸੀ ਜਾਵੇ।
ਹਿੰਦੂਸਥਾਨ ਸਮਾਚਾਰ / GURSHARAN SINGH