ਪਟਿਆਲ ਵਿੱਚ ਭਿਆਨਕ ਸੜਕ ਹਾਦਸਾ, ਦੋ ਡਰਾਈਵਰਾਂ ਦੀ ਮੌਕੇ ‘ਤੇ ਮੌਤ
ਚੰਡੀਗੜ੍ਹ, 19 ਅਪ੍ਰੈਲ (ਹਿੰ.ਸ.)| ਪਟਿਆਲਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਡਰਾਈਵਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਘਨੌਰ ਹਲਕੇ ਦੇ ਪਿੰਡ ਸ਼ੰਭੂ ਨੇੜੇ ਵਾਪਰਿਆ, ਜਿੱਥੇ ਇੱਕ ਕੰਟੇਨਰ ਅਤੇ ਇੱਟਾਂ ਨਾਲ ਭਰੀ ਟਰੈਕਟਰ-ਟ੍ਰਾਲੀ ਵਿੱਚ ਸਿੱਧੀ ਟੱਕਰ ਹੋ ਗਈ। ਮਿਲੀ
ਹਾਦਸੇ ਸਮੇਂ ਦੀ ਫੋਟੋ।


ਚੰਡੀਗੜ੍ਹ, 19 ਅਪ੍ਰੈਲ (ਹਿੰ.ਸ.)| ਪਟਿਆਲਾ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਡਰਾਈਵਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਹਾਦਸਾ ਘਨੌਰ ਹਲਕੇ ਦੇ ਪਿੰਡ ਸ਼ੰਭੂ ਨੇੜੇ ਵਾਪਰਿਆ, ਜਿੱਥੇ ਇੱਕ ਕੰਟੇਨਰ ਅਤੇ ਇੱਟਾਂ ਨਾਲ ਭਰੀ ਟਰੈਕਟਰ-ਟ੍ਰਾਲੀ ਵਿੱਚ ਸਿੱਧੀ ਟੱਕਰ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੰਟੇਨਰ ਅੰਬਾਲਾ ਵੱਲੋਂ ਆ ਰਿਹਾ ਸੀ, ਜਦਕਿ ਟਰੈਕਟਰ-ਟ੍ਰਾਲੀ ਮੋਹਾਲੀ ਜ਼ਿਲ੍ਹੇ ਦੇ ਲਾਲੜੂ ਥਾਣਾ ਖੇਤਰ ਦੇ ਪਿੰਡ ਜੋਲੀ ਸਥਿਤ ਇੱਕ ਇੱਟ ਭੱਠੇ ਤੋਂ ਇੱਟਾਂ ਲੈ ਕੇ ਅੰਬਾਲਾ ਵੱਲ ਜਾ ਰਹੀ ਸੀ। ਜਿਵੇਂ ਹੀ ਦੋਵੇਂ ਵਾਹਨ ਸ਼ੰਭੂ ਨੇੜੇ ਪਹੁੰਚੇ, ਉਨ੍ਹਾਂ ਵਿੱਚ ਜ਼ੋਰਦਾਰ ਟੱਕਰ ਹੋ ਗਈ। ਮ੍ਰਿਤਕਾਂ ਦੀ ਪਛਾਣ ਕੰਟੇਨਰ ਡਰਾਈਵਰ ਸਾਜਿਦ (43 ਸਾਲ), ਵਸਨੀਕ ਹਰਿਦੁਆਰ (ਉਤਰਾਖੰਡ), ਅਤੇ ਟਰੈਕਟਰ ਡਰਾਈਵਰ ਸ਼ਿਵਕਾਂਤ (30 ਸਾਲ), ਵਸਨੀਕ ਬਦਾਯੂੰ (ਉਤਰ ਪ੍ਰਦੇਸ਼), ਵਜੋਂ ਹੋਈ ਹੈ। ਦੋਵੇਂ ਹੀ ਪ੍ਰਵਾਸੀ ਮਜ਼ਦੂਰ ਸਨ।

ਸ਼ੰਭੂ ਥਾਣੇ ਦੇ ਐਸਐਚਓ ਇੰਸਪੈਕਟਰ ਸਵਰਨ ਸਿੰਘ ਬੋਹਰਪੁਰ ਦੇ ਅਨੁਸਾਰ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਸੀ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸੇ ਤੋਂ ਬਾਅਦ ਦੋਵੇਂ ਖ਼ਰਾਬ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟਰੈਫ਼ਿਕ ਮੁੜ ਚਾਲੂ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਾਰੰਭਿਕ ਜਾਂਚ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨੂੰ ਹਾਦਸੇ ਦਾ ਸੰਭਾਵਿਤ ਕਾਰਨ ਮੰਨਿਆ ਜਾ ਰਿਹਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande