ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਰੋਜ਼ਾਨਾ ਲਗਾਈਆਂ ਜਾ ਰਹੀਆਂ ਹਨ 383 ਯੋਗ ਕਲਾਸਾਂ
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਿੰ.ਸ.)। ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 383 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ।
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਆਯੋਜਿਤ ਯੋਗ ਕਲਾਸ ਵਿੱਚ ਹਿੱਸਾ ਲੈਂਦੇ ਯੋਗ ਅਭਿਆਸੀ


ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਹਿੰ.ਸ.)। ਲੋਕਾਂ ਨੂੰ ਸਿਹਤਮੰਦ ਰੱਖਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦੇ ਪ੍ਰੋਜੈਕਟ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ 383 ਕਲਾਸਾਂ ਯੋਗ ਦੀਆਂ ਲਗਾਈਆਂ ਜਾ ਰਹੀਆਂ ਹਨ। ਇਸ ਤਹਿਤ ਹੁਣ ਤੱਕ 15,470 ਮੈਂਬਰਾਂ ਨੇ ਮੁਫ਼ਤ ਯੋਗਾ ਕਰਨ ਲਈ ਰਜਿਸਟ੍ਰੇਸ਼ਨ ਕਰਵਾਈ ਹੈ, ਇਹ ਜਾਣਕਾਰੀ ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਸਾਂਝੀ ਕੀਤੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਰੱਖਣ ਲਈ ‘ਸੀ.ਐਮ. ਦੀ ਯੋਗਸ਼ਾਲਾ’ ਅਧੀਨ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ 79 ਯੋਗ ਟ੍ਰੇਨਰ ਰੋਜ਼ਾਨਾ ਮੁਫ਼ਤ ਯੋਗਾ ਕਲਾਸਾਂ ਲਗਾ ਰਹੇ ਹਨ। ਇਨ੍ਹਾਂ ਕਲਾਸਾਂ ਰਾਹੀਂ ਲੋਕਾਂ ਨੂੰ ਬਿਮਾਰੀਆਂ ਤੋਂ ਨਿਜ਼ਾਤ ਦਵਾਈ ਜਾ ਰਹੀ ਹੈ। ਇਸ ਪ੍ਰੋਜੈਕਟ ਅਧੀਨ ਬੱਚੇ, ਬਜ਼ੁਰਗ, ਔਰਤਾਂ, ਪੁਰਸ਼ ਹਰ ਵਰਗ ਦੇ ਲੋਕਾਂ ਨੂੰ ਯੋਗ ਅਭਿਆਸ ਰਾਹੀਂ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਕੀਤਾ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਕਿਹਾ ਕਿ ਯੋਗਾ ਸਿੱਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤੀ ਹੈ, ਜਿਸ ’ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in ’ਤੇ ਵੀ ਰੇਜਿਸਟ੍ਰੇਸ਼ਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ’ਤੇ ਮਿਸ ਕਾਲ ਦੇ ਸਕਦੇ ਹਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande