ਸ਼੍ਰੋਮਣੀ ਕਮੇਟੀ ਦੀ ਬੈਠਕ ’ਚ ਭਾਖੜਾ ਬਿਆਸ ਬੋਰਡ ਤੇ ਸ਼ਤਾਬਦੀ ਸਮਾਗਮਾਂ ’ਤੇ ਕੀਤੀ ਚਰਚਾ
ਅੰਮ੍ਰਿਤਸਰ, 20 ਅਪ੍ਰੈਲ (ਹਿੰ.ਸ.)|ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ, ਜਿਸ ਵਿੱਚ ਕਈ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਅੰਤ੍ਰਿ
ਐਸਜੀਪੀਸੀ ਦੀ ਮੀਟਿੰਗ।


ਅੰਮ੍ਰਿਤਸਰ, 20 ਅਪ੍ਰੈਲ (ਹਿੰ.ਸ.)|ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ, ਜਿਸ ਵਿੱਚ ਕਈ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਸਬੰਧੀ ਪੰਜਾਬ ਨਾਲ ਕੀਤੇ ਜਾ ਰਹੇ ਵਿਤਕਰੇ ’ਤੇ ਵੀ ਗੰਭੀਰ ਚਿੰਤਾ ਜਤਾਈ। ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਅਤੇ ਹਿਤਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸਭ ਤੋਂ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ, ਪਰ ਕੇਂਦਰ ਸਰਕਾਰ ਵੱਲੋਂ ਇਸ ’ਤੇ ਕਬਜ਼ਾ ਕਰਨ ਲਈ ਗਲਤ ਤਰੀਕੇ ਅਪਣਾਏ ਜਾ ਰਹੇ ਹਨ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਨਾ ਕੀਤਾ ਜਾਵੇ ਜੋ ਪੰਜਾਬੀਆਂ ਦੇ ਹੱਕਾਂ ਦੇ ਖ਼ਿਲਾਫ਼ ਹੋਵੇ।

ਇਸ ਮੌਕੇ ਐਡਵੋਕੇਟ ਧਾਮੀ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਮਨਾਉਣ ਲਈ ਇੱਕ ਸਬ-ਕਮੇਟੀ ਗਠਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਰਵਿਦਾਸੀਆ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸਮਾਗਮਾਂ ਦੀ ਯੋਜਨਾ ਤਿਆਰ ਕਰੇਗੀ।

ਇਸ ਤੋਂ ਇਲਾਵਾ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਮੌਕੇ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਏ ਜਾਣ ਵਾਲੇ ਪ੍ਰੋਗਰਾਮਾਂ ਸਬੰਧੀ ਵੀ ਵਿਚਾਰ ਕੀਤੇ ਗਏ।

ਅੰਤ੍ਰਿੰਗ ਕਮੇਟੀ ਨੇ ਮਨੁੱਖਤਾ ਭਰਪੂਰ ਫੈਸਲੇ ਲੈਂਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਸਾਖੀ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੇੜੇ ਹੋਏ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦੀ ਪ੍ਰਵਾਨਗੀ ਦਿੱਤੀ। ਇਸ ਦੇ ਨਾਲ ਹੀ ਲੁਧਿਆਣਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੌਰਾਨ ਹੋਏ ਹਾਦਸੇ ਵਿੱਚ ਮਾਰੇ ਗਏ ਸ. ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ ਇੱਕ ਲੱਖ ਰੁਪਏ ਦੀ ਮਦਦ ਦੇਣ ਦਾ ਫੈਸਲਾ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande