ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਕਿਸਾਨ : ਡੀ.ਸੀ ਨਵਾਂਸ਼ਹਿਰ
ਨਵਾਂਸ਼ਹਿਰ, 20 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫ਼ੈਲਾਉਣ ਲਈ ਆਈਈਸੀ ਕੰਪੋਨੈਂਟ ਅਧੀਨ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਨਾਲ ਵ
ਜਾਗਰੂਕਤਾ ਵੈਨ ਨੂੰ ਰਵਾਨਾ ਕਰਦੇ ਡਿਪਟੀ ਕਮਿਸ਼ਨਰ


ਨਵਾਂਸ਼ਹਿਰ, 20 ਅਪ੍ਰੈਲ (ਹਿੰ.ਸ.)। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫ਼ੈਲਾਉਣ ਲਈ ਆਈਈਸੀ ਕੰਪੋਨੈਂਟ ਅਧੀਨ ਪ੍ਰਚਾਰ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ’ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ ਆਈਈਸੀ ਕੰਪੋਨੈਂਟ ਤਹਿਤ ਵੱਖ–ਵੱਖ ਪਿੰਡਾਂ ਵਿੱਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਕਿ ਕੈਂਪ, ਨੁੱਕੜ ਨਾਟਕ ਆਦਿ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਵਿਭਾਗ ਵੱਲੋਂ ਤਿਆਰ ਕੀਤੇ ਜਾਗਰੂਕਤਾ ਪਰਚਿਆਂ ਦੀ ਵੰਡ ਕੀਤੀ ਜਾਵੇਗੀ ਅਤੇ ਆਡੀਓ ਸੁਨੇਹਿਆਂ ਰਾਹੀਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੁਰੱਖਿਆ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਅਤੇ ਜੀਵ-ਜੰਤੂਆਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਤੂੜੀ ਤਿਆਰ ਕੀਤੀ ਜਾਵੇ ਅਤੇ ਇਸਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਤੂੜੀ ਸੁੱਕੇ ਚਾਰੇ ਵਜੋਂ ਸਾਲ ਭਰ ਵਰਤੀ ਜਾ ਸਕਦੀ ਹੈ ਅਤੇ ਇਸ ਦਾ ਮੰਡੀ ਵਿਚ ਵਧੀਆ ਭਾਅ ਵੀ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਤੂੜੀ ਬਣਾਉਣ ਉਪਰੰਤ ਬਚੇ ਹੋਏ ਕਣਕ ਦੇ ਨਾੜ ਨੂੰ ਮਿੱਟੀ ਵਿੱਚ ਮਿਲਾਕੇ/ਪਾਣੀ ਨਾਲ ਗਾਲਕੇ ਸਹੀਂ ਨਮੀਂ ਤੇ ਰੋਟਾਵੇਟਰ ਜਾਂ ਤਵੀਆਂ ਚਾਲਕੇ ਮਿਲਾਉਣ। ਉਨ੍ਹਾਂ ਕਿਹਾ ਕਿ ਇਸ ਤਰ੍ਰਾਂ ਕਰਨ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਜ਼ਮੀਨ ਦੀ ਬਣਤਰ ਵਿੱਚ ਸੁਧਾਰ ਹੁੰਦਾ ਹੈ।

ਇਸ ਮੌਕੇ ’ਤੇ ਮੁੱਖ ਖੇਤੀਬਾੜੀ ਅਫਸਰ ਡਾ. ਲੇਖ ਰਾਜ ਮਾਹੀ, ਖੇਤੀਬਾੜੀ ਅਫਸਰ ਬਲਾਚੌਰ ਡਾ. ਪੰਕਜ ਸਿੰਘ, ਖੇਤੀਬਾੜੀ ਅਫਸਰ ਔੜ ਡਾ ਰਾਜ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨੀਅਰ ਇੰਜ: ਚੰਦਨ ਸ਼ਰਮਾ, ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਕਮਲਦੀਪ ਸੰਘਾ, ਇੰਜ ਕ੍ਰਿਸ਼ਨ ਕੁਮਾਰ ਦੁੱਗਲ ਐਸ.ਡੀ.ਐਸ.ਸੀ.ਓ, ਵਿਕਰਮ ਸਿੰਘ ਏ ਈ ਓ, ਸੰਦੀਪ ਗੰਗੜ ਏ.ਟੀ.ਐਮ , ਵਰਿੰਦਰ ਕੁਮਾਰ, ਸਤਨਾਮ ਸਿੰਘ ਆਦਿ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande