
ਮੋਗਾ, 29 ਅਪ੍ਰੈਲ (ਹਿੰ.ਸ.)| ਮੋਗਾ ਜ਼ਿਲ੍ਹੇ ਦੇ ਪਿੰਡ ਦੁਨੇਕੇ ਵਿੱਚ ਇਕ 28 ਸਾਲਾ ਨੌਜਵਾਨ ਕੁੜੀ ਵੱਲੋਂ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਕੁੜੀ ਨੇ ਆਪਣੇ ਘਰ ਵਿੱਚ ਪੱਖੇ ਨਾਲ ਫੰਦਾ ਲਗਾ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ। ਘਟਨਾ ਬਾਰੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਮ੍ਰਿਤਕਾ ਦੀ ਦੇਹ ਨੂੰ ਮੋਗਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾਇਆ ਗਿਆ ਹੈ।
ਪਰਿਵਾਰਕ ਮੈਂਬਰਾਂ ਦੇ ਅਨੁਸਾਰ ਮ੍ਰਿਤਕਾ ਦਾ ਕੁਝ ਸਮਾਂ ਪਹਿਲਾਂ ਤਲਾਕ ਹੋ ਚੁੱਕਾ ਸੀ ਅਤੇ ਉਹ ਪੇਸ਼ੇ ਨਾਲ ਡਾਂਸਰ ਸੀ। ਉਹ ਆਪਣੀ ਮਾਤਾ ਨਾਲ ਰਹਿੰਦੀ ਸੀ, ਜਦਕਿ ਉਸਦੇ ਪਿਤਾ ਦਾ ਕੁਝ ਸਮਾਂ ਪਹਿਲਾਂ ਦੇਹਾਂਤ ਹੋ ਗਿਆ ਸੀ। ਪੁਲਿਸ ਨੇ ਆਤਮ ਹੱਤਿਆ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਮਾਮਲੇ ਦੀ ਹਰ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਰੂਰਤ ਪੈਣ ‘ਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਫਿਲਹਾਲ ਪੁਲਿਸ ਵੱਲੋਂ ਅਗਲੀ ਕਾਰਵਾਈ ਜਾਰੀ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH