ਸਮਰਾਲਾ ‘ਚ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਸੁਣੀਆਂ ਸਮੱਸਿਆਵਾਂ
ਲੁਧਿਆਣਾ, 29 ਅਪ੍ਰੈਲ (ਹਿੰ.ਸ.)| ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਪ੍ਰੋਜੈਕਟ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕ
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ।


ਲੁਧਿਆਣਾ, 29 ਅਪ੍ਰੈਲ (ਹਿੰ.ਸ.)| ਲੁਧਿਆਣਾ-ਰੂਪਨਗਰ ਗ੍ਰੀਨ ਫੀਲਡ ਪ੍ਰੋਜੈਕਟ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵਿਖੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਸੰਬੰਧਿਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਡੀ.ਸੀ. ਨੇ ਦੱਸਿਆ ਕਿ ਕੁਝ ਕਿਸਾਨਾਂ ਨੂੰ ਨੈਸ਼ਨਲ ਹਾਈਵੇ ਪ੍ਰੋਜੈਕਟ ਸਬੰਧੀ ਭੁਗਤਾਨ ਵਿੱਚ ਦੇਰੀ ਆ ਰਹੀ ਹੈ, ਜਦਕਿ ਕਈ ਮਾਮਲੇ ਡਿਵੀਜ਼ਨਲ ਕਮਿਸ਼ਨਰ-ਕਮ-ਆਰਬਿਟ੍ਰੇਟਰ ਦੀ ਅਦਾਲਤ ਵਿੱਚ ਵਿਚਾਰਧੀਨ ਹਨ। ਉਨ੍ਹਾਂ ਐਨ.ਐਚ.ਏ.ਆਈ ਨੂੰ ਹਦਾਇਤ ਦਿੱਤੀ ਕਿ ਕਿਸਾਨਾਂ ਦੇ ਬਕਾਇਆ ਭੁਗਤਾਨ ਦੇ ਮਾਮਲੇ ਤੁਰੰਤ ਨਿਪਟਾਏ ਜਾਣ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਅਦਾਲਤੀ ਫੈਸਲਿਆਂ ਦੇ ਅਨੁਸਾਰ ਅਗਲੇ ਦੋ ਹਫਤਿਆਂ ਵਿੱਚ ਅਦਾਇਗੀ ਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ। ਇਸ ਦੇ ਨਾਲ ਹੀ ਜ਼ਮੀਨਾਂ ਦੇ ਦੋ-ਫਾੜ ਹੋਣ ਅਤੇ ਟਿਊਬਵੈੱਲ ਆਦਿ ਨਾਲ ਜੁੜੇ ਮੁੱਦਿਆਂ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੁੱਦਿਆਂ ਦੀ ਨਿਗਰਾਨੀ ਲਈ ਹਰ ਹਫ਼ਤੇ ਐਸ.ਡੀ.ਐਮ ਸਮਰਾਲਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਜਾਵੇਗੀ, ਜਦਕਿ ਹਰ ਦੂਜੇ ਹਫ਼ਤੇ ਉਹ ਖੁਦ ਸਮਰਾਲਾ ਆ ਕੇ ਸਮੀਖਿਆ ਕਰਨਗੇ। ਡੀਸੀ ਨੇ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਕਿਸਾਨਾਂ ਦੇ ਸਾਰੇ ਮੁੱਦੇ ਹੱਲ ਕਰਨ ਲਈ ਸਕਾਰਾਤਮਕ ਕਦਮ ਚੁੱਕੇ ਜਾਣਗੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਮਾਛੀਵਾੜਾ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ‘ਤੇ ਲਿਫਟਿੰਗ ਵਿੱਚ ਦੇਰੀ ਆਈ ਸੀ, ਪਰ ਇਸ ਨੂੰ ਜਲਦ ਦੂਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਜ਼ਿਲ੍ਹੇ ਵਿੱਚ ਵਿਸ਼ੇਸ਼ ਲਿਫਟਿੰਗ ਮੁਹਿੰਮ ਦੌਰਾਨ ਕਰੀਬ 18 ਤੋਂ 20 ਹਜ਼ਾਰ ਬੋਰੀਆਂ ਉਠਾਈਆਂ ਗਈਆਂ ਹਨ ਅਤੇ ਸਮਰਾਲਾ ਵਿੱਚ ਵੀ ਜਲਦ ਹੀ ਸਪੈਸ਼ਲ ਲਿਫਟਿੰਗ ਕਰਵਾਈ ਜਾਵੇਗੀ। ਉਮੀਦ ਜਤਾਈ ਗਈ ਕਿ ਅਗਲੇ 2-3 ਦਿਨਾਂ ਵਿੱਚ ਲਿਫਟਿੰਗ ਨਾਲ ਸੰਬੰਧਿਤ ਸਮੱਸਿਆਵਾਂ ਪੂਰੀ ਤਰ੍ਹਾਂ ਹੱਲ ਹੋ ਜਾਣਗੀਆਂ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande