ਬਨੂੜ ਨੇੜੇ ਖੇੜੀ ਪਿੰਡ ਵਿੱਚ ਰਿਲਾਇੰਸ ਦੇ ਗੋਦਾਮ ਨੂੰ ਲੱਗੀ ਅੱਗ, ਸਮਾਨ ਸੜ੍ਹ ਕੇ ਸੁਆਹ
ਮੋਹਾਲੀ, 29 ਅਪ੍ਰੈਲ (ਹਿੰ.ਸ.)| ਮੋਹਾਲੀ ਦੇ ਬਨੂੜ ਦੇ ਨਜ਼ਦੀਕ ਪੈਂਦੇ ਖੇੜੀ ਪਿੰਡ ਵਿੱਚ ਸਥਿਤ ਰਿਲਾਇੰਸ ਦੇ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ਵਿੱਚ ਗੋਦਾਮ ਵਿੱਚ ਰੱਖਿਆ ਗ੍ਰੋਸਰੀ ਸਮਾਨ, ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਪੂਰੀ ਤਰ੍ਹਾਂ ਸੜ੍ਹ
ਰਿਲਾਇੰਸ ਦੇ ਗੋਦਾਮ ਨੂੰ ਲੱਗੀ ਅੱਗ।


ਮੋਹਾਲੀ, 29 ਅਪ੍ਰੈਲ (ਹਿੰ.ਸ.)| ਮੋਹਾਲੀ ਦੇ ਬਨੂੜ ਦੇ ਨਜ਼ਦੀਕ ਪੈਂਦੇ ਖੇੜੀ ਪਿੰਡ ਵਿੱਚ ਸਥਿਤ ਰਿਲਾਇੰਸ ਦੇ ਇੱਕ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਕੁਝ ਹੀ ਸਮੇਂ ਵਿੱਚ ਗੋਦਾਮ ਵਿੱਚ ਰੱਖਿਆ ਗ੍ਰੋਸਰੀ ਸਮਾਨ, ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਪੂਰੀ ਤਰ੍ਹਾਂ ਸੜ੍ਹ ਕੇ ਖਾਕ ਹੋ ਗਈਆਂ। ਮੁਢਲੀ ਜਾਣਕਾਰੀ ਮੁਤਾਬਕ ਇਸ ਹਾਦਸੇ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਦੇ ਗਵਾਹਾਂ ਅਨੁਸਾਰ, ਅੱਗ ਲੱਗਣ ਤੋਂ ਬਾਅਦ ਗੋਦਾਮ ਵਿੱਚੋਂ ਉੱਚੀਆਂ-ਉੱਚੀਆਂ ਲਪਟਾਂ ਨਿਕਲਦੀਆਂ ਦਿਖਾਈ ਦਿੱਤੀਆਂ, ਜਿਸ ਨਾਲ ਆਸ-ਪਾਸ ਦੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਅੱਗ ਨੇ ਨੇੜੇ ਖੜ੍ਹੇ ਇੱਕ ਵਾਹਨ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਵੀ ਬੁਰੀ ਤਰ੍ਹਾਂ ਸੜ੍ਹ ਗਿਆ। ਅੱਗ ਦੀ ਤੇਜ਼ੀ ਕਾਰਨ ਲੋਕਾਂ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ ਅਤੇ ਸਾਰਾ ਸਮਾਨ ਦੇਖਦੇ ਹੀ ਦੇਖਦੇ ਸੜ੍ਹ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਜੰਗੀ ਪੱਧਰ ‘ਤੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ। ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਅੱਗ ‘ਤੇ ਕਾਬੂ ਪਾਉਣ ਲਈ ਲਗਾਤਾਰ ਯਤਨ ਜਾਰੀ ਹਨ।

ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪੂਰਾ ਪਤਾ ਨਹੀਂ ਲੱਗ ਸਕਿਆ, ਪਰ ਸ਼ੁਰੂਆਤੀ ਤੌਰ ‘ਤੇ ਸ਼ਾਰਟ ਸਰਕਿਟ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ। ਫਿਲਹਾਲ ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਅਤੇ ਅੱਗ ਪੂਰੀ ਤਰ੍ਹਾਂ ਬੁਝਣ ਤੋਂ ਬਾਅਦ ਹੀ ਹਾਲਾਤ ਸਪੱਸ਼ਟ ਹੋਣ ਦੀ ਉਮੀਦ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande