ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ
ਮੋਹਾਲੀ, 29 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਮੋਹਾਲੀ ਏਅਰਪੋਰਟ ਰੋਡ ਸਥਿਤ ਇੱਕ ਹੋਟਲ ਵਿੱਚ ਆਯੋਜਿਤ ਜਨਰਲ ਬਾਡੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਲਗਭਗ 30 ਮੈਂਬਰ ਹਾਜ਼ਰ ਹੋਏ। ਮੀਟਿੰਗ ਦੌਰਾਨ ਪੰਜਾਬ ਅ
ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਦੇ ਨਵੇਂ ਅਹੁਦੇਦਾਰ।


ਮੋਹਾਲੀ, 29 ਅਪ੍ਰੈਲ (ਹਿੰ.ਸ.)| ਜ਼ਿਲ੍ਹਾ ਅਥਲੈਟਿਕਸ ਐਸੋਸੀਏਸ਼ਨ ਮੋਹਾਲੀ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਮੋਹਾਲੀ ਏਅਰਪੋਰਟ ਰੋਡ ਸਥਿਤ ਇੱਕ ਹੋਟਲ ਵਿੱਚ ਆਯੋਜਿਤ ਜਨਰਲ ਬਾਡੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਲਗਭਗ 30 ਮੈਂਬਰ ਹਾਜ਼ਰ ਹੋਏ। ਮੀਟਿੰਗ ਦੌਰਾਨ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵੱਲੋਂ ਨਿਯੁਕਤ ਅਬਜ਼ਰਵਰਾਂ ਵਿੱਚ ਜਨਰਲ ਸਕੱਤਰ ਪ੍ਰੇਮ ਸਿੰਘ ਅਤੇ ਸੁਖਦੇਵ ਸਿੰਘ ਕਾਹਲੋ ਸ਼ਾਮਲ ਸਨ। ਇਸ ਮੌਕੇ ਦਰੋਣਾਚਾਰਿਆ ਐਵਾਰਡੀ ਕੋਚ ਸੁਖਦੇਵ ਸਿੰਘ ਪੰਨੂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੀਟਿੰਗ ਦੀ ਕਾਰਵਾਈ ਸ਼ੁਰੂ ਕੀਤੀ ਗਈ। ਸਭ ਤੋਂ ਪਹਿਲਾਂ ਪ੍ਰੀਤਮ ਸਿੰਘ ਵੱਲੋਂ ਐਸੋਸੀਏਸ਼ਨ ਦੇ ਸੀਨੀਅਰ ਕੋਚ ਅਤੇ ਲੰਬੇ ਸਮੇਂ ਤੋਂ ਸਕੱਤਰ ਰਹੇ ਸਵਰਨ ਸਿੰਘ ਨੂੰ ਚੀਫ ਪੈਟਰਨ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ, ਜਿਸ ਨੂੰ ਸਾਰੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ।ਇਸ ਤੋਂ ਬਾਅਦ ਸਵਰਨ ਸਿੰਘ ਵੱਲੋਂ ਮਲਕੀਤ ਸਿੰਘ ਨੂੰ ਦੁਬਾਰਾ ਪ੍ਰਧਾਨ ਅਤੇ ਐਸ.ਆਈ. ਐਸ ਕੋਰਾ ਨੂੰ ਜਨਰਲ ਸਕੱਤਰ ਬਣਾਉਣ ਲਈ ਪ੍ਰਸਤਾਵ ਰੱਖਿਆ ਗਿਆ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਮਨਜ਼ੂਰ ਕੀਤਾ ਗਿਆ। ਇਸ ਦੇ ਨਾਲ ਹੀ ਐਸੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਦੇ ਨਾਮਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ। ਚੁਣੇ ਗਏ ਅਹੁਦੇਦਾਰਾਂ ਵਿੱਚ ਡਾ. ਹਰਿੰਦਰਜੀਤ ਸਿੰਘ, ਰਾਮ ਕੁਮਾਰ ਬਸਿਸਟ, ਸੰਦੀਪ ਸਿੰਘ ਸੰਧੂ, ਰਮਾ ਸ਼ੰਕਰ ਪ੍ਰਸਾਦ, ਡਾ. ਬੀ.ਐਸ. ਸਿੱਧੂ, ਸਤਵੀਰ ਸਿੰਘ ਧਨੋਆ, ਪਰਮਦੀਪ ਸਿੰਘ ਬੈਦਵਾਨ, ਹਰਪਾਲ ਸਿੰਘ ਚੰਨਾ, ਪਰਮਜੀਤ ਸਿੰਘ ਸਰਾਂ, ਬਲਜੀਤ ਸਿੰਘ, ਮੋਨਿਕਾ ਬੰਸਲ, ਸ਼ਾਰਦਾ ਚੰਦੇਲ, ਜੀ.ਐਸ. ਪੱਲਾ, ਜੈਸਮੀਨ ਕੌਰ, ਰਘਬੀਰ ਸਿੰਘ, ਹੇਮਰਾਜ ਸ਼ਰਮਾ, ਰੀਨਾ ਰਾਣੀ, ਪ੍ਰਭਜੋਤ ਸਿੰਘ, ਗੁਰਚਰਨ ਸਿੰਘ, ਸੁਰਜੀਤ ਸਿੰਘ, ਰਾਜਵਿੰਦਰ ਸਿੰਘ, ਮਨਜੀਤ ਕੌਰ, ਗੁਰਮਿੰਦਰ ਸਿੰਘ ਖੇਸੀ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਜਸ਼ਨਦੀਪ ਕੌਰ, ਮਨਦੀਪ ਕੌਰ, ਅਰਵਿੰਦਰ ਸਿੰਘ, ਨੀਰੂ ਰਾਣੀ, ਸਿਮਰਨਜੀਤ ਸਿੰਘ ਰਾਜਨਪੁਰੀ, ਸੁਖਜੀਤ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਲ ਹਨ।ਇਸ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ ਤੋਂ ਸੇਵਾਮੁਕਤ ਕੋਚ ਹਰਕਮਲਜੀਤ ਸਿੰਘ ਨੂੰ ਐਸੋਸੀਏਸ਼ਨ ਦਾ ਚੀਫ ਕੋਚ ਨਿਯੁਕਤ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚੀਫ ਪੈਟਰਨ ਸਵਰਨ ਸਿੰਘ ਨੇ ਨਵੇਂ ਅਹੁਦੇਦਾਰਾਂ ਤੋਂ ਐਸੋਸੀਏਸ਼ਨ ਦੀ ਬਿਹਤਰੀ ਅਤੇ ਖਿਡਾਰੀਆਂ ਦੇ ਵਿਕਾਸ ਲਈ ਸਮਰਪਿਤ ਹੋ ਕੇ ਕੰਮ ਕਰਨ ਦੀ ਉਮੀਦ ਜਤਾਈ। ਨਵੇਂ ਅਹੁਦੇਦਾਰਾਂ ਵੱਲੋਂ ਵੀ ਇਕਜੁੱਟ ਹੋ ਕੇ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ। ਨਵੇਂ ਜਨਰਲ ਸਕੱਤਰ ਐਸ.ਆਈ. ਐਸ ਕੋਰਾ ਵੱਲੋਂ ਸਾਰੇ ਮੈਂਬਰਾਂ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਦੇ ਅਬਜ਼ਰਵਰਾਂ ਦਾ ਧੰਨਵਾਦ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande