ਲੁਧਿਆਣਾ ’ਚ ਪੀਆਰਟੀਸੀ ਬੱਸ ਨੇ ਮੋਟਰਸਾਈਕਲ ਚਾਲਕ ਨੂੰ ਕੁਚਲਿਆ
ਲੁਧਿਆਣਾ, 29 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਸਾਹਨੇਵਾਲ ਨੇੜੇ ਪਿੰਡ ਨੰਦਪੁਰ ਕੋਲ ਵਾਪਰੇਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਪੀਆਰਟੀਸੀ ਬੱਸ ਵੱਲੋਂ ਮਾਰੀ ਗਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ
ਲੁਧਿਆਣਾ ’ਚ ਪੀਆਰਟੀਸੀ ਬੱਸ ਨੇ ਮੋਟਰਸਾਈਕਲ ਚਾਲਕ ਨੂੰ ਕੁਚਲਿਆ


ਲੁਧਿਆਣਾ, 29 ਅਪ੍ਰੈਲ (ਹਿੰ.ਸ.)| ਲੁਧਿਆਣਾ ਦੇ ਸਾਹਨੇਵਾਲ ਨੇੜੇ ਪਿੰਡ ਨੰਦਪੁਰ ਕੋਲ ਵਾਪਰੇਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਪੀਆਰਟੀਸੀ ਬੱਸ ਵੱਲੋਂ ਮਾਰੀ ਗਈ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਸਵਾਰ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਦੀ ਪਛਾਣ 38 ਸਾਲਾ ਸੰਦੀਪ ਸਿੰਘ ਵਜੋਂ ਹੋਈ ਹੈ, ਜੋ ਪਿੰਡ ਅਜਨੌਦ ਦੇ ਗੁਰਦੁਆਰਾ ਸਾਹਿਬ ਵਿੱਚ ਹੈਡ ਗ੍ਰੰਥੀ ਵਜੋਂ ਸੇਵਾ ਨਿਭਾ ਰਹੇ ਸਨ।

ਜਾਣਕਾਰੀ ਮੁਤਾਬਕ ਸੰਦੀਪ ਸਿੰਘ ਵਿਆਹੇ ਹੋਏ ਸਨ ਪਰ ਉਨ੍ਹਾਂ ਦਾ ਤਲਾਕ ਹੋ ਚੁੱਕਾ ਸੀ। ਉਹ ਗੁਰਦੁਆਰਾ ਸਾਹਿਬ ਲਈ ਲੋੜੀਂਦਾ ਸਮਾਨ ਲੈਣ ਲਈ ਸਾਹਨੇਵਾਲ ਤੋਂ ਲੁਧਿਆਣਾ ਵੱਲ ਜਾ ਰਹੇ ਸਨ। ਇਸ ਦੌਰਾਨ ਤੇਜ਼ ਰਫ਼ਤਾਰ ਬੱਸ ਨੇ ਉਨ੍ਹਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ।

ਹਾਦਸੇ ਤੋਂ ਬਾਅਦ ਦੋਸ਼ੀ ਬੱਸ ਡਰਾਈਵਰ ਮਨਪ੍ਰੀਤ ਸਿੰਘ ਮੌਕੇ ਤੋਂ ਬੱਸ ਸਮੇਤ ਫਰਾਰ ਹੋ ਗਿਆ। ਗਵਾਹਾਂ ਮੁਤਾਬਕ ਬੱਸ ਬਹੁਤ ਤੇਜ਼ ਰਫ਼ਤਾਰ ਵਿੱਚ ਸੀ ਅਤੇ ਡਰਾਈਵਰ ਲਾਪਰਵਾਹੀ ਨਾਲ ਗੱਡੀ ਚਲਾ ਰਿਹਾ ਸੀ। ਸਾਹਨੇਵਾਲ ਪੁਲਿਸ ਨੇ ਚਸ਼ਮਦੀਦ ਅਵਤਾਰ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਬੱਸ ਨੰਬਰ ਰਾਹੀਂ ਡਰਾਈਵਰ ਮਨਪ੍ਰੀਤ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 281 (ਤੇਜ਼ ਰਫ਼ਤਾਰ ਨਾਲ ਡਰਾਈਵਿੰਗ), ਧਾਰਾ 106 (ਲਾਪਰਵਾਹੀ ਨਾਲ ਮੌਤ) ਅਤੇ ਧਾਰਾ 324(4) ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਬੱਸ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਦੀ ਭਾਲ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande