
ਖਰੜ, 30 ਅਪ੍ਰੈਲ (ਹਿੰ.ਸ.)| ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਲੋਕਾਂ ਦੀ ਸਿਹਤ ਸੰਭਾਲ ਲਈ ਚਲ ਰਹੀਆਂ ਮੁਹਿੰਮਾਂ ਦੇ ਤਹਿਤ ਪਿੰਡ ਘੜੂੰਆਂ ਵਿੱਚ ਡਰਾਈ ਡੇ ਗਤੀਵਿਧੀ ਆਯੋਜਿਤ ਕੀਤੀ ਗਈ। ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀ.ਐਚ.ਸੀ ਘੜੂੰਆਂ ਦੇ ਸਟਾਫ ਅਤੇ ਨਰਸਿੰਗ ਵਿਦਿਆਰਥੀਆਂ ਵੱਲੋਂ ਪਿੰਡ ਵਿੱਚ ਡੇਂਗੂ ਰੋਕਥਾਮ ਸੰਬੰਧੀ ਜਾਗਰੂਕਤਾ ਫੈਲਾਈ ਗਈ।
ਇਸ ਦੌਰਾਨ ਟੀਮ ਵੱਲੋਂ ਘਰ-ਘਰ ਜਾ ਕੇ ਪਾਣੀ ਇਕੱਠਾ ਹੋਣ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਮੱਛਰਾਂ ਦੇ ਪੈਦਾ ਹੋਣ ਵਾਲਿਆ ਥਾਂਵਾ ਨੂੰ ਖਤਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਲੋਕਾਂ ਨੂੰ ਕੂਲਰਾਂ, ਟੈਂਕੀਆਂ, ਗਮਲਿਆਂ ਅਤੇ ਹੋਰ ਬਰਤਨਾਂ ਵਿੱਚ ਪਾਣੀ ਖੜ੍ਹਾ ਨਾ ਰਹਿਣ ਦੇਣ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਹਫਤਾਵਾਰੀ ਡਰਾਈ ਡੇ ਮਨਾਉਣ ਲਈ ਅਪੀਲ ਕੀਤੀ ਗਈ।
ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਨੇ ਕਿਹਾ ਕਿ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਵਧਾਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਸ-ਪਾਸ ਸਫਾਈ ਰੱਖਣ ਅਤੇ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ। ਇਸ ਮੌਕੇ ਤੇ ਹੈਲਥ ਸੁਪਰਵਾਈਜ਼ਰ ਦਵਿੰਦਰ ਸਿੰਘ, ਹੈਲਥ ਵਰਕਰ ਕੁਲਜੀਤ ਸਿੰਘ, ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਨਰਸਿੰਗ ਅਧਿਆਪਕ ਕੋਮਲ ਪਟਿਆਲ ਅਤੇ ਸਿਮਰਨ ਸਮੇਤ ਹੋਰ ਸਟਾਫ ਮੈਂਬਰ ਅਤੇ ਨਰਸਿੰਗ ਵਿਦਿਆਰਥੀ ਵੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH