ਟ੍ਰਾਈਡੈਂਟ ਗਰੁੱਪ ਦੇ ਧੌਲਾ ਪਲਾਂਟ ’ਤੇ ਪ੍ਰਦੂਸ਼ਣ ਬੋਰਡ ਦੀ ਅਚਾਨਕ ਛਾਪੇਮਾਰੀ, ਜਾਂਚ ਜਾਰੀ
ਚੰਡੀਗੜ੍ਹ, 30 ਅਪ੍ਰੈਲ (ਹਿੰ.ਸ.)| ਪੰਜਾਬ ਦੇ ਪ੍ਰਮੁੱਖ ਉਦਯੋਗਿਕ ਘਰਾਣੇ ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਪਲਾਂਟ ’ਤੇ ਵੀਰਵਾਰ ਨੂੰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਵੱਲੋਂ ਅਚਾਨਕ ਛਾਪੇਮਾਰੀ ਕੀਤੀ ਗਈ। ਲਗਭਗ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਫੈਕਟਰੀ ਅੰਦਰ ਵਿਭਾਗ ਦੀ ਟੀਮ ਵੱਲੋਂ ਗਹਿਰਾਈ ਨਾਲ ਜਾਂਚ
ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਪਲਾਂਟ ਦਾ ਬਾਹਰੀ ਦ੍ਰਿਸ਼।


ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਪਲਾਂਟ ਦਾ ਬਾਹਰੀ ਦ੍ਰਿਸ਼।


ਚੰਡੀਗੜ੍ਹ, 30 ਅਪ੍ਰੈਲ (ਹਿੰ.ਸ.)| ਪੰਜਾਬ ਦੇ ਪ੍ਰਮੁੱਖ ਉਦਯੋਗਿਕ ਘਰਾਣੇ ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਪਲਾਂਟ ’ਤੇ ਵੀਰਵਾਰ ਨੂੰ ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਵੱਲੋਂ ਅਚਾਨਕ ਛਾਪੇਮਾਰੀ ਕੀਤੀ ਗਈ। ਲਗਭਗ ਦੋ ਘੰਟਿਆਂ ਤੋਂ ਵੱਧ ਸਮੇਂ ਤੱਕ ਫੈਕਟਰੀ ਅੰਦਰ ਵਿਭਾਗ ਦੀ ਟੀਮ ਵੱਲੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਸ ਕਾਰਵਾਈ ਨਾਲ ਉਦਯੋਗਿਕ ਅਤੇ ਰਾਜਨੀਤਿਕ ਦੋਵੇਂ ਹੀ ਵਰਗਾਂ ਵਿੱਚ ਚਰਚਾ ਦਾ ਮਾਹੌਲ ਬਣ ਗਿਆ ਹੈ। ਦਰਅਸਲ, ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਰਾਜਿੰਦਰ ਗੁਪਤਾ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਹ ਉਹਨਾਂ ਸੱਤ ਰਾਜ ਸਭਾ ਮੈਂਬਰਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੇ ਆਪ ਛੱਡ ਕੇ ਭਾਜਪਾ ਦਾ ਦਾਮਨ ਥਾਮਿਆ ਸੀ।

ਇਸ ਪ੍ਰਸੰਗ ਵਿੱਚ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਕੁਝ ਹੀ ਦਿਨ ਬਾਅਦ ਰਾਜ ਸਰਕਾਰ ਦੇ ਅਧੀਨ ਪ੍ਰਦੂਸ਼ਣ ਵਿਭਾਗ ਵੱਲੋਂ ਕੀਤੀ ਗਈ ਇਹ ਅਚਾਨਕ ਛਾਪੇਮਾਰੀ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਪ੍ਰਦੂਸ਼ਣ ਵਿਭਾਗ ਦੀ ਟੀਮ ਵਿੱਚ ਲਗਭਗ 10 ਅਧਿਕਾਰੀ ਸ਼ਾਮਲ ਹਨ, ਜੋ 3 ਤੋਂ 4 ਗੱਡੀਆਂ ਵਿੱਚ ਸਵਾਰ ਹੋ ਕੇ ਅਚਾਨਕ ਧੌਲਾ ਪਲਾਂਟ ਪਹੁੰਚੇ। ਟੀਮ ਵੱਲੋਂ ਫੈਕਟਰੀ ਦੇ ਪਲਾਂਟ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande