ਫਰੀਦਕੋਟ ‘ਚ ਕਣਕ ਖਰੀਦ ਪ੍ਰਕਿਰਿਆ ਤੇਜ਼, 4.17 ਲੱਖ ਮੀਟ੍ਰਿਕ ਟਨ ਤੋਂ ਵੱਧ ਖਰੀਦ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ
ਫਰੀਦਕੋਟ, 30 ਅਪ੍ਰੈਲ (ਹਿੰ.ਸ.)| ਜ਼ਿਲ੍ਹੇ ਵਿੱਚ ਕਣਕ ਖਰੀਦ ਮੁਹਿੰਮ ਜ਼ੋਰਾਂ ‘ਤੇ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਤੱਕ ਜ਼ਿਲ੍ਹੇ ਦ
ਡਿਪਟੀ ਕਮਿਸ਼ਨਰ ਪੂਨਮਦੀਪ ਕੌਰ


ਫਰੀਦਕੋਟ, 30 ਅਪ੍ਰੈਲ (ਹਿੰ.ਸ.)| ਜ਼ਿਲ੍ਹੇ ਵਿੱਚ ਕਣਕ ਖਰੀਦ ਮੁਹਿੰਮ ਜ਼ੋਰਾਂ ‘ਤੇ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 4,22,023 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ 4,17,854 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਕੁੱਲ ਖਰੀਦ ਨਿਰਧਾਰਤ 24 ਘੰਟਿਆਂ ਦੇ ਅੰਦਰ ਕੀਤੀ ਜਾਣ ਵਾਲੀ ਖਰੀਦ ਦਾ ਲਗਭਗ 99.92 ਫੀਸਦੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਦੀ ਵੱਡੀ ਮਾਤਰਾ ਵਿੱਚ ਖਰੀਦ ਕੀਤੀ ਗਈ ਹੈ। ਪਨਗ੍ਰੇਨ ਵੱਲੋਂ 1,22,601 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,06,075.50 ਮੀਟ੍ਰਿਕ ਟਨ, ਪਨਸਪ ਵੱਲੋਂ 94,304 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਵੱਲੋਂ 73,373 ਮੀਟ੍ਰਿਕ ਟਨ ਅਤੇ ਹੋਰ ਖਰੀਦ ਏਜੰਸੀਆਂ ਵੱਲੋਂ 21,500 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 2,33,085 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜਦਕਿ ਕਿਸਾਨਾਂ ਦੇ ਖਾਤਿਆਂ ਵਿੱਚ ਕਰੀਬ 910 ਕਰੋੜ ਰੁਪਏ ਦੀ ਰਕਮ ਆਨਲਾਈਨ ਟਰਾਂਸਫਰ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਸੰਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਕਿਹਾ ਤਾਂ ਜੋ ਚੁਕਾਈ ਦੀ ਪ੍ਰਕਿਰਿਆ ਨੂੰ ਤੇਜ਼ ਅਤੇ ਸੁਚਾਰੂ ਬਣਾਇਆ ਜਾ ਸਕੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande