ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਮੀਂਹ ਅਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਅਰਨੀਵਾਲਾ, 05 ਅਪ੍ਰੈਲ (ਹਿੰ.ਸ.)| ਅਰਨੀਵਾਲਾ ਬਲਾਕ ਦੇ ਪਿੰਡਾਂ ਵਿੱਚ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਨਾਲ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਾਕਾ, ਬੰਨਾ ਵਾਲਾ, ਜੰਡ ਵਾਲਾ ਭੀਮੇ ਸ਼ਾਹ, ਝੋਟਿਆ ਵਾਲੀ, ਮਹੂਆਣਾ ਬੋਦਲਾ, ਘਟਿਆਵਾਲੀ ਜੱਟਾ, ਟਾਹਲੀ
ਜਾਇਜਾ ਲੈਂਦੇ ਹੋਏ ਵਿਧਾਇਕ ਜਗਦੀਪ ਕੰਬੋਜ ਗੋਲਡੀ।


ਅਰਨੀਵਾਲਾ, 05 ਅਪ੍ਰੈਲ (ਹਿੰ.ਸ.)|

ਅਰਨੀਵਾਲਾ ਬਲਾਕ ਦੇ ਪਿੰਡਾਂ ਵਿੱਚ ਹਾਲ ਹੀ ਵਿੱਚ ਹੋਈ ਮੀਂਹ ਅਤੇ ਗੜੇਮਾਰੀ ਨਾਲ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪਾਕਾ, ਬੰਨਾ ਵਾਲਾ, ਜੰਡ ਵਾਲਾ ਭੀਮੇ ਸ਼ਾਹ, ਝੋਟਿਆ ਵਾਲੀ, ਮਹੂਆਣਾ ਬੋਦਲਾ, ਘਟਿਆਵਾਲੀ ਜੱਟਾ, ਟਾਹਲੀ ਵਾਲਾ ਬੋਦਲਾ, ਸਜਰਾਣਾ, ਕਮਾਲ ਵਾਲਾ, ਮੰਮੂ ਖੇੜਾ ਖਟਵਾ, ਕੁਹਾੜਿਆ ਵਾਲੀ, ਮਰਦਾਵਾਲਾ ਦਲ ਸਿੰਘ ਅਤੇ ਅਰਨੀ ਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ।

ਦੌਰੇ ਦੌਰਾਨ ਵਿਧਾਇਕ ਨੇ ਖੇਤਾਂ ਦਾ ਨਿਰੀਖਣ ਕਰਕੇ ਫਸਲਾਂ ਨੂੰ ਹੋਏ ਨੁਕਸਾਨ ਦਾ ਅੰਦਾਜ਼ਾ ਲਾਇਆ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਮੀਂਹ ਕਾਰਨ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਉੱਚ ਅਧਿਕਾਰੀਆਂ ਨੂੰ ਭੇਜੀ ਜਾਵੇਗੀ, ਤਾਂ ਜੋ ਯੋਗ ਮੁਆਵਜ਼ਾ ਦਿੱਤਾ ਜਾ ਸਕੇ। ਜਗਦੀਪ ਕੰਬੋਜ ਗੋਲਡੀ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਪਿੰਡਾਂ ਵਿੱਚ ਜਾ ਕੇ ਨੁਕਸਾਨ ਦੀ ਵਿਸਥਾਰਪੂਰਵਕ ਜਾਣਕਾਰੀ ਇਕੱਠੀ ਕੀਤੀ ਜਾਵੇ। ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਅਗਲੇ ਕਦਮ ਚੁੱਕਣ। ਇਸ ਦੌਰੇ ਦੌਰਾਨ ਨਾਇਬ ਤਹਿਸੀਲਦਾਰ ਅਵਤਾਰ ਸਿੰਘ ਅਰਨੀਵਾਲਾ, ਹਲਕਾ ਪਟਵਾਰੀ ਕਾਨੂੰਗੋ ਅਤੇ ਖੇਤੀਬਾੜੀ ਦੇ ਅਫਸਰ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande