ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ, ਔਰਤ ਸਮੇਤ ਚਾਰ ਗ੍ਰਿਫ਼ਤਾਰ
ਚੰਡੀਗੜ੍ਹ/ਫਗਵਾੜਾ,07 ਅਪ੍ਰੈਲ (ਹਿੰ.ਸ.)। ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8
ਪੰਜਾਬ ਪੁਲਿਸ ਵੱਲੋਂ ਬਰਾਮਦ ਹੈਰੋਇਨ


ਚੰਡੀਗੜ੍ਹ/ਫਗਵਾੜਾ,07 ਅਪ੍ਰੈਲ (ਹਿੰ.ਸ.)। ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਪੂਰਥਲਾ ਪੁਲਿਸ ਨੇ ਇੱਕ ਔਰਤ ਸਮੇਤ ਚਾਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਲਤਾਨਪੁਰ ਲੋਧੀ ਦੇ ਪੰਡੋਰੀ ਮੁਹੱਲਾ ਦੇ ਬਲਵਿੰਦਰ ਸਿੰਘ, ਅੰਮ੍ਰਿਤਸਰ ਦੇ ਗੋਹਲਵਾੜ ਦੀ ਸੁਮਨਪ੍ਰੀਤ ਕੌਰ; ਅੰਮ੍ਰਿਤਸਰ ਦੇ ਪਿੰਡ ਦਾਉਕੇ ਦੇ ਵਸਨੀਕ ਹਰਪਾਲ ਸਿੰਘ ਅਤੇ ਜਸਕਰਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਸਲੇਟੀ ਰੰਗ ਦੀ ਮਾਰੂਤੀ ਬਲੀਨੋ ਕਾਰ ਵੀ ਜ਼ਬਤ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਕਿਸਤਾਨ ਅਤੇ ਦੁਬਈ ਸਥਿਤ ਹੈਂਡਲਰਾਂ ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਖੇਪ ਅੰਮ੍ਰਿਤਸਰ ਸਰਹੱਦੀ ਖੇਤਰ ਤੋਂ ਲਿਆਂਦੀ ਗਈ ਸੀ ਅਤੇ ਇਸਦੀ ਡਿਲੀਵਰੀ ਚੰਡੀਗੜ੍ਹ ਵਿੱਚ ਕੀਤੀ ਜਾਣੀ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਖੁਫੀਆ ਇਤਲਾਹ 'ਤੇ ਕਾਰਵਾਈ ਕਰਦੇ ਹੋਏ ਫਗਵਾੜਾ ਪੁਲਿਸ ਟੀਮਾਂ ਦੁਆਰਾ ਇਕ ਰਣਨੀਤਕ ਅਪ੍ਰੇਸ਼ਨ ਚਲਾਇਆ ਗਿਆ। ਐਸ. ਐਸ.ਪੀ. ਨੇ ਕਿਹਾ,ਜਦੋਂ ਪੁਲਿਸ ਨੇ ਸ਼ੱਕੀਆਂ ਦੀ ਬਲੇਨੋ ਕਾਰ ਨੂੰ ਰੋਕਿਆ ਤਾਂ ਮੁਲਜ਼ਮ ਨੇ ਪੁਲਿਸ ਪਾਰਟੀ ਨੂੰ ਗੱਡੀ ਚੜਾਉਣ ਦੀ ਕੋਸ਼ਿਸ਼ ਕਰਦਿਆਂ ਫਰਾਰ ਹੋਣ ਦਾ ਯਤਨ ਕੀਤਾ। ਤੇਜ਼ੀ ਨਾਲ ਪਿੱਛਾ ਕਰਨ ਤੋਂ ਬਾਅਦ, ਪੁਲਿਸ ਨੂੰ ਗੱਡੀ ਨੂੰ ਰੋਕਣ ਲਈ ਗੱਡੀ ਦੇ ਟਾਇਰਾਂ 'ਤੇ ਗੋਲੀਆਂ ਚਲਾਉਣੀਆਂ ਪਈਆਂI' ਉਹਨਾਂ ਇਹ ਵੀ ਕਿਹਾ ਕਿ ਬਾਅਦ ਵਿਚ ਗੱਡੀ ਦੀ ਤਲਾਸ਼ੀ ਲੈਣ 'ਤੇ 16.8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ।ਇਸ ਸਬੰਧ ਵਿੱਚ ਫਗਵਾੜਾ ਵਿਖੇ ਐਨ ਕੇਸ ਦਰਜ ਕੀਤਾ ਗਿਆ ਹੈ।

ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ


 rajesh pande