
ਫਾਜ਼ਿਲਕਾ, 12 ਮਈ (ਹਿੰ.ਸ.)। ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਬਕੈਣ ਵਾਲਾ ਵਿਖੇ 8 ਲੱਖ ਦੀ ਲਾਗਤ ਨਾਲ ਬਣਾਈ ਨਵੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਾਡੇ ਨੌਜਵਾਨਾਂ ਨੂੰ ਸਹੀ ਸੇਧ ਦੇਣਾ ਹੈ ਤਾਂਕਿ ਉਹ ਪੜ੍ਹ ਲਿਖ ਕੇ ਅੱਗੇ ਵੱਧ ਸਕਨ ਅਤੇ ਦੇਸ਼ ਅਤੇ ਸੂਬੇ ਲਈ ਆਪਣਾ ਯੋਗਦਾਨ ਪਾ ਸਕਨ। ਉਨ੍ਹਾਂ ਨੇ ਕਿਹਾ ਕਿ ਇਹ ਲਾਇਬ੍ਰੇਰੀ ਨੌਜਵਾਨਾਂ ਦੇ ਰੌਸ਼ਨ ਭਵਿੱਖ ਲਈ ਵੇਖੇ ਸੁਪਨਿਆਂ ਨੂੰ ਸਾਕਾਰ ਕਰਨ ਵਿਚ ਉਨ੍ਹਾਂ ਦੀ ਮਦਦਗਾਰ ਬਣੇਗੀ।
ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਵਿਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਕਿਤਾਬਾਂ, ਮੈਗਜੀਨ ਅਤੇ ਅਖਬਾਰ ਨੌਜਵਾਨਾਂ ਨੂੰ ਉਪਲਬੱਧ ਹੋਣਗੇ ਤਾਂਕਿ ਉਹ ਸਰਕਾਰੀ ਨੌਕਰੀਆਂ ਆਦਿ ਦੀ ਤਿਆਰੀ ਕਰ ਸਕਣ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ