ਮੁੱਖ ਮੰਤਰੀ ਭਗਵੰਤ ਮਾਨ ਅੱਜ 12ਵੀਂ ਦੇ ਟਾਪਰਾਂ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ, 14 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਸਰਕਾਰੀ ਨਿਵਾਸ ਚੰਡੀਗੜ੍ਹ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਪਹਿਲੀਆਂ ਤਿੰਨ ਪੋਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨ
ਮੁੱਖ ਮੰਤਰੀ ਭਗਵੰਤ ਮਾਨ ਅੱਜ 12ਵੀਂ ਦੇ ਟਾਪਰਾਂ ਨਾਲ ਕਰਨਗੇ ਮੁਲਾਕਾਤ


ਚੰਡੀਗੜ੍ਹ, 14 ਮਈ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਸਰਕਾਰੀ ਨਿਵਾਸ ਚੰਡੀਗੜ੍ਹ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਟਾਪਰ ਵਿਦਿਆਰਥੀਆਂ ਨਾਲ ਮੁਲਾਕਾਤ ਕਰਨਗੇ। ਇਸ ਮੌਕੇ ਪਹਿਲੀਆਂ ਤਿੰਨ ਪੋਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਦਾ ਦਿੱਤਾ ਗਿਆ ਹੈ।

ਇਸ ਦੌਰਾਨ ਮੁੱਖ ਮੰਤਰੀ ਟਾਪਰਾਂ ਨੂੰ ਸਕਾਲਰਸ਼ਿਪ ਦੇ ਚੈੱਕ ਸੌਂਪਣਗੇ ਅਤੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕਰਦੇ ਹੋਏ ਵਧਾਈ ਦੇਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਸੀ। ਇਸ ਵਾਰ ਤਿੰਨ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਟਾਪ ਕੀਤਾ ਹੈ। ਨਤੀਜੇ ਅਨੁਸਾਰ ਕੁੱਲ 2,65,417 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 2,42,755 ਵਿਦਿਆਰਥੀ ਪਾਸ ਹੋਏ। ਇਸ ਤਰ੍ਹਾਂ ਬੋਰਡ ਦਾ ਕੁੱਲ ਨਤੀਜਾ 91.46 ਫੀਸਦੀ ਦਰਜ ਕੀਤਾ ਗਿਆ।

ਮਾਨਸਾ ਦੇ ਗੁਰੁਕੁਲ ਅਕੈਡਮੀ ਪਬਲਿਕ ਸਕੂਲ ਦੀ ਸੁਪ੍ਰੀਤ ਕੌਰ, ਲੁਧਿਆਣਾ ਦੇ ਬੀਸੀਐਮ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਸੁਹਾਨੀ ਚੌਹਾਨ ਅਤੇ ਸਵਤੰਤਰ ਮੈਮੋਰਿਅਲ ਸੀਨੀਅਰ ਸੈਕੰਡਰੀ ਸਕੂਲ ਦੀ ਦਿਵਿਆਂਸ਼ੀ ਨੇ 500 ਵਿੱਚੋਂ 500 ਅੰਕ ਹਾਸਲ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande